ਪੰਜਾਬ ਦੇ ਕਲਾਕਾਰਾਂ ਦਾ ਸਹਾਰਾ ਬਣੇਗੀ ਆਰਟਿਸਟ ਐਸੋਸੀਏਸ਼ਨ !    ਅਸਤੀਫਾ ਦੇ ਚੁੱਕੇ ‘ਆਪ’ ਵਿਧਾਇਕਾਂ ਨੂੰ ਕਮੇਟੀਆਂ ’ਚ ਨਾਮਜ਼ਦ ਕਰਨ ਦਾ ਵਿਰੋਧ !    ਸ਼ੇਰ ਇਕੱਲਾ ਹੀ ਬਹੁਤ ਹੁੰਦੈ: ਮਾਨ !    ਛੇਵੀਂ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ’ਤੇ ਲੱਗੀਆਂ ਰੌਣਕਾਂ !    ਇਰਾਨ ਵਲੋਂ ਸੀਆਈਏ ਦੇ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼ !    ਪਾਕਿ ਸਿੱਖ ਆਗੂ ਵਲੋਂ ਕਰਤਾਰਪੁਰ ਲਈ ਦੋਹਰੀ ਦਾਖ਼ਲਾ ਵੀਜ਼ਾ ਸਹੂਲਤ ਦੀ ਸ਼ਲਾਘਾ !    ਅਯੁੱਧਿਆ ਦਹਿਸ਼ਤੀ ਹਮਲਾ ਕੇਸ ’ਚ ਚਾਰ ਨੂੰ ਉਮਰ ਕੈਦ !    ਗੁਜਰਾਤ: ਰਾਜ ਸਭਾ ਸੀਟਾਂ ’ਤੇ ਵੱਖ-ਵੱਖ ਜ਼ਿਮਨੀ ਚੋਣਾਂ ਖ਼ਿਲਾਫ਼ ਸੁਣਵਾਈ ਅੱਜ !    ਪੰਥ ਰਤਨ ਮਾਸਟਰ ਤਾਰਾ ਸਿੰਘ !    ਮੀਰੀ ਪੀਰੀ ਦੇ ਮਾਲਕ ਗੁਰੂ ਹਰਿਗੋਬਿੰਦ ਸਾਹਿਬ !    

