ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਮੰਤਰੀਆਂ ਦੀ ਡਿਊਟੀ ਲਾਈ !    ਆਨੰਦਪੁਰ ਸਾਹਿਬ ਦਾ ਪਿੰਡ ਹਰਸਾ ਬੇਲਾ ਪਾਣੀ ਵਿੱਚ ਘਿਰਿਆ !    ਪ੍ਰਕਾਸ਼ ਪੁਰਬ: ਭਾਰਤ-ਪਾਕਿ ਤਣਾਅ ਕਾਰਨ ਘਟ ਸਕਦੀ ਹੈ ਸੰਗਤ ਦੀ ਗਿਣਤੀ !    ਗੁਰੂ ਰਵਿਦਾਸ ਮੰਦਰ ਢਾਹੁਣ ’ਤੇ ਸਿਆਸਤ ਗਰਮਾਈ !    ਮਹਾਨ ਕਿਸਾਨ ਆਗੂ ਅਤੇ ਸੰਘਰਸ਼ੀ ਯੋਧਾ ਜਗੀਰ ਸਿੰਘ ਜੋਗਾ !    ਸਾਉਣੀ ਰੁੱਤ ਦੇ ਪਿਆਜ਼ ਦੀ ਕਾਸ਼ਤ ਦੇ ਨੁਕਤੇ !    ਝੋਨੇ ਦੀ ਸ਼ੀਥ ਬਲਾਈਟ ਤੇ ਝੂਠੀ ਕਾਂਗਿਆਰੀ !    ਗੋਲਚੀ ਗੁਰਪ੍ਰੀਤ ਸੰਧੂ ਤੇ ਥਰੋਅਰ ਤੇਜਿੰਦਰਪਾਲ ਤੂਰ ਦੀ ਅਰਜੁਨਾ ਐਵਾਰਡ ਲਈ ਚੋਣ !    ਸੁਰਾਂ ਦੀ ਮਿਠਾਸ ਦਾ ਨੱਕਾਸ਼ !    ਸ਼ਾਹਕਾਰ ਨਗ਼ਮਿਆਂ ਦੀ ਗਾਇਕਾ ਮੁਨੱਵਰ ਸੁਲਤਾਨਾ !    

ਪੰਜਾਬੀ ’ਵਰਸਿਟੀ ਕਰਮਚਾਰੀਆਂ ਦਾ ਪੁਰਾਣਾ ਐੱਚਆਰਏ ਬਹਾਲ

Posted On June - 13 - 2019

ਰਵੇਲ ਸਿੰਘ ਭਿੰਡਰ
ਪਟਿਆਲਾ, 12 ਜੂਨ
ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਨੇ ਤਲਵੰਡੀ ਸਾਬੋ ਕੈਂਪਸ ਦੇ ਕਰਮਚਾਰੀਆਂ ਦੇ ਮਕਾਨ ਕਿਰਾਏ ਭੱਤੇ (ਐੱਚ.ਆਰ.ਏ) ਨੂੰ ਫ਼ਿਲਹਾਲ ਪਹਿਲਾਂ ਵਾਲੀ ਦਰ ’ਤੇ ਹੀ ਬਣਾਈ ਰੱਖਣ ਦਾ ਫ਼ੈਸਲਾ ਲਿਆ ਹੈ। ਇਸ ਮਾਮਲੇ ਵਿਚ ਹੁਣ ਕੋਈ ਤਬਦੀਲੀ ਯੂਨੀਵਰਸਿਟੀ ਦੀ ਸਿੰਡੀਕੇਟ ਵੱਲੋਂ ਲਏ ਫ਼ੈਸਲੇ ਮਗਰੋਂ ਹੀ ਸੰਭਵ ਹੋ ਸਕੇਗੀ।
