ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਪੱਤਰਕਾਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਅੱਜ

Posted On June - 11 - 2019

ਨਵੀਂ ਦਿੱਲੀ: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਬਾਰੇ ਸੋਸ਼ਲ ਮੀਡੀਆ ’ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਗਏ ਪੱਤਰਕਾਰ ਪ੍ਰਸ਼ਾਂਤ ਕਨੌਜੀਆ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦੀ ਪਟੀਸ਼ਨ ਨੂੰ ਸੁਣਨ ਲਈ ਸੁਪਰੀਮ ਕੋਰਟ ਨੇ ਹਾਮੀ ਭਰ ਦਿੱਤੀ ਹੈ। ਜਸਟਿਸ ਇੰਦਰਾ ਬੈਨਰਜੀ ਤੇ ਅਜੈ ਰਸਤੋਗੀ ’ਤੇ ਅਧਾਰਿਤ ਬੈਂਚ ਗ੍ਰਿਫ਼ਤਾਰ ਕੀਤੇ ਗਏ ਪੱਤਰਕਾਰ ਦੀ ਪਤਨੀ ਜਗੀਸ਼ਾ ਅਰੋੜਾ ਵੱਲੋਂ ਦਾਖ਼ਲ ਕੀਤੀ ਪਟੀਸ਼ਨ ’ਤੇ ਸੁਣਵਾਈ ਭਲਕੇ ਕਰੇਗਾ। ਵਕੀਲ ਨੇ ਅਦਾਲਤ ਵਿਚ ਕਿਹਾ ਕਿ ਇਸ ਪਟੀਸ਼ਨ ’ਤੇ ਤੁਰੰਤ ਸੁਣਵਾਈ ਦੀ ਲੋੜ ਹੈ ਕਿਉਂਕਿ ਗ੍ਰਿਫ਼ਤਾਰੀ ‘ਗ਼ੈਰਕਾਨੂੰਨੀ’ ਤੇ ‘ਗ਼ੈਰਸੰਵਿਧਾਨਕ’ ਹੈ।
-ਪੀਟੀਆਈ


Comments Off on ਪੱਤਰਕਾਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਅੱਜ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.