ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਮੰਤਰੀਆਂ ਦੀ ਡਿਊਟੀ ਲਾਈ !    ਆਨੰਦਪੁਰ ਸਾਹਿਬ ਦਾ ਪਿੰਡ ਹਰਸਾ ਬੇਲਾ ਪਾਣੀ ਵਿੱਚ ਘਿਰਿਆ !    ਪ੍ਰਕਾਸ਼ ਪੁਰਬ: ਭਾਰਤ-ਪਾਕਿ ਤਣਾਅ ਕਾਰਨ ਘਟ ਸਕਦੀ ਹੈ ਸੰਗਤ ਦੀ ਗਿਣਤੀ !    ਗੁਰੂ ਰਵਿਦਾਸ ਮੰਦਰ ਢਾਹੁਣ ’ਤੇ ਸਿਆਸਤ ਗਰਮਾਈ !    ਮਹਾਨ ਕਿਸਾਨ ਆਗੂ ਅਤੇ ਸੰਘਰਸ਼ੀ ਯੋਧਾ ਜਗੀਰ ਸਿੰਘ ਜੋਗਾ !    ਸਾਉਣੀ ਰੁੱਤ ਦੇ ਪਿਆਜ਼ ਦੀ ਕਾਸ਼ਤ ਦੇ ਨੁਕਤੇ !    ਝੋਨੇ ਦੀ ਸ਼ੀਥ ਬਲਾਈਟ ਤੇ ਝੂਠੀ ਕਾਂਗਿਆਰੀ !    ਗੋਲਚੀ ਗੁਰਪ੍ਰੀਤ ਸੰਧੂ ਤੇ ਥਰੋਅਰ ਤੇਜਿੰਦਰਪਾਲ ਤੂਰ ਦੀ ਅਰਜੁਨਾ ਐਵਾਰਡ ਲਈ ਚੋਣ !    ਸੁਰਾਂ ਦੀ ਮਿਠਾਸ ਦਾ ਨੱਕਾਸ਼ !    ਸ਼ਾਹਕਾਰ ਨਗ਼ਮਿਆਂ ਦੀ ਗਾਇਕਾ ਮੁਨੱਵਰ ਸੁਲਤਾਨਾ !    

ਪਨਸਾਰੇ ਕਤਲ ਕੇਸ ’ਚ ਸੱਜੇ-ਪੱਖੀ ਕਾਰਕੁਨ ਗ੍ਰਿਫ਼ਤਾਰ

Posted On June - 12 - 2019

ਮੁੰਬਈ/ਕੋਲ੍ਹਾਪੁਰ, 11 ਜੂਨ
ਮਹਾਰਾਸ਼ਟਰ ਪੁਲੀਸ ਦੀ ਵਿਸ਼ੇਸ਼ ਟੀਮ ਨੇ ਉੱਘੇ ਕਮਿਊਨਿਸਟ ਆਗੂ ਗੋਵਿੰਦ ਪਨਸਾਰੇ ਦੀ ਹੱਤਿਆ ਦੇ ਮਾਮਲੇ ਵਿੱਚ ਅੱਜ ਸੱਜੇ-ਪੱਖੀ ਕਾਰਕੁਨ ਸ਼ਰਦ ਕਲਾਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਟੀਮ ਨਾਲ ਜੁੜੇ ਅਧਿਕਾਰੀ ਨੇ ਕਿਹਾ ਕਿ ਸੂਬੇ ਦੀ ਸੀਆਈਡੀ ਨਾਲ ਜੁੜੀ ਵਿਸ਼ੇਸ਼ ਜਾਂਚ ਟੀਮ ਨੇ ਕਲਾਸਕਰ (25) ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਕੋਲ੍ਹਾਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ 18 ਜੂਨ ਤਕ ਪੁਲੀਸ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ। ਕਲਾਸਕਰ, ਜਿਸ ਦਾ ਨਾਂ ਕਈ ਹਾਈ ਪ੍ਰੋਫਾਈਲ ਅਪਰਾਧਾਂ ਵਿੱਚ ਸ਼ਾਮਲ ਰਿਹਾ ਹੈ, ਨੂੰ ਮਹਾਰਾਸ਼ਟਰ ਏਟੀਐਸ ਨੇ ਪਿਛਲੇ ਸਾਲ ਅਗਸਤ ਵਿੱਚ ਪਾਲਗੜ ਹਥਿਆਰਾਂ ਦੇ ਕੇਸ ਵਿੱਚ ਵੀ ਗ੍ਰਿਫ਼ਤਾਰ ਕੀਤਾ ਸੀ। ਸੀਬੀਆਈ ਮੁਤਾਬਕ ਉਹ ਪੁਣੇ ਵਿੱਚ ਅਗਸਤ 2013 ਨੂੰ ਤਰਕਸ਼ੀਲ ਆਗੂ ਨਰੇਂਦਰ ਦਾਭੋਲਕਰ ਨੂੰ ਗੋਲੀ ਮਾਰਨ ਵਾਲੇ ਦੋ ਸ਼ੂਟਰਾਂ ਵਿੱਚ ਵੀ ਸ਼ਾਮਲ ਸੀ।
-ਪੀਟੀਆਈ


Comments Off on ਪਨਸਾਰੇ ਕਤਲ ਕੇਸ ’ਚ ਸੱਜੇ-ਪੱਖੀ ਕਾਰਕੁਨ ਗ੍ਰਿਫ਼ਤਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.