ਦੱਸਣਯੋਗ ਹੈ ਕਿ ਪਿਛਲੇ ਦਿਨੀਂ ਇਹ ਕਿਰਾਇਆ ਭੱਤਾ 20 ਫ਼ੀਸਦੀ ਤੋਂ ਘਟਾ ਕੇ 10 ਫ਼ੀਸਦੀ ਕਰ ਦਿੱਤਾ ਗਿਆ ਸੀ। ਇਸ ’ਤੇ ਪੰਜਾਬੀ ਯੂਨੀਵਰਸਿਟੀ ਅਧਿਆਪਕ ਐਸੋਸੀਏਸ਼ਨ (ਪੂਟਾ) ਨੇ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਸੰਘਰਸ਼ੀ ਰੁਖ਼ ਅਖ਼ਤਿਆਰ ਕਰ ਲਿਆ ਸੀ। ਪੂਟਾ ਵੱਲੋਂ ਲਏ ਗੰਭੀਰ ਨੋਟਿਸ ਮਗਰੋਂ ਹੁਣ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਨੇ ਆਪਣਾ ਫ਼ੈਸਲਾ ਵਾਪਸ ਲਿਆ ਹੈ। ਪੂਟਾ ਦਾ ਤਰਕ ਸੀ ਕਿ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਤਲਵੰਡੀ ਸਾਬੋ ਕੈਂਪਸ ਦੇ ਕਰਮਚਾਰੀਆਂ ਦੇ ਮਕਾਨ ਕਿਰਾਏ ਭੱਤੇ ’ਤੇ ਕਟੌਤੀ ਕਰਨ ਦਾ ਫ਼ੈਸਲਾ ਨਾਜਾਇਜ਼ ਹੈ। ਪੂਟਾ ਦੇ ਸਕੱਤਰ ਡਾ. ਜਸਦੀਪ ਸਿੰਘ ਤੂਰ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਨੇ ਇਸ ਮਾਮਲੇ ਦੀ ਜਾਂਚ ਕਰਨ ਅਤੇ ਇਸ ਦਾ ਹੱਲ ਲੱਭਣ ਲਈ ਉੱਚ ਪੱਧਰੀ ਕਮੇਟੀ ਬਣਾਈ ਸੀ। ਇਸ ਕਮੇਟੀ ਦੀ ਬੈਠਕ ਵਿਚ ਪੂਟਾ ਵੱਲੋਂ ਡਾ. ਭੁਪਿੰਦਰ ਸਿੰਘ ਵਿਰਕ (ਪ੍ਰਧਾਨ), ਡਾ. ਜਸਦੀਪ ਸਿੰਘ ਤੂਰ (ਸਕੱਤਰ) ਅਤੇ ਤਲਵੰਡੀ ਸਾਬੋ ਕੈਂਪਸ ਦੇ ਮੁਲਾਜ਼ਮਾਂ ਦੇ ਨੁਮਾਇੰਦੇ ਡਾ. ਹਜ਼ੂਰ ਸਿੰਘ ਅਤੇ ਡਾ. ਸੁਸ਼ੀਲ ਕੁਮਾਰ ਸ਼ਾਮਲ ਹੋਏ ਸਨ।
