ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਪਟਨਾ ਸਾਹਿਬ ਦੀ ਸੰਗਤ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਪੱਤਰ

Posted On June - 11 - 2019

ਗੁਰਿੰਦਰ ਸਿੰਘ
ਲੁਧਿਆਣਾ, 10 ਜੂਨ
ਪਟਨਾ ਸਾਹਿਬ ਦੀ ਸੰਗਤ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇੱਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਨਿਯੁਕਤ ਕੀਤੇ ਗਏ ਸਲਾਹਕਾਰ ਚਰਨਜੀਤ ਸਿੰਘ ਨੂੰ ਅਹੁਦੇ ਤੋਂ ਹਟਾ ਕੇ ਪੰਥਕ ਮਾਣ ਮਰਿਆਦਾ ਅਨੁਸਾਰ ਕਾਰਵਾਈ ਕੀਤੀ ਜਾਵੇ।
ਤਖ਼ਤ ਸਾਹਿਬ ਦੀ ਸੰਗਤ ਦੇ ਪ੍ਰਤੀਨਿਧਾਂ ਸੁਰਜੀਤ ਸਿੰਘ, ਅਮਰਜੀਤ ਸਿੰਘ ਅਤੇ ਜਸਬੀਰ ਸਿੰਘ ਸਮੇਤ ਸੰਗਤ ਵਿੱਚ ਸ਼ਾਮਲ 42 ਵਿਅਕਤੀਆਂ ਵੱਲੋਂ ਲਿੱਖੇ ਪੱਤਰ ਵਿੱਚ ਦੱਸਿਆ ਹੈ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਨਰਲ ਸਕੱਤਰ ਚਰਨਜੀਤ ਸਿੰਘ ਨੂੰ 2014 ਵਿੱਚ ਤਖ਼ਤ ਦੇ ਪੰਜ ਪਿਆਰਿਆਂ ਨੇ ਕੁਤਾਹੀ ਕਰਨ ਦੇ ਦੋਸ਼ ਅਧੀਨ ਤਨਖਾਹੀਆ ਕਰਾਰ ਦਿੱਤਾ ਸੀ। ਉਨ੍ਹਾਂ ਲਿਖਿਆ ਕਿ ਚਰਨਜੀਤ ਸਿੰਘ ਨੇ ਹੁਣ ਤੱਕ ਨਾ ਤਾਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਅਤੇ ਨਾ ਹੀ ਕਿਸੇ ਹੋਰ ਤਖ਼ਤ ਅੱਗੇ ਪੇਸ਼ ਹੋ ਕੇ ਭੁੱਲ ਬਖ਼ਸ਼ਾਈ ਅਤੇ ਨਾ ਹੀ ਕੋਈ ਸੇਵਾ ਲਗਵਾਈ ਹੈ।
ਉਨ੍ਹਾਂ ਕਿਹਾ ਕਿ ਇੱਕ ਤਨਖਾਹੀਆ ਵਿਅਕਤੀ ਦਾ ਤਖ਼ਤ ਸਾਹਿਬ ਦੀ ਪ੍ਰਬੰਧਕ ਕਮੇਟੀ ਦਾ ਸਲਾਹਕਾਰ ਬਣਨਾ ਸਿੱਖੀ ਮਾਣ ਮਰਿਆਦਾ ਦੀ ਉਲੰਘਣਾ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਸਲਾਹਕਾਰ ਚਰਨਜੀਤ ਸਿੰਘ ਨੂੰ ਤੁਰੰਤ ਤਲਬ ਕਰਕੇ ਪੰਥਕ ਮਾਣ ਮਰਿਆਦਾ ਅਨੁਸਾਰ ਕਾਰਵਾਈ ਕੀਤੀ ਜਾਵੇ।


Comments Off on ਪਟਨਾ ਸਾਹਿਬ ਦੀ ਸੰਗਤ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਪੱਤਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.