ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਭਾਜਪਾ ਦੀ ਜੰਮੂ-ਕਸ਼ਮੀਰ ਇਕਾਈ ਵੱਲੋਂ ਹੁਰੀਅਤ ਨਾਲ ਗੱਲਬਾਤ ਦਾ ਵਿਰੋਧ

Posted On June - 25 - 2019

ਜੰਮੂ, 24 ਜੂਨ
ਭਾਰਤੀ ਜਨਤਾ ਪਾਰਟੀ ਨੇ ਅੱਜ ਹੁਰੀਅਤ ਕਾਨਫ਼ਰੰਸ ਨਾਲ ਗੱਲਬਾਤ ਦਾ ਵਿਰੋਧ ਕੀਤਾ ਹੈ। ਭਾਜਪਾ ਨੇ ਕਿਹਾ ਕਿ ਇਸ ਪੜਾਅ ’ਤੇ ਵੱਖਵਾਦੀਆਂ ਨਾਲ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਆਪਣੇ ਕਹੇ ਤੋਂ ਪਿੱਛੇ ਮੁੜਨ ਵਾਲੀ ਗੱਲ ਹੋਵੇਗੀ। ਭਾਜਪਾ ਦੇ ਸੂਬਾਈ ਬੁਲਾਰੇ ਅਨਿਲ ਗੁਪਤਾ ਨੇ ਇਕ ਬਿਆਨ ਵਿਚ ਕਿਹਾ ਕਿ ਵੱਖਵਾਦੀਆਂ ਦੇ ਸਾਂਝੇ ਗਰੁੱਪ ਨੂੰ ਜਨਤਕ ਤੌਰ ’ਤੇ ਇਹ ਮੰਨਣਾ ਹੋਵੇਗਾ ਕਿ ਜੰਮੂ ਕਸ਼ਮੀਰ ਦੇ ਦਰਜੇ ’ਤੇ ਕੋਈ ਉਂਗਲ ਨਹੀਂ ਚੁੱਕੀ ਜਾ ਸਕਦੀ ਅਤੇ ਇਹ ਭਾਰਤ ਦਾ ਇਕ ਅਭਿੰਨ ਅੰਗ ਹੈ। ਉਨ੍ਹਾਂ ਨੂੰ ਭਾਰਤ ਦੇ ਸੰਵਿਧਾਨ ਪ੍ਰਤੀ ਆਪਣੀ ਵਫ਼ਾਦਾਰੀ ਜਤਾਉਣੀ ਹੋਵੇਗੀ ਅਤੇ ਇਸ ਦੇ ਘੇਰੇ ’ਚ ਰਹਿੰਦੇ ਹੋਏ ਹੀ ਗੱਲਬਾਤ ਦੀ ਆਸ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਰਤਾਂ ਤੋਂ ਬਿਨਾਂ ਵੱਖਵਾਦੀਆਂ ਦੇ ਸਾਂਝੇ ਗਰੁੱਪ ਜਾਂ ਹੁਰੀਅਤ ਨਾਲ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਪਿੱਛੇ ਹਟਣ ਦੇ ਬਰਾਬਰ ਹੋਵੇਗੀ। ਉੱਧਰ, ਪੀਡੀਪੀ ਦੀ ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ ਨਾਲ ਗੱਲਬਾਤ ਲਈ ਜ਼ਾਹਿਰ ਕੀਤੀ ਗਈ ਹੁਰੀਅਤ ਕਾਨਫ਼ਰੰਸ ਦੀ ਇੱਛਾ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ, ‘‘ਦੇਰ ਆਏ ਦਰੁਸਤ ਆਏ।’’

-ਪੀਟੀਆਈ


Comments Off on ਭਾਜਪਾ ਦੀ ਜੰਮੂ-ਕਸ਼ਮੀਰ ਇਕਾਈ ਵੱਲੋਂ ਹੁਰੀਅਤ ਨਾਲ ਗੱਲਬਾਤ ਦਾ ਵਿਰੋਧ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.