ਪੰਜਾਬ ਦੇ ਕਲਾਕਾਰਾਂ ਦਾ ਸਹਾਰਾ ਬਣੇਗੀ ਆਰਟਿਸਟ ਐਸੋਸੀਏਸ਼ਨ !    ਅਸਤੀਫਾ ਦੇ ਚੁੱਕੇ ‘ਆਪ’ ਵਿਧਾਇਕਾਂ ਨੂੰ ਕਮੇਟੀਆਂ ’ਚ ਨਾਮਜ਼ਦ ਕਰਨ ਦਾ ਵਿਰੋਧ !    ਸ਼ੇਰ ਇਕੱਲਾ ਹੀ ਬਹੁਤ ਹੁੰਦੈ: ਮਾਨ !    ਛੇਵੀਂ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ’ਤੇ ਲੱਗੀਆਂ ਰੌਣਕਾਂ !    ਇਰਾਨ ਵਲੋਂ ਸੀਆਈਏ ਦੇ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼ !    ਪਾਕਿ ਸਿੱਖ ਆਗੂ ਵਲੋਂ ਕਰਤਾਰਪੁਰ ਲਈ ਦੋਹਰੀ ਦਾਖ਼ਲਾ ਵੀਜ਼ਾ ਸਹੂਲਤ ਦੀ ਸ਼ਲਾਘਾ !    ਅਯੁੱਧਿਆ ਦਹਿਸ਼ਤੀ ਹਮਲਾ ਕੇਸ ’ਚ ਚਾਰ ਨੂੰ ਉਮਰ ਕੈਦ !    ਗੁਜਰਾਤ: ਰਾਜ ਸਭਾ ਸੀਟਾਂ ’ਤੇ ਵੱਖ-ਵੱਖ ਜ਼ਿਮਨੀ ਚੋਣਾਂ ਖ਼ਿਲਾਫ਼ ਸੁਣਵਾਈ ਅੱਜ !    ਪੰਥ ਰਤਨ ਮਾਸਟਰ ਤਾਰਾ ਸਿੰਘ !    ਸਿੱਖ ਰੈਫਰੈਂਸ ਲਾਇਬਰੇਰੀ ਬਾਰੇ ਵਾਦ-ਵਿਵਾਦ !    

