ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਤਗ਼ਮਾ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ

Posted On June - 12 - 2019

ਸੂਬਾ ਪੱਧਰੀ ਮੁਕਾਬਲੇ ਵਿੱਚ ਤਗ਼ਮੇ ਜਿੱਤਣ ਵਾਲੇ ਵਿਦਿਆਰਥੀ। -ਫੋਟੋ: ਪਸਨਾਵਾਲ

ਪੱਤਰ ਪ੍ਰੇਰਕ
ਧਾਰੀਵਾਲ, 11 ਜੂਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਪ੍ਰਿੰਸੀਪਲ ਗੁਰਜੀਤ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸ ਨੰਗਲ ਦੇ ਵਿਦਿਆਰਥੀਆਂ ਨੇ ਸੂਬਾ ਪੱਧਰੀ ਕਿੱਕ-ਬਾਕਸਿੰਗ ਮੁਕਾਬਲਿਆਂ ਵਿੱਚ ਕਈ ਤਗ਼ਮੇ ਜਿੱਤੇ। ਕਾਲਜ ਪ੍ਰਿੰਸੀਪਲ ਗੁਰਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਕਿੱਕ-ਬਾਕਸਿੰਗ ਐਸੋਸੀਏਸ਼ਨ ਵਲੋਂ ਪਟਿਆਲਾ ਕਿੱਕ-ਬਾਕਸਿੰਗ ਐਸੋਸੀਏਸ਼ਨ ਦੇ ਸਹਿਯੋਗ ਨਾਲ 16ਵੀਂ ਪੰਜਾਬ ਸਟੇਟ ਕੈਡਿਟ ਜੂਨੀਅਰ ਤੇ ਸਬ ਜੂਨੀਅਰ ਕਿੱਕ-ਬਾਕਸਿੰਗ ਚੈਂਪੀਅਨਸ਼ਿਪ ਪਟਿਆਲਾ ਵਿੱਚ ਐੱਸਐੱਮ ਇੰਟਰਨੈਸ਼ਨਲ ਪਬਲਿਕ ਸਕੂਲ ਵਿੱਚ ਕਰਵਾਈ ਗਈ। ਇਸ ਸੂਬਾ ਪੱਧਰੀ ਚੈਂਪੀਅਨਸ਼ਿਪ ਵਿੱਚ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸ ਨੰਗਲ ਦੇ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਸਮੇਤ ਹੋਰ ਜਮਾਤਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਤੇ ਸੋਨੇ ਤੇ 10 ਤਗਮੇ, ਚਾਂਦੀ ਦੇ 6 ਅਤੇ ਕਾਂਸੀ ਦੇ 11 ਤਗਮੇ ਜਿੱਤੇ। ਜੇਤੂ ਵਿਦਿਆਰਥੀਆਂ ਦਾ ਕਾਲਜ ਪਹੁੰਚਣ ’ਤੇ ਪ੍ਰਿੰਸੀਪਲ ਗੁਰਜੀਤ ਸਿੰਘ ਅਤੇ ਸਮੂਹ ਸਟਾਫ ਵੱਲੋਂ ਸਵਾਗਤ ਕਰਨ ਮਗਰੋਂ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਗੁਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਵਧੇਰੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕੋਚ ਵਰਿਆਮ ਸਿੰਘ ਤੇ ਸਮੂਹ ਸਟਾਫ ਹਾਜ਼ਰ ਸੀ।


Comments Off on ਤਗ਼ਮਾ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.