ਆਈਸੀਐੱਮਆਰ ਦੇ ਸੀਨੀਅਰ ਵਿਗਿਆਨੀ ਦੀ ਕਰੋਨਾ ਰਿਪੋਰਟ ਪਾਜ਼ੇਟਿਵ !    ਸਿਰਸਾ ਵਿੱਚ ਕਰੋਨਾ ਦੇ 28 ਨਵੇਂ ਕੇਸ ਸਾਹਮਣੇ ਆਉਣ ਨਾਲ ਦਹਿਸ਼ਤ !    ਕੇਜਰੀਵਾਲ ਵੱਲੋਂ ਦਿੱਲੀ ਦੀਆਂ ਹੱਦਾਂ ਸੀਲ ਕਰਨ ਦਾ ਐਲਾਨ !    ਨੌਸ਼ਹਿਰਾ ਸੈਕਟਰ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਤਿੰਨ ਦਹਿਸ਼ਤਗਰਦ ਹਲਾਕ !    ਨਾਰਕੋ ਟੈਰਰ ਮਾਡਿਊਲ ਦਾ ਪਰਦਾਫਾਸ਼, ਜੈਸ਼ ਦੇ 6 ਮੈਂਬਰ ਗ੍ਰਿਫ਼ਤਾਰ !    ਕਰੋਨਾ ਨਾਲ 5934 ਮੌਤਾਂ, ਭਾਰਤ ਨੌਵੇਂ ਤੋਂ ਸੱਤਵੇਂ ਸਥਾਨ ’ਤੇ ਪੁੱਜਾ !    ਸੰਗੀਤਕਾਰ ਵਾਜਿਦ ਖ਼ਾਨ ਦੀ ਕਰੋਨਾ ਨਾਲ ਮੌਤ !    ਕਰੋਨਾ: ਪਟਿਆਲਾ ’ਚ ਆਸ਼ਾ ਵਰਕਰ ਸਮੇਤ 4 ਪਾਜ਼ੇਟਿਵ ਕੇਸ !    ਪੀੜਤ ਪਰਿਵਾਰ ਵੱਲੋਂ ਪੁਲੀਸ ’ਤੇ ਬਿਆਨ ਨਾ ਲੈਣ ਦੇ ਦੋਸ਼ !    ਵੇ ਹੋਵੇ ਅਨਲੌਕ ਵਿੱਚ ਇਨ੍ਹਾਂ ਨੂੰ ਕਰੋਨਾ, ਉਭਰੇ ਕੋਈ ਖੂਨ ਨਵਾਂ !    

ਫਤਹਿਵੀਰ ਦੀ ਮੌਤ: ਪ੍ਰਸ਼ਾਸਨ ਦੀ ਨਾਕਾਮੀ ਖ਼ਿਲਾਫ਼ ਲੋਕ ਸੜਕਾਂ ’ਤੇ ਉਤਰੇ

Posted On June - 12 - 2019

ਸੰਗਰੂਰ ਸ਼ਹਿਰ ’ਚ ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਦੇ ਆਗੂ ਤੇ ਕਾਰਕੁਨ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮਾਰਚ ਕਰਦੇ ਹੋਏ।

