ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਤਨਖ਼ਾਹ ਤੇ ਸਹੂਲਤਾਂ ’ਚ ਕਟੌਤੀ ਖ਼ਿਲਾਫ਼ ਟੌਲ ਪਲਾਜ਼ਾ ਦੇ ਮੁਲਾਜ਼ਮਾਂ ਵੱਲੋਂ ਧਰਨਾ

Posted On June - 12 - 2019

ਲਹਿਰਾ ਬੇਗਾ ਟੌਲ ਪਲਾਜ਼ਾ ’ਤੇ ਦਿੱਤੇ ਧਰਨੇ ਵਿੱਚ ਸ਼ਾਮਲ ਮੁਲਾਜ਼ਮ।

ਪਵਨ ਗੋਇਲ
ਭੁੱਚੋ ਮੰਡੀ, 11 ਜੂਨ
ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹਰਾਹ ’ਤੇ ਚੱਲ ਰਹੇ ਲਹਿਰਾ ਬੇਗਾ ਟੌਲ ਪਲਾਜ਼ਾ ਦੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਟੌਲ ਪਲਾਜ਼ਾ ’ਤੇ ਧਰਨਾ ਦਿੱਤਾ ਅਤੇ ਨਵੀਂ ਕੰਪਨੀ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਮੁਲਾਜ਼ਮਾਂ ਨੇ ਕਿਹਾ ਕਿ ਟੌਲ ਪਲਾਜ਼ਾ ਦਾ ਕੰਮ ਸੰਭਾਲਣ ਵਾਲੀ ਨਵੀਂ ਕੰਪਨੀ ਨੇ ਮੁਲਾਜ਼ਮਾਂ ਦੀ ਤਨਖ਼ਾਹ ਅਤੇ ਸਹੂਲਤਾਂ ਵਿੱਚ ਕਟੌਤੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੁਰਾਣੀ ਕੰਪਨੀ ਵੱਲੋਂ ਇੱਕ ਸਾਲ ਤੋਂ ਉਨ੍ਹਾਂ ਦੇ ਖਾਣੇ ਅਤੇ ਰਹਿਣ ਲਈ ਕਮਰੇ ਦੀ ਸਹੂਲਤ ਦਿੱਤੀ ਹੋਈ ਸੀ। ਨਵੀਂ ਕੰਪਨੀ ਨੇ ਇਹ ਸਹੂਲਤਾਂ ਬੰਦ ਕਰਕੇ ਤਨਖ਼ਾਹ ਵਿੱਚ ਵੀ ਕਟੌਤੀ ਕਰ ਦਿੱਤੀ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਨੂੰ ਪਹਿਲਾਂ ਜਿੰਨੀ ਤਨਖ਼ਾਹ ਅਤੇ ਰਾਤ ਦੀ ਸ਼ਿਫਟ ਵਾਲੇ ਮੁਲਾਜ਼ਮਾਂ ਨੂੰ ਖਾਣੇ ਤੇ ਕਮਰੇ ਦੀ ਸਹੂਲਤ ਦਿੱਤੀ ਜਾਵੇ। ਮੁਲਾਜ਼ਮਾਂ ਨੇ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ।
ਇਸ ਧਰਨੇ ਵਿੱਚ ਇਨਕਲਾਬੀ ਕੇਂਦਰ ਦੇ ਸੂਬਾਈ ਆਗੂ ਜਗਜੀਤ ਸਿੰਘ ਲਹਿਰਾ ਮੁਹੱਬਤ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨਥਾਣਾ ਦੇ ਬਲਾਕ ਪ੍ਰਧਾਨ ਬੂਟਾ ਸਿੰਘ ਤੁੰਗਵਾਲੀ, ਲਹਿਰਾ ਮੁਹੱਬਤ ਇਕਾਈ ਦੇ ਪ੍ਰਧਾਨ ਰਾਮਪਾਲ ਸਿੰਘ ਤੇ ਜਿਉਣ ਸਿੰਘ, ਸੇਮਾ ਇਕਾਈ ਦੇ ਪ੍ਰਧਾਨ ਗੁਰਦਾਸ ਸਿੰਘ ਅਤੇ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਸ਼ਾਮਲ ਹੋ ਕੇ ਮੁਲਾਜ਼ਮਾਂ ਨੂੰ ਸੰਘਰਸ਼ ਲੜਨ ਲਈ ਜਥੇਬੰਦੀ ਬਣਾਉਣ ਦਾ ਸੱਦਾ ਦਿੱਤਾ। ਮਾਮਲੇ ਨੂੰ ਸ਼ਾਂਤ ਕਰਨ ਲਈ ਭੁੱਚੋ ਪੁਲੀਸ ਚੌਕੀ ਦੇ ਇੰਚਾਰਜ ਹਰਗੋਬਿੰਦ ਸਿੰਘ ਨੇ ਧਰਨਾਕਾਰੀਆਂ ਦੀ ਕੰਪਨੀ ਮੈਨੇਜਰ ਨਾਲ ਮੀਟਿੰਗ ਕਰਵਾਈ। ਮੈਨੇਜ਼ਰ ਨੇ ਵਿਸ਼ਵਾਸ ਦਿਵਾਇਆ ਕਿ ਕੰਪਨੀ ਦੇ ਮਾਲਕਾਂ ਨਾਲ ਗੱਲਬਾਤ ਕਰਕੇ ਮੰਗਾਂ ਪੂਰੀਆਂ ਕਰਵਾਉਣ ਦਾ ਯਤਨ ਕੀਤਾ ਜਾਵੇਗਾ।


Comments Off on ਤਨਖ਼ਾਹ ਤੇ ਸਹੂਲਤਾਂ ’ਚ ਕਟੌਤੀ ਖ਼ਿਲਾਫ਼ ਟੌਲ ਪਲਾਜ਼ਾ ਦੇ ਮੁਲਾਜ਼ਮਾਂ ਵੱਲੋਂ ਧਰਨਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.