ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਮੰਤਰੀਆਂ ਦੀ ਡਿਊਟੀ ਲਾਈ !    ਆਨੰਦਪੁਰ ਸਾਹਿਬ ਦਾ ਪਿੰਡ ਹਰਸਾ ਬੇਲਾ ਪਾਣੀ ਵਿੱਚ ਘਿਰਿਆ !    ਪ੍ਰਕਾਸ਼ ਪੁਰਬ: ਭਾਰਤ-ਪਾਕਿ ਤਣਾਅ ਕਾਰਨ ਘਟ ਸਕਦੀ ਹੈ ਸੰਗਤ ਦੀ ਗਿਣਤੀ !    ਗੁਰੂ ਰਵਿਦਾਸ ਮੰਦਰ ਢਾਹੁਣ ’ਤੇ ਸਿਆਸਤ ਗਰਮਾਈ !    ਮਹਾਨ ਕਿਸਾਨ ਆਗੂ ਅਤੇ ਸੰਘਰਸ਼ੀ ਯੋਧਾ ਜਗੀਰ ਸਿੰਘ ਜੋਗਾ !    ਸਾਉਣੀ ਰੁੱਤ ਦੇ ਪਿਆਜ਼ ਦੀ ਕਾਸ਼ਤ ਦੇ ਨੁਕਤੇ !    ਝੋਨੇ ਦੀ ਸ਼ੀਥ ਬਲਾਈਟ ਤੇ ਝੂਠੀ ਕਾਂਗਿਆਰੀ !    ਗੋਲਚੀ ਗੁਰਪ੍ਰੀਤ ਸੰਧੂ ਤੇ ਥਰੋਅਰ ਤੇਜਿੰਦਰਪਾਲ ਤੂਰ ਦੀ ਅਰਜੁਨਾ ਐਵਾਰਡ ਲਈ ਚੋਣ !    ਸੁਰਾਂ ਦੀ ਮਿਠਾਸ ਦਾ ਨੱਕਾਸ਼ !    ਸ਼ਾਹਕਾਰ ਨਗ਼ਮਿਆਂ ਦੀ ਗਾਇਕਾ ਮੁਨੱਵਰ ਸੁਲਤਾਨਾ !    

ਭਾਜਪਾ ਨੇ ਫਤਹਿਵੀਰ ਨੂੰ ਸ਼ਰਧਾਂਜਲੀ ਦਿੱਤੀ

Posted On June - 12 - 2019

ਖੰਨਾ ਵਿਚ ਕੈਂਡਲ ਮਾਰਚ ਕੱਢਦੇ ਹੋਏ ਭਾਜਪਾ ਆਗੂ ਤੇ ਵਰਕਰ।

ਧਰਮਿੰਦਰ ਸਿੰਘ ਵਿੱਕੀ
ਖੰਨਾ, 11 ਜੂਨ
ਭਾਰਤੀ ਜਨਤਾ ਪਾਰਟੀ ਵਲੋਂ ਮੰਗਲਵਾਰ ਸ਼ਾਮ ਨੂੰ ਮੋਮਬੱਤੀ ਮਾਰਚ ਕੱਢ ਕੇ ਫਤਹਿਵੀਰ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਹ ਮਾਰਚ ਲਲਹੇੜੀ ਚੌਕ ਵਿਚ ਕੀਤਾ ਗਿਆ। ਇਸ ਦੌਰਾਨ ਭਾਜਪਾ ਆਗੂਆਂ ਤੇ ਵਰਕਰਾਂ ਦੇ ਨਾਲ ਨਾਲ ਆਮ ਲੋਕਾਂ ਵਿਚ ਵੀ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪਾਇਆ ਗਿਆ।
ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈ ਸੂਦ ਤੇ ਮੰਡਲ ਪ੍ਰਧਾਨ ਦਿਨੇਸ਼ ਵਿੱਜ ਨੇ ਕਿਹਾ ਕਿ ਇੱਕ ਪਾਸੇ ਪਰਿਵਾਰ ਦਾ ਇਕਲੌਤਾ ਪੁੱਤਰ ਬੋਰਵੈੱਲ ਅੰਦਰ ਜ਼ਿੰਦਗੀ ਤੇ ਮੌਤ ਨਾਲ ਲੜ ਰਿਹਾ ਸੀ, ਉੱਥੇ ਹੀ ਦੂਜੇ ਪਾਸੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਦੀ ਕੋਈ ਪਰਵਾਹ ਨਹੀਂ ਸੀ। ਮੁੱਖ ਮੰਤਰੀ ਨੇ ਚਾਰ ਦਿਨਾਂ ਮਗਰੋਂ ਟਵੀਟ ਰਾਹੀਂ ਇਸ ਘਟਨਾ ਉੱਪਰ ਆਪਣੀ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਮੌਕੇ ’ਤੇ ਮੌਜੂਦ ਪ੍ਰਸ਼ਾਸਨਿਕ ਅਮਲੇ ਨੇ ਲਾਪਰਵਾਹੀ ਤੇ ਲਾਪਰਵਾਹੀ ਕਰਕੇ ਬੱਚੇ ਦੀ ਜਾਨ ਲੈ ਲਈ। ਇਸ ਪੂਰੀ ਘਟਨਾ ਦੇ ਲਈ ਸੂਬਾ ਸਰਕਾਰ ਜ਼ਿੰਮੇਵਾਰ ਹੈ। ਇਸ ਮੌਕੇ ਵਪਾਰ ਸੈੱਲ ਜ਼ਿਲ੍ਹਾ ਪ੍ਰਧਾਨ ਵਿਪਨ ਚੰਦਰ ਗੈਂਦ, ਜ਼ਿਲ੍ਹਾ ਸਕੱਤਰ ਹਰੀਸ਼ ਮਹਿੰਦਰੂ, ਸਤੀਸ਼ ਵਰਮਾ, ਧਰਮਪਾਲ ਵਰਮਾ, ਬਬਲਾ ਮਹਿਤਾ, ਮਹਿਲਾ ਮੋਰਚਾ ਪ੍ਰਧਾਨ ਦਵਿੰਦਰ ਕੌਰ ਵੀ ਹਾਜ਼ਰ ਸਨ।