ਗੁਰਦੀਪ ਸਿੰਘ ਲਾਲੀ
ਸੰਗਰੂਰ, 11 ਜੂਨ
ਪਿੰਡ ਭਗਵਾਨਪੁਰਾ ਵਿਖੇ ਬੋਰਵੈਲ ’ਚ ਡਿੱਗੇ ਦੋ ਸਾਲਾ ਬੱਚੇ ਫਤਹਿਵੀਰ ਨੂੰ ਸਮੇਂ ਸਿਰ ਬਾਹਰ ਕੱਢ ਕੇ ਉਸ ਦੀ ਜਾਨ ਬਚਾਉਣ ’ਚ ਨਾਕਾਮ ਸਾਬਤ ਹੋਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਲੋਕ ਸੜਕਾਂ ’ਤੇ ਉਤਰ ਆਏ। ਸ਼ਹਿਰ ਦੀਆਂ ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਸ਼ਹਿਰ ਵਿਚ ਰੋਸ ਮਾਰਚ ਕਰਦਿਆਂ ਜਿਥੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫ਼ੇ ਦੀ ਮੰਗ ਕੀਤੀ ਗਈ ਉਥੇ ਸਰਕਾਰ ਤੇ ਪ੍ਸ਼ਾਸਨ ਦੀ ਲਾਪ੍ਰਵਾਹੀ ਕਾਰਨ ਫਤਹਿਵੀਰ ਦੀ ਹੋਈ ਮੌਤ ਦੇ ਵਿਰੋਧ ’ਚ ਭਲਕੇ 12 ਜੂਨ ਨੂੰ ਰੋਸ ਵਜੋਂ ਸੰਗਰੂਰ ਬੰਦ ਕਰਨ ਦਾ ਐਲਾਨ ਕੀਤਾ ਗਿਆ।
ਇਸ ਤੋਂ ਪਹਿਲਾਂ ਫਤਹਿਵੀਰ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਜਨਤਕ ਜਮਹੂਰੀ ਜਥੇਬੰਦੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂ ਤੇ ਕਾਰਕੁਨ ਸਥਾਨਕ ਬੀਐਸਐਨਐਲ ਪਾਰਕ ਵਿੱਚ ਇਕੱਠੇ ਹੋਏ ਜਿਥੇ ਫਤਹਿਵੀਰ ਨੂੰ ਸਮੇਂ ਸਿਰ ਬੋਰਵੈਲ ’ਚੋਂ ਬਾਹਰ ਕੱਢ ਕੇ ਉਸ ਦੀ ਜਾਨ ਬਚਾਉਣ ’ਚ ਨਾਕਾਮ ਸਾਬਤ ਹੋਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮਗਰੋਂ ਸ਼ਹਿਰ ’ਚ ਰੋਸ ਮਾਰਚ ਕੀਤਾ ਗਿਆ। ਰੋਸ ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਹੱਥਾਂ ਵਿਚ ਮਾਟੋ ਚੁੱਕੇ ਹੋਏ ਸਨ ਜਿਨ੍ਹਾਂ ਉਪਰ ‘ਮੁਲਖ਼ ਮੇਰੇ ਦਾ ਸਿਸਟਮ ਯਾਰੋ, ਦੇਖੋ ਬੜਾ ਕਮੀਨਾ, ਬੱਚੇ ਕੱਢਣ ਬਾਲਟੀਆਂ ਨਾਲ, ਵੋਟਾਂ ਲਈ ਮਸ਼ੀਨਾਂ’, ‘ਕੈਪਟਨ ਸਰਕਾਰ ਅਸਤੀਫ਼ਾ ਦੇਵੇ’ ਆਦਿ ਨਾਅਰੇ ਲਿਖ ਕੇ ਸਰਕਾਰੀ ਸਿਸਟਮ ਨੂੰ ਕੋਸਿਆ ਜਾ ਰਿਹਾ ਸੀ। ਪਾਰਕ ਤੋਂ ਸ਼ੁਰੂ ਹੋਇਆ ਰੋਸ ਮਾਰਚ ਲੇਬਰ ਚੌਂਕ, ਨਾਭਾ ਗੇਟ ਬਜ਼ਾਰ, ਛੋਟਾ ਚੌਂਕ, ਸਦਰ ਬਜ਼ਾਰ, ਵੱਡਾ ਚੌਂਕ ਅਤੇ ਪਟਿਆਲਾ ਗੇਟ ਆਦਿ ਬਾਜ਼ਾਰਾਂ ’ਚ ਕੱਢਿਆ ਗਿਆ। ਮਾਰਚ ਦੌਰਾਨ ਭਲਕੇ 12 ਜੂਨ ਨੂੰ ਸੰਗਰੂਰ ਸ਼ਹਿਰ ਰੋਸ ਵਜੋਂ ਬੰਦ ਰੱਖਣ ਦਾ ਐਲਾਨ ਵੀ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਫਤਹਿਵੀਰ ਨੂੰ ਬਚਾਉਣ ’ਚ ਨਾਕਾਮ ਸਾਬਤ ਹੋਣ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੁਰੰਤ ਅਸਤੀਫ਼ਾ ਦੇਣ, ਪੂਰੇ ਅਪਰੇਸ਼ਨ ਦੌਰਾਨ ਅਣਗਹਿਲੀ ਵਰਤਣ ਵਾਲੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਪੁਲੀਸ ਕੇਸ ਦਰਜ ਕੀਤਾ ਜਾਵੇ ਅਤੇ ਸਮੁੱਚੇ ਅਪਰੇਸ਼ਨ ਦੇ ਸਾਰੇ ਘਟਨਾਕ੍ਰਮ ਦੀ ਅਦਾਲਤੀ ਜਾਂਚ ਕਰਵਾਈ ਜਾਵੇ। ਰੋਸ ਮਾਰਚ ’ਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਅਤੇ ਕਾਰਕੁਨ ਹਾਜ਼ਰ ਸਨ।

