ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਦਿੱਲੀ ਕਮੇਟੀ ਦਾ ਵਫ਼ਦ ਪਾਕਿ ਹਾਈ ਕਮਿਸ਼ਨ ਅਧਿਕਾਰੀ ਨੂੰ ਮਿਲਿਆ

Posted On June - 13 - 2019

ਸਿੱਖ ਵਫ਼ਦ ਪਾਕਿਸਤਾਨੀ ਹਾਈ ਕਮਿਸ਼ਨ ਦੇ ਅਧਿਕਾਰੀ ਸਈਅਦ ਹੈਦਰ ਸ਼ਾਹ ਨੂੰ ਮੰਗ ਪੱਤਰ ਸੌਂਪਦਾ ਹੋਇਆ।

ਪੱਤਰ ਪ੍ਰੇਰਕ
ਨਵੀਂ ਦਿੱਲੀ, 12 ਜੂਨ
ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ‘ਤੇ ਦਿੱਲੀ ਤੋਂ ਪਾਕਿਸਤਾਨ ਤੱਕ ਕੱਢੇ ਜਾਣ ਵਾਲੇ ਨਗਰ ਕੀਰਤਨ ਸਬੰਧੀ ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦਾ ਵਫ਼ਦ ਇੱਥੇ ਪਾਕਿਸਤਾਨੀ ਹਾਈ ਕਮਿਸ਼ਨ ਦੇ ਅਧਿਕਾਰੀ ਨੂੰ ਮਿਲਿਆ। ਹਾਈ ਕਮਿਸ਼ਨ ਅਧਿਕਾਰੀ ਸਈਅਦ ਹੈਦਰ ਸ਼ਾਹ ਨੂੰ ਮਿਲਣ ਤੋਂ ਬਾਅਦ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਦਿੱਲੀ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਸਾਹਿਬ, ਤਖ਼ਤ ਪਟਨਾ ਸਾਹਿਬ ਕਮੇਟੀ, ਤਖ਼ਤ ਹਜ਼ੂਰ ਸਾਹਿਬ ਕਮੇਟੀ ਸਾਂਝੇ ਤੌਰ ’ਤੇ ਨਗਰ ਕੀਰਤਨ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਹੇਠ ਦਿੱਲੀ ਤੋਂ ਆਰੰਭ ਕਰਕੇ ਪੰਜਾਬ ਤੋਂ ਹੁੰਦਾ ਹੋਇਆ ਪਾਕਿਸਤਾਨ ਵਿਚ ਨਨਕਾਣਾ ਸਾਹਿਬ ਅਤੇ ਹੋਰ ਗੁਰੂ ਸਾਹਿਬ ਦੇ ਚਰਨ ਛੋਹ ਪ੍ਰਾਪਤ ਅਸਥਾਨਾਂ ਤੱਕ ਪਹੁੰਚੇਗਾ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਉਨ੍ਹਾਂ ਨੇ ਕਿਹਾ ਕਿ ਹਾਈ ਕਮਿਸ਼ਨ ਦੇ ਅਧਿਕਾਰੀ ਨੂੰ ਮਿਲੇ ਹਨ। ਸ੍ਰੀ ਕਾਲਕਾ ਨੇ ਕਿਹਾ ਕਿ ਉਨ੍ਹਾਂ ਸਾਰੀ ਗੱਲਬਾਤ ਧਿਆਨ ਨਾਲ ਸੁਣੀ। ਇਹ ਨਗਰ ਕੀਰਤਨ ਦੋ ਤੋਂ ਪੰਜ ਨਵੰਬਰ ਤੱਕ ਚੱਲੇਗਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਹਾਈ ਕਮਿਸ਼ਨ ਤੋਂ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਦੇ ਪਾਕਿਸਤਾਨ ਵਿੱਚ ਦਾਖ਼ਲੇ ਦੀ ਇਜਾਜ਼ਤ ਮੰਗੀ ਹੈ, ਉਨ੍ਹਾਂ ਕਿਹਾ ਕਿ ਪਾਕਿਸਤਾਨ ਅਧਿਕਾਰੀਆਂ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ ਕਿ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਵਿਚਲੇ ਗੁਰਧਾਮਾਂ ਦੇ ਦਰਸ਼ਨ ਕੀਤੇ ਜਾਣ, ਇਸ ਲਈ ਘੱਟੋ-ਘੱਟ 500 ਅਤੇ ਵੱਧ ਤੋਂ ਵੱਧ 1000 ਸ਼ਰਧਾਲੂਆਂ ਨੂੰ ਹਰ ਮਹੀਨੇ ਜੁਲਾਈ ਤੋਂ ਅਕਤੂਬਰ ਤੱਕ ਵੀਜ਼ੇ ਜਾਰੀ ਕੀਤੇ ਜਾਣ। ਮੁੱਖ ਸਮਾਗਮ ਗੁਰਦੁਆਰਾ ਨਨਕਾਣਾ ਸਾਹਿਬ ਤੇ ਕਰਤਾਰਪੁਰ ਸਾਹਿਬ ਵਿਚ 10 ਤੋਂ 12 ਨਵੰਬਰ ਤੱਕ ਮਨਾਏ ਜਾਣੇ ਹਨ। ਪਾਕਿਸਤਾਨੀ ਅਧਿਕਾਰੀਆਂ ਨਾਲ ਦਿੱਲੀ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਦੇ 11 ਮੈਂਬਰੀ ਵਫ਼ਦ ਦੀ ਮੀਟਿੰਗ ਤੈਅ ਕਰਵਾਉਣ ਦੀ ਵੀ ਮੰਗ ਕੀਤੀ ਗਈ।


Comments Off on ਦਿੱਲੀ ਕਮੇਟੀ ਦਾ ਵਫ਼ਦ ਪਾਕਿ ਹਾਈ ਕਮਿਸ਼ਨ ਅਧਿਕਾਰੀ ਨੂੰ ਮਿਲਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.