ਪੰਜਾਬ ਦੇ ਕਲਾਕਾਰਾਂ ਦਾ ਸਹਾਰਾ ਬਣੇਗੀ ਆਰਟਿਸਟ ਐਸੋਸੀਏਸ਼ਨ !    ਅਸਤੀਫਾ ਦੇ ਚੁੱਕੇ ‘ਆਪ’ ਵਿਧਾਇਕਾਂ ਨੂੰ ਕਮੇਟੀਆਂ ’ਚ ਨਾਮਜ਼ਦ ਕਰਨ ਦਾ ਵਿਰੋਧ !    ਸ਼ੇਰ ਇਕੱਲਾ ਹੀ ਬਹੁਤ ਹੁੰਦੈ: ਮਾਨ !    ਛੇਵੀਂ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ’ਤੇ ਲੱਗੀਆਂ ਰੌਣਕਾਂ !    ਇਰਾਨ ਵਲੋਂ ਸੀਆਈਏ ਦੇ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼ !    ਪਾਕਿ ਸਿੱਖ ਆਗੂ ਵਲੋਂ ਕਰਤਾਰਪੁਰ ਲਈ ਦੋਹਰੀ ਦਾਖ਼ਲਾ ਵੀਜ਼ਾ ਸਹੂਲਤ ਦੀ ਸ਼ਲਾਘਾ !    ਅਯੁੱਧਿਆ ਦਹਿਸ਼ਤੀ ਹਮਲਾ ਕੇਸ ’ਚ ਚਾਰ ਨੂੰ ਉਮਰ ਕੈਦ !    ਗੁਜਰਾਤ: ਰਾਜ ਸਭਾ ਸੀਟਾਂ ’ਤੇ ਵੱਖ-ਵੱਖ ਜ਼ਿਮਨੀ ਚੋਣਾਂ ਖ਼ਿਲਾਫ਼ ਸੁਣਵਾਈ ਅੱਜ !    ਪੰਥ ਰਤਨ ਮਾਸਟਰ ਤਾਰਾ ਸਿੰਘ !    ਸਿੱਖ ਰੈਫਰੈਂਸ ਲਾਇਬਰੇਰੀ ਬਾਰੇ ਵਾਦ-ਵਿਵਾਦ !    

ਛਾਪਾਮਾਰ ਟੀਮ ਨੂੰ ਵੇਖ ਦੁਕਾਨਦਾਰਾਂ ’ਚ ਪਈ ਭਾਜੜ

Posted On June - 12 - 2019

ਇਕ ਦੁਕਾਨ ‘ਤੇ ਚੈਕਿੰਗ ਕਰਦੇ ਹੋਈ ਛਾਪਾਮਾਰ ਟੀਮ।

ਭਾਰਤ ਭੂਸ਼ਨ
ਕੋਟਕਪੂਰਾ 11 ਜੂਨ
ਡਿਪਟੀ ਕਮਿਸ਼ਨਰ ਕੁਮਾਰ ਸੌਰਵ ਰਾਜ ਦੀਆਂ ਹਦਾਇਤਾਂ ’ਤੇ ਸੈਨੇਟਰੀ ਇੰਸਪੈਕਟਰ ਵੀਰਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਅੱਜ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਪਲਾਸਟਿਕ ਦੇ ਲਿਫਾਫੇ ਵੇਚਣ ਵਾਲੀਆਂ ਦੁਕਾਨਾਂ ਉੱਤੇ ਛਾਪੇ ਮਾਰੇ ਗਏ। ਇਹ ਕਾਰਵਾਈ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਗੁਗਨੀ ਅਤੇ ਉਨ੍ਹਾਂ ਦੀ ਟੀਮ ਦੇ ਵਿਸ਼ੇਸ਼ ਸਹਿਯੋਗ ਨਾਲ ਅਮਲ ਵਿੱਚ ਲਿਆਂਦੀ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਕੌਂਸਲ ਕੋਟਕਪੂਰਾ ਦੇ ਸੈਨੇਟਰੀ ਇੰਸਪੈਕਟਰ ਵੀਰਪਾਲ ਸਿੰਘ, ਜਸਦੀਪ ਸਿੰਘ ਅਤੇ ਅਮਨ ਸ਼ਰਮਾ ਤੋਂ ਇਲਾਵਾ ਉਨ੍ਹਾਂ ਦੀ ਟੀਮ ਵੱਲੋਂ ਅੱਜ ਬਾਅਦ ਦੁਪਹਿਰ ਕੋਟਕਪੂਰਾ ਦੀਆਂ ਕਈ ਦੁਕਾਨਾਂ ’ਤੇ ਪਲਾਸਟਿਕ ਦੇ ਲਿਫਾਫਿਆਂ ਦੀ ਪੜਤਾਲ ਲਈ ਛਾਪੇ ਮਾਰੇ ਗਏ। ਇਸ ਕਾਰਵਾਈ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਵੀਰਪਾਲ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਚਾਰ ਦੁਕਾਨਾਂ ਦੇ ਚਲਾਨ ਕੱਟੇ ਗਏ ਅਤੇ 130 ਕਿਲੋ ਪਾਬੰਦੀਸ਼ੁਦਾ ਲਿਫਾਫੇ ਜ਼ਬਤ ਕੀਤੇ ਗਏ। ਉਨ੍ਹਾਂ ਦੱਸਿਆ ਕਿ ਬੀਤੇ ਦੋ ਦਿਨਾਂ ਤੋਂ ਸਮੁੱਚੇ ਸ਼ਹਿਰ ਅੰਦਰ ਮੁਨਿਆਦੀ ਕਰਵਾ ਕੇ ਪਲਾਸਟਿਕ ਦੇ ਲਿਫਾਫਿਆਂ ਦੀ ਵਿਕਰੀ ਅਤੇ ਵਰਤੋਂ ’ਤੇ ਪਾਬੰਦੀ ਸਬੰਧੀ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਛਾਪੇਮਾਰੀ ਦੀ ਇਸ ਕਾਰਵਾਈ ਦਾ ਪਤਾ ਲੱਗਣ ’ਤੇ ਦੋ ਦੁਕਾਨਦਾਰ ਆਪਣੀਆਂ ਦੁਕਾਨਾਂ ਬੰਦ ਕਰਕੇ ਭੱਜ ਗਏ ਪਰ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੁਕਾਨਦਾਰਾਂ ਅਤੇ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਪਾਬੰਦੀਸ਼ੁਦਾ ਲਿਫਾਫਿਆਂ ਦੀ ਵਰਤੋਂ ਪੂਰੀ ਤਰ੍ਹਾਂ ਬੰਦ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਕਾਰਨ ਜਿੱਥੇ ਪ੍ਰਦੂਸ਼ਣ ਫੈਲਦਾ ਹੈ ਉੱਥੇ ਹੀ ਪਲਾਸਟਿਕ ਦੇ ਲਿਫਾਫੇ ਖਾਣ ਨਾਲ ਲਾਵਾਰਸ ਪਸ਼ੂ ਵੀ ਬਿਮਾਰ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਤੇ ਵਿਕਰੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਜਾਰੀ ਰਹੇਗੀ।


Comments Off on ਛਾਪਾਮਾਰ ਟੀਮ ਨੂੰ ਵੇਖ ਦੁਕਾਨਦਾਰਾਂ ’ਚ ਪਈ ਭਾਜੜ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.