ਸਰਕਾਰ ਦੀ ਲਾਪ੍ਰਵਾਹੀ ਅਤੇ ਢਿੱਲੇ ਪ੍ਰਬੰਧਾਂ ਕਾਰਨ ਮਾਸੂਮ ਦੀ ਜਾਨ ਗਈ: ਢੀਂਡਸਾ

ਸੰਦੌੜ (ਪੱਤਰ ਪੇ੍ਰਕ): ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਮਾਸੂਮ ਫਤਹਿਵੀਰ ਸਿੰਘ ਨੂੰ ਬਚਾਉਣ ਲਈ ਚਲਾਏ ਗਏ ਸੁਸਤ ਅਤੇ ਢਿੱਲੇ ਪ੍ਰਬੰਧਾਂ ਨੂੰ ਪੰਜਾਬ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਿਕੰਮੇ ਪ੍ਰਬੰਧਾਂ ਕਾਰਨ ਬੱਚੇ ਦੀ ਜਾਨ ਗਈ ਹੈ। ਸ੍ਰੀ ਢੀਂਡਸਾ ਨੇ ਨੇੜਲੇ ਪਿੰਡ ਮਹੋਲੀ ਖੁਰਦ ਵਿਚ ਗੱਲਬਾਤ ਕਰਦਿਆਂ ਕਿਹਾ ਕਿ ਪੰਜ ਦਿਨ ਬੀਤ ਜਾਣ ਦੇ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਹਿਜ਼ ਇਕ ਟਵੀਟ ਕਰਕੇ ਘਟਨਾ ’ਤੇ ਪ੍ਰਤੀਕਰਮ ਦੇਣਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਬਚਾਓ ਕਾਰਜ ਵਿਚ ਲੱਗੀ ਟੀਮ ਕੋਲ ਨਾ ਤਾਂ ਸਥਿਤੀ ਨਾਲ ਨਜਿੱਠਣ ਲਈ ਸਹੀ ਸਾਧਨ ਸਨ ਅਤੇ ਨਾ ਹੀ ਕੋਈ ਤਕਨੀਕੀ ਮਾਹਿਰ ਜਿਸ ਕਾਰਨ ਸੌ ਘੰਟੇ ਤੋਂ ਜ਼ਿਆਦਾ ਸਮਾਂ ਉਹ ਮਾਸੂਮ ਬੋਰ ਵਿਚ ਫਸਿਆ ਰਿਹਾ।

ਚੀਮਾ ਨੇ ਮਾਮਲੇ ਦੀ ਜਾਂਚ ਮੰਗੀ

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਬੋਰਵੈੱਲ ਵਿਚ ਡਿੱਗੇ ਫ਼ਤਹਿਵੀਰ ਸਿੰਘ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਤਰਾਸਦੀ ਵਿਚ ਸਰਕਾਰਾਂ ਦੀ ਭੂਮਿਕਾ ਨੇ ਪੂਰੀ ਦੁਨੀਆਂ ਵਿਚ ਪੰਜਾਬ ਅਤੇ ਦੇਸ਼ ਨੂੰ ਸ਼ਰਮਸਾਰ ਕੀਤਾ ਹੈ। ਸ੍ਰੀ ਚੀਮਾ ਨੇ ਇੱਥੇ ਪੀਜੀਆਈ ਵਿਚ ਗੱਲਬਾਤ ਕਰਦਿਆਂ ਕਿਹਾ ਕਿ ਅਧਰੰਗ ਮਾਰੇ ਸਰਕਾਰੀ ਸਿਸਟਮ ਅਤੇ ਸ਼ਾਸਕਾਂ ਦੀ ਬੇਰੁਖ਼ੀ ਨੇ ਹੀ ਮਾਸੂਮ ਦਾ ਕਤਲ ਕੀਤਾ ਹੈ। ਉਨ੍ਹਾਂ ਨੇ ਘਟਨਾਕ੍ਰਮ ਦੀ ਨਿਆਂਇਕ ਜਾਂਚ, ਪੀੜਤ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਮੁਆਵਜ਼ਾ ਦੇਣ ਅਤੇ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ। ਸ੍ਰੀ ਚੀਮਾ ਨੇ ਕਿਹਾ ਕਿ ਜਿਸ ਤਰ੍ਹਾਂ ਦੀ ਬੇਰੁਖ਼ੀ ਅਤੇ ਲਾਪ੍ਰਵਾਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਰਤੀ ਹੈ, ਉਸ ਲਈ ਉਨ੍ਹਾਂ ਨੂੰ ਨੈਤਿਕ ਤੌਰ ’ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਕੋਲ ਗ੍ਰਹਿ ਮੰਤਰਾਲਾ ਵੀ ਹੈ।

 


Comments Off on ਫਤਹਿਵੀਰ ਦੀ ਮੌਤ: ਪ੍ਰਸ਼ਾਸਨ ਦੀ ਨਾਕਾਮੀ ਖ਼ਿਲਾਫ਼ ਲੋਕ ਸੜਕਾਂ ’ਤੇ ਉਤਰੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.