ਪੰਜਾਬ ਵੱਲੋਂ ਇਜ਼ਰਾਈਲ ਨਾਲ ਜਲ ਸੰਭਾਲ ਬਾਰੇ ਸਮਝੌਤਾ

Posted On June - 12 - 2019

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਜੂਨ
ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਦੀ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਇਜ਼ਰਾਈਲ ਦੀ ਕੌਮੀ ਜਲ ਕੰਪਨੀ ਮੈਕੋਰੋਟ ਨਾਲ ਸਮਝੌਤਾ ਕੀਤਾ ਗਿਆ ਹੈ। ਇਸ ਸਮਝੌਤੇ ਤਹਿਤ ਸੂਬੇ ਵਿੱਚ ਜਲ ਸਰੋਤਾਂ ਦੀ ਸੰਭਾਲ ਅਤੇ ਪ੍ਰਬੰਧਨ ਲਈ ਮਾਸਟਰ ਪਲਾਨ ਤਿਆਰ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਜ਼ਰਾਈਲ ਵਿਸ਼ਵ ਦਾ ਇਕਲੌਤਾ ਮੁਲਕ ਹੈ ਜੋ ਆਪਣੇ ਵਾਧੂ ਪਾਣੀ ਨੂੰ 80 ਫ਼ੀਸਦ ਦੇ ਕਰੀਬ ਮੁੜ ਵਰਤੋਂ ਵਿੱਚ ਲਿਆਉਂਦਾ ਹੈ। ਸਮਝੌਤੇ ਮੁਤਾਬਕ ਕੰਪਨੀ ਵੱਲੋਂ ਅਕਤੂਬਰ, 2020 ਤੱਕ ਮਾਸਟਰ ਪਲਾਨ ਸੌਂਪਿਆ ਜਾਵੇਗਾ। ਇਸ ਪ੍ਰਾਜੈਕਟ ਤਹਿਤ ਇਜ਼ਰਾਈਲ ਦੇ ਮਾਹਿਰਾਂ ਦੀ ਤਿੰਨ ਮੈਂਬਰੀ ਟੀਮ ਪੰਜਾਬ ਆਈ ਹੈ ਜਿਸ ਵੱਲੋਂ ਸੂਬੇ ਵਿੱਚ ਜਲ ਸਰੋਤਾਂ ਦੀ ਮੌਜੂਦਾ ਸਥਿਤੀ ਅਤੇ ਚੁਣੌਤੀਆਂ ਬਾਰੇ ਵੇਰਵੇ ਇਕੱਠੇ ਕੀਤੇ ਜਾਣਗੇ। ਟੀਮ ਵਲੋਂ ਅੱਜ ਪੰਜਾਬ ਭਵਨ ਵਿੱਚ ਅਧਿਕਾਰੀਆਂ ਨਾਲ ਚਰਚਾ ਕੀਤੀ ਗਈ। ਇਸ ਮੌਕੇ ਡਾਇਰੈਕਟੋਰੇਟ ਆਫ ਗਰਾਊਂਡਵਾਟਰ ਮੈਨੇਜਮੈਂਟ ਦੇ ਮਿਸ਼ਨ ਡਾਇਰੈਕਟਰ ਅਰੁਨਜੀਤ ਸਿੰਘ ਮਿਗਲਾਨੀ ਦੀ ਅਗਵਾਈ ਹੇਠ ਜਲ ਸਰੋਤ, ਖੇਤੀਬਾੜੀ ਤੇ ਕਿਸਾਨ ਭਲਾਈ, ਜਲ ਸਪਲਾਈ ਤੇ ਸੈਨੀਟੇਸ਼ਨ, ਪੀਐਸਪੀਸੀਐਲ, ਭੌਂ ਤੇ ਜਲ ਸੰਭਾਲ ਵਿਭਾਗਾਂ ਦੇ ਤਕਨੀਕੀ ਮਾਹਿਰ ਸ਼ਾਮਲ ਹੋਏ। ਸ੍ਰੀ ਮਿਗਲਾਨੀ ਨੇ ਕਿਹਾ ਕਿ ਜਲ ਸਰੋਤਾਂ ਦੀ ਸਮੇਂ ਸਿਰ ਸੰਭਾਲ ਨਾ ਕੀਤੇ ਜਾਣ ’ਤੇ ਪੰਜਾਬ ਲਈ ਗੰਭੀਰ ਸਮੱਸਿਆ ਖੜ੍ਹੀ ਹੋ ਸਕਦੀ ਹੈ। ਇਜ਼ਰਾਈਲ ਦੇ ਇੰਟਰਨੈਸ਼ਨਲ ਸਪੈਸ਼ਲ ਪ੍ਰਾਜੈਕਟ ਕੋਆਰਡੀਨੇਟਰ ਡਾ. ਡਿਏਗੋ ਬਰਜਰ ਨੇ ਦੱਸਿਆ ਕਿ ਕਿਵੇਂ ਉਨ੍ਹਾਂ ਦੇ ਦੇਸ਼ ਵਿੱਚ ਜਲ ਸਰੋਤ ਦੀ ਸੰਭਾਲ ਕੀਤੀ ਜਾਂਦੀ ਹੈ। ਇਸ ਮੌਕੇ ਚੀਫ ਇੰਜਨੀਅਰ ਕੈਨਾਲਜ਼ ਜਗਮੋਹਨ ਸਿੰਘ ਮਾਨ ਅਤੇ ਚੀਫ ਇੰਜਨੀਅਰ ਡਰੇਨੇਜ ਐਂਡ ਮਾਈਨਿੰਗ ਸੰਜੀਵ ਗੁਪਤਾ ਨੇ ਇਜ਼ਰਾਇਲੀ ਟੀਮ ਨੂੰ ਸੂਬੇ ਵਿੱਚ ਮੌਜੂਦਾ ਸਿੰਜਾਈ ਅਤੇ ਹੜ੍ਹ ਪ੍ਰਬੰਧਨ ਦੇ ਬੁਨਿਆਦੀ ਢਾਂਚੇ ਬਾਰੇ ਦੱਸਿਆ। ਸੀਜੀਡਬਲਿਊਬੀ ਦੇ ਖੇਤਰੀ ਡਾਇਰੈਕਟਰ ਅਨੂਪ ਨਾਗਰ ਨੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਬਾਰੇ ਜਾਣੂ ਕਰਵਾਇਆ।


Comments Off on ਪੰਜਾਬ ਵੱਲੋਂ ਇਜ਼ਰਾਈਲ ਨਾਲ ਜਲ ਸੰਭਾਲ ਬਾਰੇ ਸਮਝੌਤਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.