ਮਨੁੱਖੀ ਅਧਿਕਾਰ ਕਮਿਸ਼ਨ ਨੂੰ ਵਿਜੈਇੰਦਰ ਸਿੰਗਲਾ ਦੀ ਸ਼ਿਕਾਇਤ

ਲੁਧਿਆਣਾ (ਟ੍ਰਿਬਿਊਨ ਨਿਊਜ਼ ਸਰਵਿਸ): ਫ਼ਤਹਿਵੀਰ ਦੀ ਮੌਤ ਦੇ ਮਾਮਲੇ ਵਿੱਚ ਲੁਧਿਆਣਾ ਤੋਂ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨੇ ਆਪਣੀ ਹੀ ਸਰਕਾਰ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਸ਼ਿਕਾਇਤ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਭੇਜੀ ਹੈ। ਇਸ ਵਿੱਚ ਉਨ੍ਹਾਂ ਨੇ ਬੱਚੇ ਦੀ ਮੌਤ ਦੇ ਪਿੱਛੇ ਮੰਤਰੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨੇ ਕਿਹਾ ਹੈ ਕਿ ਬੋਰ ਵਿੱਚ ਡਿੱਗਣ ਤੋਂ ਬਾਅਦ ਫ਼ਤਹਿਵੀਰ ਨੂੰ ਕੱਢਣ ਲਈ ਸੰਗਰੂਰ ਪ੍ਰਸ਼ਾਸਨ ਨੇ ਕੋਈ ਯੋਗ ਕਦਮ ਨਹੀਂ ਚੁੱਕੇ। ਉਨ੍ਹਾਂ ਕਿਹਾ ਕਿ ਪਹਿਲੀ ਜ਼ਿੰਮੇਵਾਰੀ ਉੱਥੇ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਬਣਦੀ ਹੈ ਕਿ ਉਹ ਮੌਕੇ ’ਤੇ ਜਾਣ। ਪਰ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਸਹੀ ਤਰੀਕੇ ਨਾਲ ਕੰਮ ਕਰਨ ਲਈ ਹੁਕਮ ਜਾਰੀ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਮੰਤਰੀ ਸਿੰਗਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਇਸ ਹਾਦਸੇ ਦੀ ਸਹੀ ਰਿਪੋਰਟ ਨਹੀਂ ਭੇਜੀ। ਉਨ੍ਹਾਂ ਨੇ ਚਿੱਠੀ ਲਿਖ ਕੇ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਭੇਜੀ ਹੈ ਤੇ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਸਹੀ ਜਾਂਚ ਕਰਵਾ ਕੇ ਬਣਦੀ ਕਾਰਵਾਈ ਕੀਤੀ ਜਾਵੇ।


Comments Off on ਭਾਜਪਾ ਨੇ ਫਤਹਿਵੀਰ ਨੂੰ ਸ਼ਰਧਾਂਜਲੀ ਦਿੱਤੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.