ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਫ਼ਰਜ਼ੀ ਬੈਂਕ ਖ਼ਾਤਿਆਂ ਦੇ ਕੇਸ ’ਚ ਜ਼ਰਦਾਰੀ ਗ੍ਰਿਫ਼ਤਾਰ

Posted On June - 11 - 2019

ਅਗਾਊਂ ਜ਼ਮਾਨਤ ਦੀ ਅਰਜ਼ੀ ਦੇਣ ਲਈ ਪੁੱਜੇ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ। -ਫੋਟੋ: ਏਐੱਫਪੀ

ਇਸਲਾਮਾਬਾਦ, 10 ਜੂਨ
ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ (63) ਨੂੰ ਫ਼ਰਜ਼ੀ ਬੈਂਕ ਖ਼ਾਤਿਆਂ ਦੇ ਕੇਸ ’ਚ ਕੌਮੀ ਜਵਾਬਦੇਹੀ ਬਿਊਰੋ ਨੇ ਅੱਜ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ। ਇਸਲਾਮਾਬਾਦ ਹਾਈ ਕੋਰਟ ਵੱਲੋਂ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕੀਤੇ ਜਾਣ ਦੇ ਤੁਰੰਤ ਬਾਅਦ ਇਹ ਕਾਰਵਾਈ ਹੋਈ। ਉਂਜ ਜ਼ਰਦਾਰੀ ਦੀ ਭੈਣ ਫਰਯਾਲ ਤਾਲਪੁਰ ਨੂੰ ਅਜੇ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ ਹੈ। ਦੋਵੇਂ ਜਣੇ ਅਜੇ ਸੁਪਰੀਮ ਕੋਰਟ ਤੋਂ ਰਾਹਤ ਲਈ ਅਪੀਲ ਕਰ ਸਕਦੇ ਹਨ। ਬਿਊਰੋ ਦੇ ਅਧਿਕਾਰੀਆਂ ਮੁਤਾਬਕ ਦੋਵੇਂ ਭੈਣ-ਭਰਾ ਨੇ ਫ਼ਰਜ਼ੀ ਬੈਂਕ ਖ਼ਾਤਿਆਂ ਰਾਹੀਂ 15 ਕਰੋੜ ਰੁਪਏ ਦਾ ਲੈਣ-ਦੇਣ ਕੀਤਾ। ਸ਼ੁਰੂ ’ਚ ਜ਼ਰਦਾਰੀ ਦੇ ਹਮਾਇਤੀਆਂ ਅਤੇ ਸਿਆਸੀ ਕਾਰਕੁਨਾਂ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ ਪਰ ਬਾਅਦ ’ਚ ਸੁਰੱਖਿਆ ਟੀਮ ਨੂੰ ਘਰ ਅੰਦਰ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ। ਇਸ ਮਗਰੋਂ ਜ਼ਰਦਾਰੀ ਨੇ ਆਤਮ-ਸਮਰਪਣ ਕਰ ਦਿੱਤਾ। ਟੀਵੀ ਫੁਟੇਜ ’ਚ ਜ਼ਰਦਾਰੀ ਘਰ ਤੋਂ ਬਾਹਰ ਆ ਕੇ ਛੋਟੀ ਭੈਣ ਆਸਿਫ਼ਾ ਨਾਲ ਗਲੇ ਮਿਲਦੇ ਦਿਖਾਈ ਦਿੰਦੇ ਹਨ। ਉਨ੍ਹਾਂ ਦਾ ਪੁੱਤਰ ਬਿਲਾਵਲ ਭੁੱਟੋ ਅਤੇ ਵੱਡੀ ਗਿਣਤੀ ’ਚ ਪਾਰਟੀ ਵਰਕਰ ਵੀ ਇਸ ਮੌਕੇ ਹਾਜ਼ਰ ਸਨ। ਜ਼ਰਦਾਰੀ ਨੇ ਦੋਸ਼ ਲਾਇਆ ਕਿ ਹੁਕਮਰਾਨ ਧਿਰ ਵਿਰੋਧੀ ਆਗੂਆਂ ਨੂੰ ਬਦਨਾਮ ਕਰਨ ਲਈ ਅਜਿਹੇ ਦੋਸ਼ ਲਾ ਰਹੀ ਹੈ। ਉਨ੍ਹਾਂ ਫ਼ਰਜ਼ੀ ਬੈਂਕ ਖ਼ਾਤਿਆਂ ਨਾਲ ਕੋਈ ਸਬੰਧ ਹੋਣ ਤੋਂ ਇਨਕਾਰ ਕੀਤਾ।

-ਪੀਟੀਆਈ


Comments Off on ਫ਼ਰਜ਼ੀ ਬੈਂਕ ਖ਼ਾਤਿਆਂ ਦੇ ਕੇਸ ’ਚ ਜ਼ਰਦਾਰੀ ਗ੍ਰਿਫ਼ਤਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.