ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਫ਼ੌਜ ਵੱਲੋਂ ਦਸਤਾਵੇਜ਼ ਵਾਪਸ ਕਰਨ ਦੇ ਮਾਮਲੇ ਦੀ ਜਾਂਚ ਹੋਵੇ: ਗਿਆਨੀ ਰਘਬੀਰ ਸਿੰਘ

Posted On June - 12 - 2019

ਗਿਆਨੀ ਰਘਬੀਰ ਸਿੰਘ

ਬੀ.ਐਸ.ਚਾਨਾ
ਸ੍ਰੀ ਆਨੰਦਪੁਰ ਸਾਹਿਬ, 11 ਜੂਨ
‘ਜੂਨ 1984 ਮੌਕੇ ਦਰਬਾਰ ਸਾਹਿਬ ’ਤੇ ਹੋਏ ਹਮਲੇ ਦੌਰਾਨ ਭਾਰਤੀ ਫ਼ੌਜ ਵੱਲੋਂ ਸਿੱਖ ਧਰਮ ਤੇ ਸਿੱਖ ਰੈਫਰੈਂਸ ਲਾਇਬ੍ਰੇਰੀ ਵਿਚੋਂ ਲਿਜਾਏ ਗਏ ਅਹਿਮ ਦਸਤਾਵੇਜ਼ਾਂ ਸਣੇ ਗੁਰੂ ਸਾਹਿਬ ਦੇ ਹੱਥ ਲਿਖਤ ਪਾਵਨ ਗ੍ਰੰਥਾਂ ਨੂੰ ਵਾਪਸ ਕਰਨ ਬਾਰੇ ਹੋਏ ਖ਼ੁਲਾਸੇ ਦੀ ਗੰਭੀਰਤਾ ਨੂੰ ਸਮਝਦਿਆਂ ਸ਼੍ਰੋਮਣੀ ਕਮੇਟੀ ਤੁਰੰਤ ਜਾਂਚ ਕਰ ਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰੇ।’ ਇਹ ਗੱਲ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਗੱਲਬਾਤ ਦੌਰਾਨ ਜਥੇਦਾਰ ਰਘਬੀਰ ਸਿੰਘ ਨੇ ਕਹੀ।
ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਜੂਨ 1984 ਮੌਕੇ ਦਰਬਾਰ ਸਾਹਿਬ ’ਤੇ ਹਮਲੇ ਦੌਰਾਨ ਭਾਰਤੀ ਫ਼ੌਜ ਵੱਲੋਂ ਸਿੱਖ ਧਰਮ ਦੇ ਤੇ ਸਿੱਖ ਰੈਫਰੈਂਸ ਲਾਇਬ੍ਰੇਰੀ ਵਿਚੋਂ ਲਿਜਾਏ ਗਏ ਦਸਤਾਵੇਜ਼ਾਂ ਬਾਰੇ ਕੇਂਦਰ ਸਰਕਾਰ ਤੁਰੰਤ ਵ੍ਹਾਈਟ ਪੇਪਰ ਜਾਰੀ ਕਰੇ ਤਾਂ ਜੋ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਸਕੇ। ਜਥੇਦਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤਾਕੀਦ ਕੀਤੀ ਕਿ ਉਹ ਗੰਭੀਰਤਾ ਨਾਲ ਜਾਂਚ ਕਰੇ ਕਿ ਜੇ ਫ਼ੌਜ ਨੇ ਦਸਤਾਵੇਜ਼ ਜਾਂ ਗੁਰੂ ਗੋਬਿੰਦ ਸਿੰਘ ਦੇ ਹੱਥ ਲਿਖਤ ਗ੍ਰੰਥ ਸਾਹਿਬ ਵਾਪਸ ਕੀਤੇ ਹਨ ਤਾਂ ਉਹ ਕਿੱਥੇ ਹਨ ਤੇ ਜੇ ਕਿਸੇ ਵਿਅਕਤੀ ਵਿਸ਼ੇਸ਼ ਨੇ ਕੌਮ ਦੀ ਇਸ ਮਹਾਨ ਧਰੋਹਰ ਨੂੰ ਵੇਚਿਆ ਹੈ ਜਾਂ ਖੁਰਦ-ਬੁਰਦ ਕੀਤਾ ਹੈ ਤਾਂ ਉਸ ਵਾਸਤੇ ਕੌਣ ਜ਼ਿੰਮੇਵਾਰ ਹੈ।
ਆਨਲਾਈਨ ਸਾਮਾਨ ਵੇਚਣ ਵਾਲੀ ਕੰਪਨੀ ਐਮੇਜ਼ਨ ਵੱਲੋਂ ਵਾਰ-ਵਾਰ ਸਿੱਖ ਕੌਮ ਦੀ ਮਰਯਾਦਾ ਦੇ ਉਲਟ ਜਾ ਕੇ ਧਾਰਮਿਕ ਭਾਵਨਾਵਾਂ ਭੜਕਾਉਣ ਬਾਰੇ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਇਕ ਵਾਰ ਫਿਰ ਇਸ ਕੰਪਨੀ ਨੇ ਗੁਰੂ ਨਾਨਕ ਦੇਵ ਦੀਆਂ ਮੂਰਤੀਆਂ ਵੇਚਣਾ ਸ਼ੁਰੂ ਕਰ ਕੇ ਬੱਜਰ ਕੁਤਾਹੀ ਕੀਤੀ ਹੈ। ਇਸ ਲਈ ਸ਼੍ਰੋਮਣੀ ਕਮੇਟੀ ਇਸ ਕੰਪਨੀ ਖ਼ਿਲਾਫ਼ ਕਾਰਵਾਈ ਕਰੇ। ਫ਼ਤਹਿਵੀਰ ਸਿੰਘ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਜਿੱਥੇ ਅਸੀਂ ਡਿਜੀਟਲ ਇੰਡੀਆ ਦੀ ਗੱਲ ਕਰ ਰਹੇ ਹਾਂ, ਉੱਥੇ ਹੀ ਨੰਨ੍ਹੇ ਬੱਚੇ ਦੀ ਜਾਨ ਸਾਧਨਾਂ ਦੀ ਕਮੀ ਕਰਕੇ ਚਲੀ ਗਈ ਹੈ। ਇਸ ਲਈ ਭਵਿੱਖ ਵਿਚ ਅਜਿਹਾ ਨਾ ਹੋਣ ਵਾਸਤੇ ਸਰਕਾਰਾਂ ਨੂੰ ਚਾਹੀਦਾ ਹੈ ਕਿ ਆਪਣੇ ਮੁਲਾਜ਼ਮਾਂ ਜਾਂ ਟੀਮਾਂ ਨੂੰ ਵਿਸ਼ੇਸ਼ ਸਿਖਲਾਈ ਦੇਵੇ।

 


Comments Off on ਫ਼ੌਜ ਵੱਲੋਂ ਦਸਤਾਵੇਜ਼ ਵਾਪਸ ਕਰਨ ਦੇ ਮਾਮਲੇ ਦੀ ਜਾਂਚ ਹੋਵੇ: ਗਿਆਨੀ ਰਘਬੀਰ ਸਿੰਘ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.