ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਪਟਵਾਰਖਾਨਾ ਬਣਿਆ ਗੰਦਗੀ ਦਾ ਘਰ

Posted On June - 12 - 2019

ਸ਼ਹਿਰ ਵਿਚ ਲੱਗੇ ਗੰਦਗੀ ਦੇ ਢੇਰ।

ਬਲਜੀਤ ਸਿੰਘ
ਸਰਦੂਲਗੜ੍ਹ, 11 ਜੂਨ
ਬੱਸ ਅੱਡੇ ਨੇਡ਼ੇ ਪਟਵਾਰਖਾਨੇ ਵਿੱਚ ਰੇਹੜੀਆਂ ਤੇ ਸਬਜ਼ੀਵਾਲੇ ਦੁਕਾਨਦਾਰਾਂ ਵੱਲੋਂ ਗੰਦਗੀ ਸੁੱਟਣ ਕਾਰਨ ਲੋਕ ਕਾਫੀ ਪਰੇਸ਼ਾਨ ਹਨ। ਪਟਵਾਰਖਾਨੇ ਵਿੱਚ ਆਮ ਲੋਕਾਂ ਤੋਂ ਇਲਾਵਾ ਮਾਲ ਵਿਭਾਗ ਦੇ ਅਫ਼ਸਰ ਵੀ ਆਉਂਦੇ ਜਾਂਦੇ ਹਨ, ਜਿਨ੍ਹਾਂ ਦਾ ਪਟਵਾਰਖਾਨੇ ਵਿੱਚ ਵੜਦਿਆਂ ਹੀ ਗੰਦਗੀ ਉਨ੍ਹਾਂ ਦਾ ਸਵਾਗਤ ਕਰਦੀ ਹੈ। ਇਸ ਗੰਦਗੀ ਦੇ ਢੇਰਾਂ ਕੋਲ ਹੀ ਸਬਜ਼ੀ ਦੀਆਂ ਦੁਕਾਨਾਂ ਅਤੇ ਰੇਹੜੀਆਂ ਵੀ ਲੱਗੀਆਂ ਹੋਈਆਂ ਹਨ, ਜਿਨ੍ਹਾਂ ਉੱਪਰ ਗੰਦਗੀ ਤੋਂ ਉੱਡ ਕੇ ਆਈਆਂ ਮੱਖੀਆਂ ਤੇ ਮੱਛਰ ਬੈਠਦੇ ਹਨ, ਜਿਸ ਕਾਰਨ ਭਿਆਨਕ ਬੀਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ। ਸਿਹਤ ਵਿਭਾਗ ਵੱਲੋਂ ਸਬਜ਼ੀਆਂ ਦੀਆਂ ਦੁਕਾਨਾਂ ਅਤੇ ਰੇਹੜੀਆਂ ਦੀ ਚੈਕਿੰਗ ਸਿਰਫ ਖਾਨਾਪੂਰਤੀ ਹੀ ਹੁੰਦੀ ਹੈ। ਇਸ ਗੰਦਗੀ ਦੇ ਢੇਰਾਂ ਤੋਂ ਸਿਹਤ ਵਿਭਾਗ ਦਾ ਦਫ਼ਤਰ ਅਤੇ ਸਿਵਲ ਹਸਪਤਾਲ ਵੀ 100 ਮੀਟਰ ਦੀ ਦੂਰੀ ’ਤੇ ਹੀ ਹੈ। ਕਾਮਰੇਡ ਸੁਰਿੰਦਰ ਕੁਮਾਰ ਤਾਇਲ, ਰੇਡੀਮੇਡ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਆਤਮ ਪ੍ਰਕਾਸ਼ ਲੱਛੀ ਤੇ ਬਾਲਾ ਜੀ ਸੇਵਾ ਸਮਿਤੀ ਦੇ ਸਾਬਕਾ ਪ੍ਰਧਾਨ ਹੈਪੀ ਸ਼ਰਮਾ ਨੇ ਪ੍ਰਸ਼ਾਸਨ ਤੇ ਨਗਰ ਪੰਚਾਇਤ ਤੋਂ ਮੰਗ ਕੀਤੀ ਕਿ ਪਟਵਾਰ ਖਾਨੇ ਵਿੱਚ ਦੁਕਾਨਦਾਰਾਂ ਵੱਲੋਂ ਸੁੱਟੀ ਜਾਂਦੀ ਗੰਦਗੀ ਨੂੰ ਸਖਤੀ ਨਾਲ ਰੋਕਿਆ ਜਾਵੇ।


Comments Off on ਪਟਵਾਰਖਾਨਾ ਬਣਿਆ ਗੰਦਗੀ ਦਾ ਘਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.