ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਪੱਤਰਕਾਰ ਹੱਤਕ ਮਾਮਲਾ: ਜਨਤਕ ਜਥੇਬੰਦੀਆਂ ਪੁਲੀਸ ਮੁਖੀ ਨੂੰ ਮਿਲੀਆਂ

Posted On June - 12 - 2019

ਪੱਤਰਕਾਰ ਹੱਤਕ ਦੇ ਮਾਮਲੇ ਸਬੰਧੀ ਬੈਠਕ ਕਰਦੇ ਹੋਏ ਜਥੇਬੰਦੀਆਂ ਦੇ ਆਗੂ। -ਫੋਟੋ: ਪ੍ਰੀਤ

ਟ੍ਰਿਬਿਊਨ ਨਿਊਜ਼ ਸਰਵਿਸ
ਸ੍ਰੀ ਮੁਕਤਸਰ ਸਾਹਿਬ, 11 ਜੂਨ
ਮੰਡੀ ਕਿੱਲਿਆਂਵਾਲੀ ਵਿਚ ਰਿਪੋਰਟਿੰਗ ਕਰ ਰਹੇ ਪੱਤਰਕਾਰ ਉੱਪਰ ਬਲੈਕਮੇਲਿੰਗ ਦੇ ਝੂਠੇ ਦੋਸ਼ ਲਾ ਕੇ ਵੀਡੀਓ ਵਾਇਰਲ ਕਰ ਕੇ ਹੱਤਕ ਕਰਨ ਵਾਲਿਆਂ ਖ਼ਿਲਾਫ਼ ਕੀਤੀ ਸ਼ਿਕਾਇਤ ਸਬੰਧੀ ਇਕ ਮਹੀਨੇ ਬਾਅਦ ਵੀ ਕਾਰਵਾਈ ਨਾ ਹੋਣ ’ਤੇ ਜ਼ਿਲ੍ਹੇ ਭਰ ਦੇ ਪੱਤਰਕਾਰਾਂ ਤੇ ਦਰਜਨ ਦੇ ਕਰੀਬ ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਅੱਜ ਜ਼ਿਲ੍ਹਾ ਪੁਲੀਸ ਮੁਖੀ ਨਾਲ ਮੁਲਾਕਾਤ ਕਰ ਕੇ ਕਾਰਵਾਈ ਦੀ ਮੰਗ ਕੀਤੀ ਹੈ।
ਵਫ਼ਦ ਵਿਚ ਸ਼ਾਮਲ ਮੁਕਤੀਸਰ ਪੱਤਰਕਾਰ ਐਸੋਸੀਏਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਢਿੱਲੋਂ, ਜਥੇਬੰਦੀ ਏਕਤਾ (ਉਗਰਾਹਾਂ) ਦੇ ਬਲਾਕ ਪ੍ਰਧਾਨ ਗੁਰਪਾਸ਼ ਸਿੰਘ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਲਛਮਣ ਸਿੰਘ ਸੇਵੇਵਾਲਾ, ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸੁਖਦਰਸ਼ਨ ਸਿੰਘ, ਨੌਜਵਾਨ ਭਾਰਤ ਸਭਾ ਦੇ ਜਗਦੀਪ ਖੁੱਡੀਆਂ, ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਲਖਵੀਰ ਸਿੰਘ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਡਾ. ਹਰਪਾਲ ਸਿੰਘ, ਪੈਨਸ਼ਨਰਜ਼ ਐਸੋਸੀਏਸ਼ਨ ਦੇ ਦਿਲਾਵਰ ਸਿੰਘ, ਸੁਤੰਤਰਤਾ ਸੈਨਾਨੀ ਸੰਗਠਨ ਦੇ ਕੁਲਦੀਪ ਸਿੰਘ, ਤਰਕਸ਼ੀਲ ਸੁਸਾਇਟੀ ਪੰਜਾਬ ਦੇ ਰਾਮ ਸਵਰਨ ਲੱਖੇਵਾਲੀ, ਲੋਕ ਮੋਰਚਾ ਪੰਜਾਬ ਦੇ ਪਿਆਰੇ ਲਾਲ ਦੋਦਾ ਨੇ ਦੱਸਿਆ ਕਿ 8 ਮਈ ਨੂੰ ਪੱਤਰਕਾਰ ਇਕਬਾਲ ਸ਼ਾਂਤ ਬਿਨਾਂ ਪਰਮਿਟ ਤੋਂ ਢੋਆ-ਢੁਆਈ ਕਰਨ ਵਾਲੇ ਵਾਹਨਾਂ ਸਬੰਧੀ ਖ਼ਬਰ ਲਈ ਕਵਰਿੰਗ ਕਰ ਰਿਹਾ ਸੀ ਕਿ ਮੰਡੀ ਕਿੱਲਿਆਂਵਾਲੀ ਦੀ ਟਰੈਕਟਰ-ਟਰਾਲੀ ਯੂਨੀਅਨ ਦੇ ਆਪੇ ਬਣੇ ਆਗੂ ਨੇ ਕਥਿਤ ਤੌਰ ’ਤੇ ਆਪਣੇ ਸਾਥੀਆਂ ਸਮੇਤ ਉਸ ਨੂੰ ਘੇਰ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਤੇ ਉਸ ’ਤੇ ਬਲੈਕਮੇਲ ਕਰਨ ਵਾਲੇ ਝੂਠੇ ਦੋਸ਼ਾਂ ਵਾਲੀ ਵੀਡੀਓ ਇੰਟਰਨੈੱਟ ’ਤੇ ਵਾਇਰਲ ਕਰ ਦਿੱਤੀ।
ਆਗੂਆਂ ਨੇ ਦੱਸਿਆ ਕਿ ਸ੍ਰੀ ਸ਼ਾਂਤ ਨੇ ਚੌਕੀ ਮੰਡੀ ਕਿੱਲਿਆਂਵਾਲੀ ਵਿਚ ਸ਼ਿਕਾਇਤ ਦਿੱਤੀ ਤੇ ਸੀਨੀਅਰ ਪੁਲੀਸ ਅਧਿਕਾਰੀਆਂ ਦੇ ਧਿਆਨ ਵਿਚ ਵੀ ਮਾਮਲਾ ਲਿਆਂਦਾ ਪਰ 34 ਦਿਨ ਬੀਤਣ ’ਤੇ ਵੀ ਪੁਲੀਸ ਨੇ ਅਜੇ ਤਕ ਕੋਈ ਕਾਰਵਾਈ ਨਹੀਂ ਕੀਤੀ, ਜਿਸ ਕਰਕੇ ਪੱਤਰਕਾਰਾਂ ਤੇ ਜਨਤਕ ਜਥੇਬੰਦੀਆਂ ਵਿਚ ਰੋਸ ਹੈ। ਸ੍ਰੀ ਸੇਵੇਵਾਲਾ ਨੇ ਕਿਹਾ ਕਿ ਜੇ ਪੁਲੀਸ ਨੇ ਲੋੜੀਂਦੀ ਕਾਰਵਾਈ ਨਾ ਕੀਤੀ ਤਾਂ ਉਹ ਤਿੱਖਾ ਸੰਘਰਸ਼ ਵਿੱਢਣਗੇ।

