ਪੰਜਾਬ ਦੇ ਕਲਾਕਾਰਾਂ ਦਾ ਸਹਾਰਾ ਬਣੇਗੀ ਆਰਟਿਸਟ ਐਸੋਸੀਏਸ਼ਨ !    ਅਸਤੀਫਾ ਦੇ ਚੁੱਕੇ ‘ਆਪ’ ਵਿਧਾਇਕਾਂ ਨੂੰ ਕਮੇਟੀਆਂ ’ਚ ਨਾਮਜ਼ਦ ਕਰਨ ਦਾ ਵਿਰੋਧ !    ਸ਼ੇਰ ਇਕੱਲਾ ਹੀ ਬਹੁਤ ਹੁੰਦੈ: ਮਾਨ !    ਛੇਵੀਂ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ’ਤੇ ਲੱਗੀਆਂ ਰੌਣਕਾਂ !    ਇਰਾਨ ਵਲੋਂ ਸੀਆਈਏ ਦੇ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼ !    ਪਾਕਿ ਸਿੱਖ ਆਗੂ ਵਲੋਂ ਕਰਤਾਰਪੁਰ ਲਈ ਦੋਹਰੀ ਦਾਖ਼ਲਾ ਵੀਜ਼ਾ ਸਹੂਲਤ ਦੀ ਸ਼ਲਾਘਾ !    ਅਯੁੱਧਿਆ ਦਹਿਸ਼ਤੀ ਹਮਲਾ ਕੇਸ ’ਚ ਚਾਰ ਨੂੰ ਉਮਰ ਕੈਦ !    ਗੁਜਰਾਤ: ਰਾਜ ਸਭਾ ਸੀਟਾਂ ’ਤੇ ਵੱਖ-ਵੱਖ ਜ਼ਿਮਨੀ ਚੋਣਾਂ ਖ਼ਿਲਾਫ਼ ਸੁਣਵਾਈ ਅੱਜ !    ਪੰਥ ਰਤਨ ਮਾਸਟਰ ਤਾਰਾ ਸਿੰਘ !    ਸਿੱਖ ਰੈਫਰੈਂਸ ਲਾਇਬਰੇਰੀ ਬਾਰੇ ਵਾਦ-ਵਿਵਾਦ !    

