ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਛੇਵੀਂ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ’ਤੇ ਲੱਗੀਆਂ ਰੌਣਕਾਂ

Posted On June - 19 - 2019

ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਮੰਗਲਵਾਰ ਰਾਤ ਨੂੰ ਕੀਤੀ ਗਈ ਆਤਿਸ਼ਬਾਜ਼ੀ ਦਾ ਦ੍ਰਿਸ਼। -ਫੋਟੋ: ਸੁਨੀਲ ਕੁਮਾਰ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 18 ਜੂਨ
ਸਿੱਖ ਧਰਮ ਵਿੱਚ ਮੀਰੀ-ਪੀਰੀ ਦੇ ਸੰਸਥਾਪਕ ਅਤੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਬਿਬੇਕਸਰ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।
ਇਸ ਦਿਹਾੜੇ ‘ਤੇ ਜਿਥੇ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰੋਵਰ ‘ਚ ਇਸ਼ਨਾਨ ਕੀਤਾ, ਉਥੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਕਰਵਾਏ ਗਏ ਗੁਰਮਤਿ ਸਮਾਗਮਾਂ ‘ਚ ਵੱਡੀ ਗਿਣਤੀ ‘ਚ ਹਾਜ਼ਰੀ ਭਰੀ। ਇਸ ਸਬੰਧ ਵਿੱਚ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ।
ਮਗਰੋਂ ਗੁਰਮਤਿ ਸਮਾਗਮ ਵਿੱਚ ਪੰਥ ਪ੍ਰਸਿੱਧ ਰਾਗੀ ਜਥਿਆਂ ਭਾਈ ਅਮਨਦੀਪ ਸਿੰਘ, ਭਾਈ ਮਨਦੀਪ ਸਿੰਘ, ਭਾਈ ਪ੍ਰਿਤਪਾਲ ਸਿੰਘ, ਭਾਈ ਗਗਨਦੀਪ ਸਿੰਘ ਸ੍ਰੀ ਗੰਗਾ ਨਗਰ ਵਾਲੇ, ਭਾਈ ਜਤਿੰਦਰਪਾਲ ਸਿੰਘ, ਭਾਈ ਗੁਰਇਕਬਾਲ ਸਿੰਘ, ਭਾਈ ਗੁਰਦੇਵ ਸਿੰਘ, ਭਾਈ ਹਰਵਿੰਦਰਪਾਲ ਸਿੰਘ ਲਿਟਲ, ਭਾਈ ਮਨਮੋਹਨ ਸਿੰਘ, ਭਾਈ ਨਰਿੰਦਰ ਸਿੰਘ, ਬੀਬੀ ਪਰਮਜੀਤ ਕੌਰ, ਭਾਈ ਸੁਖਵਿੰਦਰ ਸਿੰਘ ਦੇ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ। ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਵੀ ਕੀਤੀ ਗਈ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਵੱਡੀ ਗਿਣਤੀ ‘ਚ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਮੱਥਾ ਟੇਕਿਆ ਹੈ।


Comments Off on ਛੇਵੀਂ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ’ਤੇ ਲੱਗੀਆਂ ਰੌਣਕਾਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.