ਜੀਕੇ ਨੂੰ ਜਥੇਦਾਰ ਟੌਹੜਾ ਖ਼ਿਲਾਫ਼ ਬੋਲਣ ਤੋਂ ਵਰਜ਼ਿਆ

Posted On June - 13 - 2019

ਪੱਤਰ ਪ੍ਰੇਰਕ
ਨਵੀਂ ਦਿੱਲੀ, 12 ਜੂਨ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਗੁਰੂ ਦੀ ਗੋਲਕ ਦੀ ਕਰੋੜਾਂ ਰੁਪਏ ਦੀ ਲੁੱਟ ਕਰ ਕੇ ਸੰਗਤ ਤੋਂ ਭੱਜਿਆ ਅਤੇ ਅਦਾਲਤ ਦੇ ਹੁਕਮਾਂ ਨਾਲ ਦਰਜ ਹੋਈਆਂ ਧਾਰਾਵਾਂ ਤਹਿਤ ਮੁਕੱਦਮਿਆਂ ਦਾ ਸਾਹਮਣਾ ਕਰ ਰਿਹਾ ਮਨਜੀਤ ਸਿੰਘ ਜੀ.ਕੇ ਕੌਮ ਦੀ ਮਹਾਨ ਸ਼ਖ਼ਸੀਅਤ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਉੱਪਰ ਉਂਗਲ ਚੁੱਕ ਰਿਹਾ ਹੈ।
ਉਨ੍ਹਾਂ ਕਿਹਾ ਕਿ ਮਨਜੀਤ ਸਿੰਘ ਜੀਕੇ ਲੋਕਾਂ ਦਾ ਧਿਆਨ ਆਪਣੇ ਗੁਨਾਹਾਂ ਤੋਂ ਪਾਸੇ ਹਟਾਉਣ ਲਈ ਮੀਡੀਆ ’ਚ ਬਿਆਨਬਾਜ਼ੀ ਕਰ ਰਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਥ ਤੇ ਗ੍ਰੰਥ ਵੇਚ ਦਿੱਤਾ। ਉਨ੍ਹਾਂ ਕਿਹਾ ਕਿ ਪੰਥ ਵੇਚਣ ਦੀ ਪ੍ਰੰਪਰਾ ਜੀਕੇ ਪਰਿਵਾਰ ਦੀ ਹੈ, ਇਹ ਗੱਲ ਸਾਰੇ ਭਲੀ-ਭਾਂਤ ਜਾਣਦੇ ਹਨ। ਉਨ੍ਹਾਂ ਕਿਹਾ ਕਿ ਜਿਸ ਸਮੇਂ ਦਾ ਹਵਾਲਾ ਸ੍ਰੀ ਜੀਕੇ ਨੇ ਦਿੱਤਾ ਹੈ ਉਸ ਸਮੇਂ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਨ।
ਆਗੂ ਨੇ ਕਿਹਾ ਕਿ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੇ ਲੰਬੇ ਸਮੇਂ ਤੱਕ ਪੰਥ ਦੀ ਸੇਵਾ ਕੀਤੀ ਤੇ ਕਦੇ ਵੀ ਆਪਣੇ ਦਾਮਨ ਉੱਪਰ ਕੋਈ ਦਾਗ਼ ਨਹੀਂ ਲੱਗਣ ਦਿੱਤਾ ਪਰ ਇਹ ਗੱਲ ਜੱਗ-ਜ਼ਾਹਿਰ ਹੋ ਚੁੱਕੀ ਹੈ ਕਿ ਮਨਜੀਤ ਸਿੰਘ ਜੀਕੇ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹਿੰਦਿਆਂ ਕਿਸ ਤਰ੍ਹਾਂ ਦੋਵਾਂ ਹੱਥਾਂ ਨਾਲ ਗੁਰੂ ਦੀ ਗੋਲਕ ਨੂੰ ਲੁੱਟਿਆ।
ਆਗੂ ਨੇ ਕਿਹਾ ਕਿ ਜਥੇਦਾਰ ਗੁਰਚਰਨ ਸਿੰਘ ਟੌਹੜਾ ਵਰਗੀ ਸ਼ਖਸੀਅਤ ਉੱਪਰ ਬਿਨਾਂ ਕਿਸੇ ਜਾਣਕਾਰੀ ਦੇ ਬੇਬੁਨਿਆਦ ਦੋਸ਼ ਲਗਾਉਣ ਦੀ ਥਾਂ ਸ੍ਰੀ ਜੀਕੇ ਕੈਸ਼ੀਅਰ ਤੋਂ ਲਏ ਲੱਖਾਂ ਰੁਪਏ ਫ਼ਰਜ਼ੀ ਬਿੱਲ ਬਣਾ ਕੇ ਵਰਦੀਆਂ ਦੀ ਖ਼ਰੀਦ ਦਾ ਜੋ ਕਰੋੜਾਂ ਰੁਪਏ ਦਾ ਘੁਟਾਲਾ ਕੀਤਾ, ਉਸ ਦਾ ਹਿਸਾਬ ਦੇਣ। ਇਸ ਤੋਂ ਇਲਾਵਾ ਕਿਤਾਬਾਂ ਦੀ ਛਪਾਈ ਦੇ ਨਾਂ ’ਤੇ ਕਰੋੜਾਂ ਰੁਪਏ ਦੀ ਹੇਰਾਫੇਰੀ, ਵਿਦੇਸ਼ੀ ਕਰੰਸੀ ਦੇ ਲੱਖਾਂ ਰੁਪਏ ਦਾ ਘੁਟਾਲਾ, ਕਬੂਤਰਬਾਜ਼ੀ ਦਾ ਘੁਟਾਲਾ, ਇੱਕ ਵੈੱਬਚੈਨਲ ਦੇ ਨਾਂ ’ਤੇ ਲੱਖਾਂ ਰੁਪਏ ਦੇ ਘੁਟਾਲੇ ਬਾਰੇ ਦੱਸਣ।


Comments Off on ਜੀਕੇ ਨੂੰ ਜਥੇਦਾਰ ਟੌਹੜਾ ਖ਼ਿਲਾਫ਼ ਬੋਲਣ ਤੋਂ ਵਰਜ਼ਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.