ਚੋਣ ਪ੍ਰਕਿਰਿਆ ’ਚ ਰੁਕਾਵਟ ਪਾਉਣ ’ਤੇ ‘ਆਪ’ ਵਿਧਾਇਕ ਦੋਸ਼ੀ ਕਰਾਰ

Posted On June - 13 - 2019

ਪੱਤਰ ਪ੍ਰੇਰਕ
ਨਵੀਂ ਦਿੱਲੀ, 12 ਜੂਨ
ਦਿੱਲੀ ਦੀ ਅਦਾਲਤ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨੋਜ ਕੁਮਾਰ ਨੂੰ 2013 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੂਰਬੀ ਦਿੱਲੀ ਦੇ ਕਲਿਆਣਪੁਰੀ ਇਲਾਕੇ ਵਿੱਚ ਚੋਣ ਪ੍ਰਕਿਰਿਆ ਵਿੱਚ ਖਲਲ੍ਹ੍ਹ ਪਾਉਣ ਦਾ ਦੋਸ਼ੀ ਕਰਾਰ ਦਿੱਤਾ ਹੈ।
ਵਧੀਕ ਮੁੱਖ ਮੈਟਰੋਪੋਲੀਟਿਨ ਮਜਿਸਟ੍ਰੇਟ ਸਮਰ ਵਿਸ਼ਾਲ ਨੇ ਵਿਧਾਇਕ ਨੂੰ 2013 ਦੀਆਂ ਚੋਣਾਂ ਦੌਰਾਨ ਸਰਕਾਰੀ ਅਧਿਕਾਰੀ ਨੂੰ ਉਸ ਦੀਆਂ ਜਨਤਕ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਰੁਕਾਵਟ ਪਾਉਣ ਕਰਕੇ ਧਾਰਾ 186 ਆਈਪੀਸੀ ਤੇ ਪੋਲਿੰਗ ਸਟੇਸ਼ਨ ਨੇੜੇ ਮਾੜਾ ਵਿਹਾਰ ਕਰਨ ਲਈ ਲੋਕਪ੍ਰਤੀਨਿਧੀ ਐਕਟ ਦੀ ਧਾਰਾ 131 ਤਹਿਤ ਦੋਸ਼ੀ ਪਾਇਆ ਹੈ। ਅਦਾਲਤ ਨੇ ਚਾਰ ਜੂਨ ਦੇ ਫ਼ੈਸਲੇ ਵਿੱਚ ਕਿਹਾ ਕਿ ਇਸਤਗਾਖਾ ਪੱਖ ਸਬੂਤ ਪੇਸ਼ ਕਰਨ ਸੰਦੇਹ ਸਾਬਤ ਕਰਨ ਵਿੱਚ ਸਫ਼ਲ ਰਿਹਾ ਹੈ ਤੇ ਮਨੋਜ ਕੁਮਾਰ ਬਾਰੇ ਹੁਣ 25 ਜੂਨ ਨੂੰ ਇਸ ਮਾਮਲੇ ਵਿੱਚ ਸਜ਼ਾ ਨੂੰ ਲੈ ਕੇ ਬਹਿਸ ਹੋੋਵੇਗੀ। ਇਸ ਮਾਮਲੇ ਵਿੱਚ ਤਿੰਨ ਮਹੀਨੇ ਦੀ ਸਜ਼ਾ, ਜੁਰਮਾਨਾ ਜਾਂ ਦੋਵੇਂ ਹੀ ਇਕੋ ਨਾਲ ਸੁਣਾਏ ਜਾ ਸਕਦੇ ਹਨ।
ਜ਼ਿਕਰਯੋਗ ਹੈ ਕਿ ਸਾਲ 2103 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਐਮਸੀਡੀ ਸਕੂਲ ਦੇ ਗੇਟ ਉਪਰ ਤਤਕਾਲੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨੋਜ ਕੁਮਾਰ ਨੇ ਕਰੀਬ ਆਪਣੇ ਪੰਜਾਹ ਦੇ ਕਰੀਬ ਸਮਰਥਕਾਂ ਨਾਲ ਚੋਣ ਪ੍ਰਕਿਰਿਆ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ। ਇਸ ਨਾਲ ਵੋਟਰਾਂ ਨੂੰ ਪ੍ਰੇਸ਼ਾਨੀ ਹੋਣ ਦੀ ਸ਼ਿਕਾਇਤ ਕੀਤੀ ਗਈ ਸੀ। ਕੁਮਾਰ ਹੁਣ ਕੌਂਡਲੀ ਤੋਂ ‘ਆਪ’ ਵਿਧਾਇਕ ਹਨ। ਦੋਸ਼ ਲਾਇਆ ਗਿਆ ਕਿ ਪ੍ਰਦਰਸ਼ਨਕਾਰੀਆਂ ਨੇ ਗੇਟ ਬੰਦ ਕੀਤਾ ਅਤੇ ਵੋਟਾਂ ਪੈਣ ਮਗਰੋਂ ਬੈਲਟ ਬਾਕਸਾਂ ਨੂੰ ਵਾਪਸ ਲੈ ਜਾਣ ਸਮੇਂ ਵੀ ਰੁਕਵਾਟ ਪਾਈ। ਉਮੀਦਵਾਰ ਉੱਤੇ ਦੋਸ਼ ਲਾਇਆ ਗਿਆ ਸੀ ਕਿ ਉਹ ਗੇਟ ਅੱਗੇ ਧਰਨਾ ਦੇ ਕੇ ਬੈਠ ਗਿਆ ਸੀ। ਇਸ ਮਾਮਲੇ ਵਿਚ ਵਧੀਕ ਮੁੱਖ ਮੈਟਰੋਪੋਲੀਟਿਨ ਮਜਿਸਟ੍ਰੇਟ ਸਮਰ ਵਿਸ਼ਾਲ ਨੇ ਵਿਧਾਇਕ ਨੂੰ ਸਰਕਾਰੀ ਅਧਿਕਾਰੀ ਨੂੰ ਜਨਤਕ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਰੁਕਾਵਟ ਪਾਉਣ ਅਤੇ ਪੋਲਿੰਗ ਸਟੇਸ਼ਨ ਨੇੜੇ ਮਾੜਾ ਵਿਹਾਰ ਕਰਨ ਲਈ ਲੋਕਪ੍ਰਤੀਨਿਧੀ ਐਕਟ ਦੀ ਧਾਰਾ 131 ਤਹਿਤ ਦੋਸ਼ੀ ਪਾਇਆ ਹੈ। ਇਸ ਮਾਮਲੇ ਵਿਚ ਅਦਾਲਤ 25 ਜੂਨ ਨੂੰ ਫ਼ੈਸਲਾ ਦੇਵੇਗੀ।


Comments Off on ਚੋਣ ਪ੍ਰਕਿਰਿਆ ’ਚ ਰੁਕਾਵਟ ਪਾਉਣ ’ਤੇ ‘ਆਪ’ ਵਿਧਾਇਕ ਦੋਸ਼ੀ ਕਰਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.