ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਮੰਤਰੀਆਂ ਦੀ ਡਿਊਟੀ ਲਾਈ !    ਆਨੰਦਪੁਰ ਸਾਹਿਬ ਦਾ ਪਿੰਡ ਹਰਸਾ ਬੇਲਾ ਪਾਣੀ ਵਿੱਚ ਘਿਰਿਆ !    ਪ੍ਰਕਾਸ਼ ਪੁਰਬ: ਭਾਰਤ-ਪਾਕਿ ਤਣਾਅ ਕਾਰਨ ਘਟ ਸਕਦੀ ਹੈ ਸੰਗਤ ਦੀ ਗਿਣਤੀ !    ਗੁਰੂ ਰਵਿਦਾਸ ਮੰਦਰ ਢਾਹੁਣ ’ਤੇ ਸਿਆਸਤ ਗਰਮਾਈ !    ਮਹਾਨ ਕਿਸਾਨ ਆਗੂ ਅਤੇ ਸੰਘਰਸ਼ੀ ਯੋਧਾ ਜਗੀਰ ਸਿੰਘ ਜੋਗਾ !    ਸਾਉਣੀ ਰੁੱਤ ਦੇ ਪਿਆਜ਼ ਦੀ ਕਾਸ਼ਤ ਦੇ ਨੁਕਤੇ !    ਝੋਨੇ ਦੀ ਸ਼ੀਥ ਬਲਾਈਟ ਤੇ ਝੂਠੀ ਕਾਂਗਿਆਰੀ !    ਗੋਲਚੀ ਗੁਰਪ੍ਰੀਤ ਸੰਧੂ ਤੇ ਥਰੋਅਰ ਤੇਜਿੰਦਰਪਾਲ ਤੂਰ ਦੀ ਅਰਜੁਨਾ ਐਵਾਰਡ ਲਈ ਚੋਣ !    ਸੁਰਾਂ ਦੀ ਮਿਠਾਸ ਦਾ ਨੱਕਾਸ਼ !    ਸ਼ਾਹਕਾਰ ਨਗ਼ਮਿਆਂ ਦੀ ਗਾਇਕਾ ਮੁਨੱਵਰ ਸੁਲਤਾਨਾ !    

ਪੁਲੀਸ ਹਿਰਾਸਤ ’ਚ ਪਿਓ-ਪੁੱਤ ਦੀ ਕੁੱਟਮਾਰ ਦਾ ਮਾਮਲਾ ਭਖ਼ਿਆ

Posted On June - 12 - 2019

ਥਾਣਾ ਰੂੜੇਕੇ ਕਲਾਂ ਅੱਗੇ ਧਰਨੇ ’ਤੇ ਬੈਠੇ ਪੀੜਤ ਤੇ ਆਗੂ।

ਅੰਮ੍ਰਿਤਪਾਲ ਸਿੰਘ ਧਾਲੀਵਾਲ
ਰੂੜੇਕੇ ਕਲਾਂ, 11 ਜੂਨ
ਇੱਥੇ ਅੱਜ ਵੱਖ ਵੱਖ ਮਜ਼ਦੂਰ ਜਥੇਬੰਦੀਆਂ ਨੇ ਥਾਣਾ ਰੂੜੇਕੇ ਕਲਾਂ ਅੱਗੇ ਇਕੱਤਰ ਹੋ ਕੇ ਧਰਨਾ ਦਿੱਤਾ। ਧਰਨੇ ਨੂੰ ਪੰਜਾਬ ਕਿਸਾਨ ਯੂਨੀਅਨ, ਮਗਨਰੇਗਾ ਯੂਨੀਅਨ ਅਤੇ ਪੰਜਾਬ ਕਿਸਾਨ ਸਭਾ ਦੇ ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਜ਼ਦੂਰ ਆਗੂ ਭੋਲਾ ਸਿੰਘ ਤੇ ਉਸ ਦੇ ਪੁੱਤਰ ਮਨਦੀਪ ਸਿੰਘ ਦੀ ਥਾਣਾ ਰੂੜੇਕੇ ਕਲਾਂ ਦੀ ਪੁਲੀਸ ਵੱਲੋਂ ਨਾਜਾਇਜ਼ ਹਿਰਾਸਤ ਵਿਚ ਰੱਖ ਕੇ ਕੁੱਟਮਾਰ ਕੀਤੀ ਹੈ ਜਿਸ ਕਾਰਨ ਮਨਦੀਪ ਸਿੰਘ ਨੂੰ ਹਸਪਤਾਲ ਵਿਚ ਭਰਤੀ ਕਰਵਾਉਣਾ ਪਿਆ। ਉਨ੍ਹਾਂ ਕਿਹਾ ਕਿ ਪੁਲੀਸ ਨੇ ਭੋਲਾ ਸਿੰਘ ਨੂੰ ਉਸ ਦੇ ਵੱਡੇ ਮੁੰਡੇ ਦੇ ਗੁਨਾਹ ਲਈ ਤੰਗ ਪ੍ਰੇਸ਼ਾਨ ਕੀਤਾ ਜਦੋਂ ਕਿ ਉਸ ਨੇ ਆਪਣੇ ਇਸ ਮੁੰਡੇ ਨੂੰ ਪਹਿਲਾਂ ਹੀ ਬੇਦਖ਼ਲ ਕੀਤਾ ਹੋਇਆ ਸੀ। ਸ਼ੇਰ ਸਿੰਘ ਫਰਵਾਹੀ ਅਤੇ ਕਾਮਰੇਡ ਹਰਚਰਨ ਸਿੰਘ ਨੇ ਕੁੱਟਮਾਰ ਕਰਨ ਵਾਲੇ ਏਐੱਸਆਈ ਗੁਰਮੇਲ ਸਿੰਘ ’ਤੇ ਕਾਨੂੰਨੀ ਕਾਰਵਾਈ ਕਰਕੇ ਬਦਲੀ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਜਥੇਬੰਦੀਆਂ ਦਾ ਮੰਗ ਪੱਤਰ ਥਾਣਾ ਰੂੜੇਕੇ ਕਲਾਂ ਦੇ ਮੁਖ ਅਫ਼ਸਰ ਵੱਲੋਂ ਸਤਪਾਲ ਸਿੰਘ ਏਐੱਸਆਈ ਨੇ ਲਿਆ। ਜਥੇਬੰਦੀਆਂ ਨੇ ਕਿਹਾ ਕਿ ਜੇਕਰ ਸਾਡੇ ਮੰਗ ਪੱਤਰ ਵਿਚਲੀਆਂ ਮੰਗਾਂ ਪ੍ਰਵਾਨ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਕਾਮਰੇਡ ਮਸਾਨ ਸਿੰਘ ਰੂੜੇਕੇ ਤੇ ਹੋਰ ਨੇ ਵੀ ਉਚ ਅਧਿਕਾਰੀਆਂ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।


Comments Off on ਪੁਲੀਸ ਹਿਰਾਸਤ ’ਚ ਪਿਓ-ਪੁੱਤ ਦੀ ਕੁੱਟਮਾਰ ਦਾ ਮਾਮਲਾ ਭਖ਼ਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.