ਯਹੂਦੀ ਘੱਲੂਘਾਰੇ ਦਾ ਪ੍ਰਮਾਣਿਕ ਹਸਤਾਖਰ !    ਗੋਰੀ ਦੀਆਂ ਝਾਂਜਰਾਂ ਵਾਲਾ ਨੰਦ ਲਾਲ ਨੂਰਪੁਰੀ !    ਸਿੱਧੂ ਮਗਰੋਂ ਸੋਨੀ ਵੀ ਨਵੇਂ ਮਹਿਕਮੇ ਦਾ ਚਾਰਜ ਲੈਣ ਤੋਂ ਇਨਕਾਰੀ !    ਅਜੋਕੇ ਦੌਰ ਦਾ ਪੰਜਾਬੀ ਚਿੰਤਨ !    ਮਨੁੱਖੀ ਨਸਲ ਦਾ ਅਨਿਸ਼ਚਿਤ ਭਵਿੱਖ !    ਇਨਕਲਾਬੀ ਗੁਰੀਲੇ ਦਾ ਘਰ !    ਨਦੀਨ !    ਸੰਜੀਦਗੀ ਭਰਪੂਰ ਸ਼ਾਇਰੀ !    ਅਜੋਕੇ ਮਨੁੱਖ ਦੀ ਵੇਦਨਾ-ਸੰਵੇਦਨਾ !    ਮਨੁੱਖੀ ਮਨ ਨੂੰ ਸਮਝਣ ਦੀ ਕੋਸ਼ਿਸ਼ !    

ਛੇ ਰਾਜਪਾਲਾਂ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

Posted On June - 12 - 2019

ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਨਵੀਂ ਦਿੱਲੀ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਗੁਲਦਸਤਾ ਭੇਟ ਕਰਦੇ ਹੋਏ। -ਫੋਟੋ: ਪੀਟੀਆਈ

ਨਵੀਂ ਦਿੱਲੀ, 11 ਜੂਨ
ਰਾਜਸਥਾਨ ਸਮੇਤ ਛੇ ਸੂਬਿਆਂ ਦੇ ਰਾਜਪਾਲਾਂ ਨੇ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਸੂਬਿਆਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ। ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਤੋਂ ਇਲਾਵਾ ਗ੍ਰਹਿ ਮੰਤਰੀ ਨੂੰ ਮਿਲਣ ਵਾਲਿਆਂ ਵਿੱਚ ਗੁਜਰਾਤ ਦੇ ਓਮ ਪ੍ਰਕਾਸ਼ ਕੋਹਲੀ, ਕਰਨਾਟਕ ਦੇ ਵਾਜੂਭਾਈ ਵਾਲਾ ਅਤੇ ਉੱਤਰਾਖੰਡ ਦੇ ਬੇਬੀ ਰਾਨੀ ਮੌਰਿਆ ਸ਼ਾਮਲ ਸਨ। ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਅਤੇ ਮਣੀਪੁਰ ਦੇ ਉਨ੍ਹਾਂ ਦੇ ਹਮਰੁਤਬਾ ਨਜਮਾ ਹੈਪਤੁੱਲਾ ਨੇ ਵੀ ਸ਼ਾਹ ਨਾਲ ਮੁਲਾਕਾਤ ਕੀਤੀ। ਰਾਜਪਾਲਾਂ ਨੇ ਸ਼ਾਹ ਨਾਲ ਵੱਖਰੇ ਵੱਖਰੇ ਤੌਰ ’ਤੇ ਮੁਲਾਕਾਤ ਕੀਤੀ। ਗ੍ਰਹਿ ਮੰਤਰਾਲੇ ਨੇ ਮੀਟਿੰਗ ਨੂੰ ਸ਼ਿਸ਼ਟਾਚਾਰ ਵਜੋਂ ਕੀਤੀ ਕਾਰਵਾਈ ਦੱਸਿਆ। ਸ੍ਰੀ ਸ਼ਾਹ ਨੇ ਇਸ ਦੌਰਾਨ ਉਨ੍ਹਾਂ ਨਾਲ ਉਨ੍ਹਾਂ ਦੇ ਸੂਬਿਆਂ ਦੀਆਂ ਚੁਣੌਤੀਆਂ ਬਾਰੇ ਗੱਲਬਾਤ ਕੀਤੀ। ਜ਼ਿਕਰਯੋਗ ਹੈ ਕਿ ਕੱਲ੍ਹ ਪੰਜ ਸੂਬਿਆਂ ਦੇ ਰਾਜਪਾਲਾਂ ਨੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕੀਤੀ ਸੀ, ਜਿਨ੍ਹਾਂ ਵਿੱਚ ਪੱੱਛਮੀ ਬੰਗਾਲ ਦੇ ਰਾਜਪਾਲ ਕੇਸਰੀ ਨਾਥ ਤਿ੍ਪਾਠੀ, ਤਾਮਿਲਨਾਡੂ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਤੇਲੰਗਾਨਾ ਦੇ ਈਐਸਐਲ ਨਰਸਿਮਹਾ( ਜੋ ਆਂਧਰਾ ਪ੍ਰਦੇਸ਼ ਦੇ ਵੀ ਰਾਜਪਾਲ ਹਨ), ਝਾਰਖੰਡ ਦੇ ਦਰੋਪਦੀ ਮਰਮੂ ਅਤੇ ਅਰੁਣਾਚਲ ਪ੍ਰਦੇਸ਼ ਦੇ ਰਾਜਪਾਲ ਬ੍ਰਿਗੇਡੀਅਰ(ਸੇਵਾਮੁਕਤ) ਬੀ ਡੀ ਮਿਸ਼ਰਾ ਸ਼ਾਮਲ ਸਨ। ਸਾਰਿਆਂ ਨੇ ਗ੍ਰਹਿ ਮੰਤਰੀ ਨਾਲ ਸੂਬਿਆਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਗੱਲਬਾਤ ਕੀਤੀ।
ਇਸ ਦੇ ਨਾਲ ਹੀ ਕਰਨਾਟਕ ਦੇ ਰਾਜਪਾਲ ਵਾਜੂਭਾਈ ਵਾਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਨੇ ਮੀਟਿੰਗ ਦੀ ਫੋਟੋ ਟਵੀਟ ਕੀਤੀ ਹੈ।
-ਪੀਟੀਆਈ


Comments Off on ਛੇ ਰਾਜਪਾਲਾਂ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.