ਸਰਕਾਰੀ ਸਕੂਲਾਂ ਵਿੱਚ ਤਕਨਾਲੋਜੀ ਦੀ ਵਰਤੋਂ !    ਡਾਕਟਰਾਂ ਤੇ ਮਰੀਜ਼ਾਂ ਵਿੱਚ ਮਜ਼ਬੂਤ ਰਿਸ਼ਤਿਆਂ ਦੀ ਜ਼ਰੂਰਤ !    ਅਜੋਕੀ ਸਿੱਖਿਆ ਤੇ ਬੌਧਿਕ ਵਿਕਾਸ !    ਖ਼ਰਾਬ ਮੌਸਮ ਕਾਰਨ 26 ਉਡਾਣਾਂ ’ਚ ਤਬਦੀਲੀ !    370: ਸੁਪਰੀਮ ਕੋਰਟ ਵੱਲੋਂ ਪਟੀਸ਼ਨਾਂ ਸੱਤ ਮੈਂਬਰੀ ਬੈਂਚ ਕੋਲ ਭੇਜਣ ਦਾ ਸੰਕੇਤ !    ਕਤਲ ਮਾਮਲਾ: ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਆਵਾਜਾਈ ਰੋਕੀ !    ਭਾਰਤ-ਅਮਰੀਕਾ ਵਿਚਾਲੇ 2+2 ਗੱਲਬਾਤ 18 ਨੂੰ !    ਸੀਬੀਆਈ ਵੱਲੋਂ 13 ਟਿਕਾਣਿਆਂ ’ਤੇ ਛਾਪੇ !    ਅਤਿਵਾਦੀ ਹਮਲੇ ’ਚ ਨਾਈਜਰ ਦੇ 71 ਫੌਜੀ ਹਲਾਕ !    ਛੱਤੀਸਗੜ੍ਹ ’ਚ ਦੋ ਨਕਸਲੀ ਹਲਾਕ !    

ਭਾਰਤ ਨਾਲ ਸਬੰਧ ਮਜ਼ਬੂਤ ਕਰਨ ’ਤੇ ਕੇਂਦਰਿਤ ਹੋਵੇਗਾ ਪੌਂਪੀਓ ਦਾ ਦੌਰਾ

Posted On June - 12 - 2019

ਵਾਸ਼ਿੰਗਟਨ, 11 ਜੂਨ
ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੇ ਕਿਹਾ ਹੈ ਕਿ ਉਨ੍ਹਾਂ ਦਾ ਆਗਾਮੀ ਨਵੀਂ ਦਿੱਲੀ ਦੌਰਾ ਭਾਰਤ ਨਾਲ ‘ਬੇਹੱਦ ਮਹੱਤਵਪੂਰਨ’ ਸਾਂਝ ਨੂੰ ਮਜ਼ਬੂਤ ਕਰਨ ’ਤੇ ਕੇਂਦਰਿਤ ਹੋਵੇਗਾ। ਪੌਂਪੀਓ ਨੇ ਕਿਹਾ ਕਿ ਭਾਰਤੀ-ਪ੍ਰਸ਼ਾਂਤ ਖਿੱਤੇ ਵਿਚ ‘ਆਜ਼ਾਦਾਨਾ ਤੇ ਖੁੱਲ੍ਹਾ ਵਪਾਰ’ ਰਾਸ਼ਟਰਪਤੀ ਡੋਨਲਡ ਟਰੰਪ ਦੀ ਰਣਨੀਤੀ ਦਾ ਹਿੱਸਾ ਹੈ ਤੇ ਦੋਵੇਂ ਮੁਲਕ ਇਸ ਸਾਂਝੇ ਮਕਸਦ ਤਹਿਤ ਅੱਗੇ ਵਧਣਾ ਚਾਹੁੰਦੇ ਹਨ। ਇਸ ਖਿੱਤੇ ਵਿਚ ਫ਼ਿਲਹਾਲ ਚੀਨ ਆਪਣੀ ਤਾਕਤ ’ਚ ਵਾਧਾ ਕਰ ਰਿਹਾ ਹੈ।
ਪੌਂਪੀਓ 24 ਜੂਨ ਨੂੰ ਨਵੀਂ ਦਿੱਲੀ ਲਈ ਰਵਾਨਾ ਹੋਣਗੇ। ਇਸ ਦੌਰੇ ਦੌਰਾਨ ਉਹ ਪਹਿਲਾਂ ਭਾਰਤ ਤੇ ਅਖ਼ੀਰ ਵਿਚ ਦੱਖਣੀ ਕੋਰੀਆ ਜਾਣਗੇ। ਉਹ ਜਪਾਨ ਤੇ ਸ੍ਰੀਲੰਕਾ ਦਾ ਦੌਰਾ ਵੀ ਕਰਨਗੇ। ਭਲਕੇ ਉਹ ਅਮਰੀਕਾ ਵਿਚ ਯੂਐੱਸ-ਇੰਡੀਆ ਬਿਜ਼ਨਸ ਕੌਂਸਲ ਦੇ ਸਮਾਗਮ ਨੂੰ ਸੰਬੋਧਨ ਕਰਨਗੇ।
-ਪੀਟੀਆਈ


Comments Off on ਭਾਰਤ ਨਾਲ ਸਬੰਧ ਮਜ਼ਬੂਤ ਕਰਨ ’ਤੇ ਕੇਂਦਰਿਤ ਹੋਵੇਗਾ ਪੌਂਪੀਓ ਦਾ ਦੌਰਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.