ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਨਵਜੋਤ ਸਿੱਧੂ ਨੇ ਬਿਜਲੀ ਵਿਭਾਗ ਦਾ ਚਾਰਜ ਨਾ ਸੰਭਾਲਿਆ

Posted On June - 12 - 2019

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਜੂਨ
ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਪੰਜਵੇਂ ਦਿਨ ਵੀ ਬਿਜਲੀ ਵਿਭਾਗ ਦਾ ਚਾਰਜ ਨਹੀਂ ਸੰਭਾਲਿਆ ਹੈ ਜਦਕਿ ਸੂਬੇ ਵਿਚ 13 ਜੂਨ ਤੋਂ ਝੋਨੇ ਦੀ ਲੁਆਈ ਦਾ ਸੀਜਨ ਸ਼ੁਰੂ ਹੋ ਜਾਣਾ ਹੈ, ਜਿਸ ਦੌਰਾਨ ਕਿਸਾਨਾਂ ਨੂੰ ਟਿਊਬਵੈੱਲਾਂ ਲਈ ਅੱਠ ਘੰਟੇ ਬਿਜਲੀ ਸਪਲਾਈ ਦੇਣੀ ਹੁੰਦੀ ਹੈ। ਜਾਣਕਾਰਾਂ ਦਾ ਕਹਿਣਾ ਹੈ ਕਿ ਇੱਕ-ਦੋ ਦਿਨਾਂ ਵਿਚ ਸ੍ਰੀ ਸਿੱਧੂ ਵਲੋਂ ਕੋਈ ਨਾ ਕੋਈ ਫ਼ੈਸਲੇ ਲੈਣ ਦੀ ਸੰਭਾਵਨਾ ਹੈ। ਕਾਂਗਰਸ ਹਾਈਕਮਾਂਡ ਨੇ ਵੀ ਉਨ੍ਹਾਂ ਨੂੰ ਸਲਾਹ ਦਿੱਤੀ ਹੈ ਕਿ ਰਾਜਨੀਤੀ ਵਿਚ ਉਤਰਾਅ-ਚੜ੍ਹਾਅ ਆਉਂਦੇ ਰਹਿੰਦੇ ਹਨ, ਇਸ ਲਈ ਨਵੇਂ ਵਿਭਾਗ ਦਾ ਚਾਰਜ ਸੰਭਾਲ ਕੇ ਕੰਮ ਸ਼ੁਰੂ ਕੀਤਾ ਜਾਵੇ। ਇਸ ਸਥਿਤੀ ਦੇ ਪ੍ਰਸੰਗ ਵਿਚ ਹੀ ਸ੍ਰੀ ਸਿੱਧੂ ਨੂੰ ਕੋਈ ਨਾ ਕੋਈ ਫ਼ੈਸਲਾ ਕਰਨਾ ਪਵੇਗਾ।


Comments Off on ਨਵਜੋਤ ਸਿੱਧੂ ਨੇ ਬਿਜਲੀ ਵਿਭਾਗ ਦਾ ਚਾਰਜ ਨਾ ਸੰਭਾਲਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.