‘ਮਸਲਾ ਸੂਬਾ ਪੱਧਰ ’ਤੇ ਉਭਾਰਿਆ ਜਾਵੇਗਾ’
‘ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ’ ਦੇ ਸੂਬਾਈ ਆਗੂ ਬਲਵਿੰਦਰ ਜੰਮੂ ਨੇ ਕਿਹਾ ਕਿ ਪੱਤਰਕਾਰ ’ਤੇ ਹਮਲਾ ਗੰਭੀਰ ਅਪਰਾਧ ਹੈ। ਜੇ ਮੁਕਤਸਰ ਪੁਲੀਸ ਪ੍ਰਸ਼ਾਸਨ ਨੇ ਢੁਕਵੀਂ ਕਾਰਵਾਈ ਨਾ ਕੀਤੀ ਤਾਂ ਯੂਨੀਅਨ ਇਹ ਮਾਮਲਾ ਸੂਬਾ ਪੱਧਰ ’ਤੇ ਲੈ ਕੇ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲੀਸ ਮੁਖੀ ਮਨਜੀਤ ਸਿੰਘ ਢੇਸੀ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਹ ਜਲਦੀ ਮਾਮਲੇ ਦੀ ਪੜਤਾਲ ਕਰ ਕੇ ਬਣਦੀ ਕਾਰਵਾਈ ਕਰਨਗੇ।


Comments Off on ਪੱਤਰਕਾਰ ਹੱਤਕ ਮਾਮਲਾ: ਜਨਤਕ ਜਥੇਬੰਦੀਆਂ ਪੁਲੀਸ ਮੁਖੀ ਨੂੰ ਮਿਲੀਆਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.