ਸਰਕਾਰੀ ਸਕੂਲਾਂ ਵਿੱਚ ਤਕਨਾਲੋਜੀ ਦੀ ਵਰਤੋਂ !    ਡਾਕਟਰਾਂ ਤੇ ਮਰੀਜ਼ਾਂ ਵਿੱਚ ਮਜ਼ਬੂਤ ਰਿਸ਼ਤਿਆਂ ਦੀ ਜ਼ਰੂਰਤ !    ਅਜੋਕੀ ਸਿੱਖਿਆ ਤੇ ਬੌਧਿਕ ਵਿਕਾਸ !    ਖ਼ਰਾਬ ਮੌਸਮ ਕਾਰਨ 26 ਉਡਾਣਾਂ ’ਚ ਤਬਦੀਲੀ !    370: ਸੁਪਰੀਮ ਕੋਰਟ ਵੱਲੋਂ ਪਟੀਸ਼ਨਾਂ ਸੱਤ ਮੈਂਬਰੀ ਬੈਂਚ ਕੋਲ ਭੇਜਣ ਦਾ ਸੰਕੇਤ !    ਕਤਲ ਮਾਮਲਾ: ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਆਵਾਜਾਈ ਰੋਕੀ !    ਭਾਰਤ-ਅਮਰੀਕਾ ਵਿਚਾਲੇ 2+2 ਗੱਲਬਾਤ 18 ਨੂੰ !    ਸੀਬੀਆਈ ਵੱਲੋਂ 13 ਟਿਕਾਣਿਆਂ ’ਤੇ ਛਾਪੇ !    ਅਤਿਵਾਦੀ ਹਮਲੇ ’ਚ ਨਾਈਜਰ ਦੇ 71 ਫੌਜੀ ਹਲਾਕ !    ਛੱਤੀਸਗੜ੍ਹ ’ਚ ਦੋ ਨਕਸਲੀ ਹਲਾਕ !    

ਪ੍ਰਫੁੱਲ ਪਟੇਲ ਦੇ ‘ਨੇੜਲੇ ਮਿੱਤਰ’ ਸਨ ਦੀਪਕ ਤਲਵਾਰ: ਈਡੀ

Posted On June - 11 - 2019

ਨਵੀਂ ਦਿੱਲੀ, 10 ਜੂਨ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਅਦਾਲਤ ਵਿਚ ਦਾਖ਼ਲ ਕੀਤੀ ਚਾਰਜਸ਼ੀਟ ਵਿਚ ਕਿਹਾ ਗਿਆ ਹੈ ਕਿ ਸਾਬਕਾ ਨਾਗਰਿਕ ਹਵਾਬਾਜ਼ੀ ਬਾਰੇ ਮੰਤਰੀ ਪ੍ਰਫੁੱਲ ਪਟੇਲ ਕਾਰਪੋਰੇਟ ਲਾਬੀਕਾਰ ਵੱਜੋਂ ਕਾਰਜਸ਼ੀਲ ਦੀਪਕ ਤਲਵਾਰ ਦੇ ‘ਖ਼ਾਸ ਮਿੱਤਰ’ ਸਨ।
ਦੋਸ਼ ਪੱਤਰ ਵਿਚ ਕਿਹਾ ਗਿਆ ਹੈ ਕਿ ਦੀਪਕ ਨੇ ਮੰਤਰੀਆਂ ਤੇ ਹੋਰਾਂ ਨਾਲ ਨੇੜਲੇ ਸਬੰਧਾਂ ਨੂੰ ਵਰਤਦਿਆਂ ਆਪਣੇ ਗਾਹਕਾਂ ਦੇ ਕੰਮ ਸਿਰੇ ਚੜ੍ਹਾਏ। ਪਟੇਲ ਕੋਲੋਂ ਈਡੀ ਨੇ ਏਅਰ ਇੰਡੀਆ ਨਾਲ ਜੁੜੇ ਬਹੁ-ਕਰੋੜੀ ਘੁਟਾਲੇ ਬਾਰੇ ਪੁੱਛਗਿੱਛ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨੂੰ ਕੁਝ ਅਹਿਮ ਜਾਣਕਾਰੀ ਹਾਸਲ ਹੋਈ ਹੈ। ਈਡੀ ਨੇ ਆਪਣੀ ਰਿਪੋਰਟ ਵਿਚ ਵਿਦੇਸ਼ੀ ਪ੍ਰਾਈਵੇਟ ਕੰਪਨੀਆਂ ਕਤਰ, ਐਮੀਰੇਟਸ ਤੇ ਏਅਰ ਅਰੇਬੀਆ ਨੂੰ ਫਾਇਦਾ ਪਹੁੰਚਾਉਣ ਲਈ ਏਅਰ ਇੰਡੀਆ ਨੂੰ ਨੁਕਸਾਨ ਪਹੁੰਚਾਉਣ ਦਾ ਦੋਸ਼ ਲਾਇਆ ਹੈ।

-ਪੀਟੀਆਈ


Comments Off on ਪ੍ਰਫੁੱਲ ਪਟੇਲ ਦੇ ‘ਨੇੜਲੇ ਮਿੱਤਰ’ ਸਨ ਦੀਪਕ ਤਲਵਾਰ: ਈਡੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.