ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਬੇਰੁਜ਼ਗਾਰਾਂ ਨੂੰ ਜ਼ਿਲ੍ਹਾ ਰੁਜ਼ਗਾਰ ਨਾਲ ਜੁੜਨ ਦੀ ਅਪੀਲ

Posted On June - 12 - 2019

ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 11 ਜੂਨ
ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਬੇਰੁਜ਼ਗਾਰਾਂ ਨੂੰ ਵੱਖ ਵੱਖ ਕਿੱਤਿਆਂ ਦੀ ਸਿਖਲਾਈ ਦੇ ਕੇ ਜਿੱਥੇ ਉਨ੍ਹਾਂ ਨੂੰ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਦੇ ਯੋਗ ਬਣਾਉਣ ਲਈ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾ ਰਿਹਾ ਹੈ, ਉਥੇ ਹੀ ਬਿਊਰੋ ਵੱਲੋਂ ਨੌਜਵਾਨਾਂ ਦੀ ਜ਼ਿੰਦਗੀ ਬਿਹਤਰ ਬਣਾਉਣ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਡਾ. ਪ੍ਰਸ਼ਾਂਤ ਗੋਇਲ ਨੇ ਦੱਸਿਆ ਕਿ ਪਿਛਲੇ ਮਈ ਮਹੀਨੇ ਦੌਰਾਨ 81 ਸਕੂਲਾਂ ਅਤੇ 13 ਕਾਲਜਾਂ ਵਿਚ ਮਾਸ ਕਾਊਂਸਲਿੰਗ ਪ੍ਰੋਗਰਾਮ ਕਰਵਾਏ ਗਏ। ਇਸ ਵਿਚ 248 ਵੱਖ-ਵੱਖ ਕਿੱਤਾ ਮਾਹਰਾਂ ਨੇ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਸ਼ੁਰੂ ਕਰਨ ਲਈ ਜਾਗਰੂਕ ਕੀਤਾ। ਬਿਊਰੋ ਵੱਲੋਂ ਹਰ ਮਹੀਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਦੋ ਪਲੇਸਮੈਂਟ ਕੈਂਪ ਵੀ ਲਗਾਏ ਜਾਂਦੇ ਹਨ।
ਉਨ੍ਹਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਪਲੇਸਮੈਂਟ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜਕਾਰੀ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਪ੍ਰੀਤ ਸਿੰਘ ਨੇ ਦੱਸਿਆ ਕਿ ਬਿਊਰੋ ਵਿਚ ਸਵੈ ਰੁਜ਼ਗਾਰ ਲਈ ਵੱਖ-ਵੱਖ ਵਿਭਾਗਾਂ ਵੱਲੋਂ ਦਿੱਤੇ ਜਾਂਦੇ ਕਰਜ਼ੇ ਅਤੇ ਸਹਾਇਤਾ ਰਾਸ਼ੀਆਂ ਬਾਰੇ ਵੀ ਵਿਸਥਾਰ ਸਹਿਤ ਜਾਣੁ ਕਰਵਾਇਆ ਜਾਂਦਾ ਹੈ।

ਸਮਾਰਟ ਵਿਲੇਜ ਸਕੀਮ ਤਹਿਤ 301 ਪਿੰਡਾਂ ’ਚ ਖਰਚੇ ਜਾ ਰਹੇ ਨੇ 27 ਕਰੋੜ ਰੁਪਏ
ਪਿੰਡਾਂ ਦਾ ਸਰਬਪੱਖੀ ਵਿਕਾਸ ਕਰਾਉਣ ਲਈ ਪੰਜਾਬ ਸਰਕਾਰ ਵੱਲੋਂ ਸਮਾਰਟ ਵਿਲੇਜ ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਜ਼ਿਲ੍ਹੇ ਦੇ 301 ਪਿੰਡਾਂ ਦੇ ਵਿਕਾਸ ਲਈ ਕਰੀਬ 27 ਕਰੋੜ ਰੁਪਏ ਖਰਚੇ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਪ੍ਰਸ਼ਾਂਤ ਕੁਮਾਰ ਗੋਇਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਮਾਰਟ ਵਿਲੇਜ ਸਕੀਮ ਤਹਿਤ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਦਿੱਤੀ।
ਉਨ੍ਹਾਂ ਦੱਸਿਆ ਕਿ ਪਿੰਡਾਂ ਵਿਚ ਸੀਵਰੇਜ ਸਿਸਟਮ, ਟੋਭਿਆਂ ਦੀ ਕਾਇਆ ਕਲਪ, ਗਲੀਆਂ, ਨਾਲੀਆਂ ਪੱਕੀਆਂ ਕਰਨਾ, ਪਾਰਕਾਂ ਦਾ ਨਿਰਮਾਣ, ਖੇਡ ਮੈਦਾਨ, ਸਟੇਡੀਅਮ, ਜਿਮਨੇਜ਼ੀਅਮ, ਕਮਿਊਨਿਟੀ ਹਾਲ, ਗ੍ਰਾਮ ਸਭਾ ਹਾਲ, ਧਰਮਸ਼ਾਲਾ, ਸਟਰੀਟ ਲਾਈਟਾਂ, ਪਿੰਡਾਂ ਦੀਆਂ ਪ੍ਰਮੁੱਖ ਥਾਵਾਂ ’ਤੇ ਸੀਸੀਟੀਵੀ ਕੈਮਰੇ ਲਗਾਉਣੇ, ਬੱਸ ਸ਼ੈਲਟਰਾਂ ਦੀ ਉਸਾਰੀ, ਸ਼ਮਸ਼ਾਨਘਾਟ/ਕਬਰਸਤਾਨ, ਪੀਣ ਵਾਲੇ ਪਾਣੀ ਦੀ ਸਪਲਾਈ, ਕਮਿਊਨਿਟੀ ਲਾਇਬਰੇਰੀ, ਕੂੜਾ ਕਰਕਟ ਦੀ ਸੁਚੱਜੀ ਸੰਭਾਲ, ਕਮਿਊਨਿਟੀ ਇਮਾਰਤਾਂ ਨੂੰ ਵਿਲੱਖਣ ਸਮਰੱਥਾ ਵਾਲੇ ਵਿਅਕਤੀਆਂ ਦੇ ਜਾਣ ਲਈ ਯੋਗ ਬਣਾਉਣਾ ਆਦਿ ਇਸ ਸਕੀਮ ਦਾ ਹਿੱਸਾ ਹਨ।


Comments Off on ਬੇਰੁਜ਼ਗਾਰਾਂ ਨੂੰ ਜ਼ਿਲ੍ਹਾ ਰੁਜ਼ਗਾਰ ਨਾਲ ਜੁੜਨ ਦੀ ਅਪੀਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.