ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਜਨਰਲ ਵਰਗ ਦੀ ਭਲਾਈ ਲਈ ਸਟੇਟ ਕਮਿਸ਼ਨ ਦੀ ਨਿਯੁਕਤੀ ਮੰਗੀ

Posted On June - 12 - 2019

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਜੂਨ
ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਦੀ ਮੀਟਿੰਗ ਵਿਚ ਜਨਰਲ ਵਰਗ ਦੀਆਂ ਮੰਗਾਂ ਸਬੰਧੀ ਨਵੇਂ ਚੁਣੇ ਗਏ ਲੋਕ ਸਭਾ ਦੇ ਮੈਂਬਰਾਂ ਅਤੇ ਪੰਜਾਬ ਦੇ ਮੰਤਰੀਆਂ ਨੂੰ ਮੰਗ ਪੱਤਰ ਦੇਣ ਦਾ ਫੈਸਲਾ ਕੀਤਾ ਗਿਆ। ਫੈਡਰੇਸ਼ਨ ਦੇ ਮੁੱਖ ਸਰਪ੍ਰਸਤ ਸ਼ਿਆਮ ਲਾਲ ਸ਼ਰਮਾ ਤੇ ਪ੍ਰਧਾਨ ਜਸਵੰਤ ਸਿੰਘ ਧਾਲੀਵਾਲ ਨੇ ਮੰਗ ਕੀਤੀ ਕਿ ਜਨਰਲ ਵਰਗ ਦੀ ਭਲਾਈ ਲਈ ਸਟੇਟ ਕਮਿਸ਼ਨ ਤੁਰੰਤ ਨਿਯੁਕਤ ਕੀਤਾ ਜਾਵੇ, ਪਿਛਲੇ 70 ਸਾਲਾਂ ਤੋਂ ਪੰਜਾਬ ਵਿਚ ਰਾਖਵੇਂ ਹਲਕਿਆਂ ਨੂੰ ਬਦਲਿਆ ਜਾਵੇ। ਉਨ੍ਹਾਂ ਕਿਹਾ ਕਿ ਦੋਆਬੇ ਵਿੱਚ ਜਨਰਲ ਵਰਗ ਨਾਲ ਬਹੁਤ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਰਾਖਵਾਂਕਰਨ ਆਰਥਿਕ ਆਧਾਰ ’ਤੇ ਲਾਗੂ ਕੀਤਾ ਜਾਵੇ। ਸਰਕਾਰ ਵੱਲੋਂ ਗਰੀਬੀ ਦੇ ਆਧਾਰ ’ਤੇ ਜਨਰਲ ਵਰਗ ਦੇ ਗਰੀਬਾਂ ਨੂੰ ਦਿੱਤਾ 10 ਫੀਸਦ ਰਾਖਵਾਂਕਰਨ ਵਧਾ ਕੇ 20 ਫੀਸਦ ਕੀਤਾ ਜਾਵੇ।


Comments Off on ਜਨਰਲ ਵਰਗ ਦੀ ਭਲਾਈ ਲਈ ਸਟੇਟ ਕਮਿਸ਼ਨ ਦੀ ਨਿਯੁਕਤੀ ਮੰਗੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.