ਮੀਟਿੰਗ ਵਿਚ ਪੂਟਾ ਦੇ ਪ੍ਰਤੀਨਿਧਾਂ ਨੇ ਤਲਵੰਡੀ ਸਾਬੋ ਕੈਂਪਸ ਦੇ ਕਰਮਚਾਰੀਆਂ ਦਾ ਐੱਚਆਰਏ ਕੱਟਣ ਦੇ ਫ਼ੈਸਲੇ ਦਾ ਵਿਰੋਧ ਕੀਤਾ ਅਤੇ ਦਲੀਲ ਦਿੱਤੀ ਕਿ ਇਹ ਫ਼ੈਸਲਾ ਜਲਦਬਾਜ਼ੀ ਵਿਚ ਲਿਆ ਗਿਆ ਹੈ ਅਤੇ ਇਸ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ। ਉਨ੍ਹਾਂ ਕੱਟਿਆ ਐੱਚਆਰਏ ਕਰਮਚਾਰੀਆਂ ਦੇ ਖਾਤਿਆਂ ਵਿਚ ਤੁਰੰਤ ਜਮ੍ਹਾਂ ਕਰਵਾਉਣ ਦੀ ਵੀ ਮੰਗ ਕੀਤੀ। ਉਨ੍ਹਾਂ ਨੇ ਤਲਵੰਡੀ ਸਾਬੋ ਕੈਂਪਸ ਦੇ ਕਰਮਚਾਰੀਆਂ ਦਾ ਐੱਚਆਰਏ ਘਟਾਉਣ ਲਈ ਅਥਾਰਿਟੀ ਵੱਲੋਂ ਦਿਖਾਈ ਗਈ ਅਣਉੱਚਿਤ ਜਲਦਬਾਜ਼ੀ ਦਾ ਵੀ ਨੋਟਿਸ ਲਿਆ। ਇਸ ਪਿੱਛੋਂ ਕਮੇਟੀ ਨੇ ਫ਼ੈਸਲਾ ਲਿਆ ਕਿ ਇਸ ਮਾਮਲੇ ਨੂੰ ਅੰਤਿਮ ਫ਼ੈਸਲਾ ਅਤੇ ਮਨਜ਼ੂਰੀ ਲੈਣ ਲਈ ਯੂਨੀਵਰਸਿਟੀ ਦੇ ਸਿੰਡੀਕੇਟ ਦੇ ਸਾਹਮਣੇ ਰੱਖਿਆ ਜਾਵੇਗਾ। ਪੂਟਾ ਨੁਮਾਇੰਦਿਆਂ ਨੇ ਆਖਿਆ ਕਿ ਤਲਵੰਡੀ ਸਾਬੋ ਕੈਂਪਸ ਦੇ ਕਰਮਚਾਰੀਆਂ ਨੂੰ ਯੂਨੀਵਰਸਿਟੀ ਦੇ ਸਿੰਡੀਕੇਟ ਦੁਆਰਾ ਪਹਿਲਾਂ ਹੀ 20 ਫ਼ੀਸਦੀ ਐੱਚਆਰਏ ਦੇਣ ਦੇ ਫ਼ੈਸਲੇ ਨੂੰ ਜਾਰੀ ਰੱਖਣਾ ਚਾਹੀਦਾ ਹੈ। ਕਮੇਟੀ ਨੇ ਇਸ ਮੰਗ ’ਤੇ ਸਹਿਮਤੀ ਪ੍ਰਗਟਾਈ ਅਤੇ ਸਿਫ਼ਾਰਸ਼ ਕੀਤੀ ਕਿ ਜਦੋਂ ਤਕ ਯੂਨੀਵਰਸਿਟੀ ਦੀ ਸਿੰਡੀਕੇਟ ਇਸ ਮਾਮਲੇ ਉੱਤੇ ਫ਼ੈਸਲਾ ਨਹੀਂ ਕਰਦੀ, ਪਹਿਲਾਂ ਵਾਲੀ ਸਥਿਤੀ ਨੂੰ ਬਹਾਲ ਰੱਖਿਆ ਜਾਵੇਗਾ। ਇਹ ਵੀ ਫ਼ੈਸਲਾ ਹੋਇਆ ਕਿ ਕੱਟੇ ਐੱਚਆਰਏ ਦੇ ਬਕਾਏ ਨੂੰ ਵੀ ਛੇਤੀ ਜਾਰੀ ਕੀਤਾ ਜਾਵੇਗਾ।


Comments Off on ਪੰਜਾਬੀ ’ਵਰਸਿਟੀ ਕਰਮਚਾਰੀਆਂ ਦਾ ਪੁਰਾਣਾ ਐੱਚਆਰਏ ਬਹਾਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.