ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਪਾਕਿ ਸਿੱਖ ਆਗੂ ਵਲੋਂ ਕਰਤਾਰਪੁਰ ਲਈ ਦੋਹਰੀ ਦਾਖ਼ਲਾ ਵੀਜ਼ਾ ਸਹੂਲਤ ਦੀ ਸ਼ਲਾਘਾ

Posted On June - 19 - 2019

ਇਸਲਾਮਾਬਾਦ, 18 ਜੂਨ
ਪਾਕਿਤਸਾਨ ਦੇ ਸਿੱਖ ਆਗੂ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਵਿੱਚ ਇਤਿਹਾਸਕ ਗੁਰਦੁਆਰੇ ਦੀ ਯਾਤਰਾ ਲਈ ਸਿੱਖ ਭਾਈਚਾਰੇ ਦੇ 10 ਹਜ਼ਾਰ ਸ਼ਰਧਾਲੂਆਂ ਨੂੰ ਦੋਹਰੀ ਦਾਖ਼ਲਾ ਵੀਜ਼ਾ ਸਹੂਲਤ ਦਿੱਤੇ ਜਾਣ ਦੇ ਸਰਕਾਰ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ। ਪਿਛਲੇ ਹਫ਼ਤੇ ਪਾਕਿਸਤਾਨ ਸਰਕਾਰ ਨੇ ਲੰਮੇ ਸਮੇਂ ਤੋਂ ਉਡੀਕੇ ਜਾ ਰਹੇ ਕੌਰੀਡੋਰ ਦੇ ਵਿਕਾਸ ਲਈ 2019-20 ਦੇ ਸਾਂਝੇ ਬਜਟ ਵਿੱਚ 100 ਕਰੋੜ ਰੁਪਏ ਰੱਖੇ ਹਨ।
‘ਦੁਨੀਆਂ ਨਿਊਜ਼’ ਅਨੁਸਾਰ ਪੰਜਾਬ ਦੇ ਸੂਬਾ ਸੰਸਦੀ ਸਕੱਤਰ ਸਰਦਾਰ ਮਹਿੰਦਰ ਪਾਲ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 6 ਨਵੰਬਰ ਨੂੰ ਮਨਾਇਆ ਜਾਵੇਗਾ। ਕਰਤਾਰਪੁਰ ਕੌਰੀਡੋਰ ਪਾਕਿਸਤਾਨ ਦੇ ਕਰਤਾਰਪੁਰ ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜੇਗਾ ਅਤੇ ਇਸ ਨਾਲ ਭਾਰਤ ਦੇ ਸਿੱਖ ਸ਼ਰਧਾਲੂਆਂ ਨੂੰ ਬਿਨਾਂ ਵੀਜ਼ਾ ਉੱਥੇ ਜਾਣ ਵਿੱਚ ਮੱਦਦ ਮਿਲੇਗੀ।
-ਪੀਟੀਆਈ


Comments Off on ਪਾਕਿ ਸਿੱਖ ਆਗੂ ਵਲੋਂ ਕਰਤਾਰਪੁਰ ਲਈ ਦੋਹਰੀ ਦਾਖ਼ਲਾ ਵੀਜ਼ਾ ਸਹੂਲਤ ਦੀ ਸ਼ਲਾਘਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.