ਪੰਜਾਬ ਦੇ ਕਲਾਕਾਰਾਂ ਦਾ ਸਹਾਰਾ ਬਣੇਗੀ ਆਰਟਿਸਟ ਐਸੋਸੀਏਸ਼ਨ !    ਅਸਤੀਫਾ ਦੇ ਚੁੱਕੇ ‘ਆਪ’ ਵਿਧਾਇਕਾਂ ਨੂੰ ਕਮੇਟੀਆਂ ’ਚ ਨਾਮਜ਼ਦ ਕਰਨ ਦਾ ਵਿਰੋਧ !    ਸ਼ੇਰ ਇਕੱਲਾ ਹੀ ਬਹੁਤ ਹੁੰਦੈ: ਮਾਨ !    ਛੇਵੀਂ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ’ਤੇ ਲੱਗੀਆਂ ਰੌਣਕਾਂ !    ਇਰਾਨ ਵਲੋਂ ਸੀਆਈਏ ਦੇ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼ !    ਪਾਕਿ ਸਿੱਖ ਆਗੂ ਵਲੋਂ ਕਰਤਾਰਪੁਰ ਲਈ ਦੋਹਰੀ ਦਾਖ਼ਲਾ ਵੀਜ਼ਾ ਸਹੂਲਤ ਦੀ ਸ਼ਲਾਘਾ !    ਅਯੁੱਧਿਆ ਦਹਿਸ਼ਤੀ ਹਮਲਾ ਕੇਸ ’ਚ ਚਾਰ ਨੂੰ ਉਮਰ ਕੈਦ !    ਗੁਜਰਾਤ: ਰਾਜ ਸਭਾ ਸੀਟਾਂ ’ਤੇ ਵੱਖ-ਵੱਖ ਜ਼ਿਮਨੀ ਚੋਣਾਂ ਖ਼ਿਲਾਫ਼ ਸੁਣਵਾਈ ਅੱਜ !    ਪੰਥ ਰਤਨ ਮਾਸਟਰ ਤਾਰਾ ਸਿੰਘ !    ਮੀਰੀ ਪੀਰੀ ਦੇ ਮਾਲਕ ਗੁਰੂ ਹਰਿਗੋਬਿੰਦ ਸਾਹਿਬ !    

ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਘਿਰੇ ਟੈਕਸ ਅਧਿਕਾਰੀ ਜਬਰੀ ਸੇਵਾਮੁਕਤ

Posted On June - 11 - 2019

ਨਵੀਂ ਦਿੱਲੀ, 10 ਜੂਨ
ਕੇਂਦਰ ਸਰਕਾਰ ਨੇ ਦਰਜਨ ਦੇ ਕਰੀਬ ਟੈਕਸ ਅਧਿਕਾਰੀਆਂ ਨੂੰ ਜਬਰੀ ਸੇਵਾਮੁਕਤ ਕਰ ਦਿੱਤਾ ਹੈ। ਇਹ ਅਧਿਕਾਰੀ ਰਿਸ਼ਵਤਖੋਰੀ, ਫਿਰੌਤੀ ਮੰਗਣ ਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਵਿਚ ਘਿਰੇ ਹੋਏ ਸਨ। ਇਹ 12 ਸੀਨੀਅਰ ਅਧਿਕਾਰੀ ਮੁੱਖ ਕਮਿਸ਼ਨਰ, ਪ੍ਰਿੰਸੀਪਲ ਕਮਿਸ਼ਨਰ ਤੇ ਆਮਦਨ ਕਰ ਕਮਿਸ਼ਨਰ ਰੈਂਕ ਦੇ ਹਨ। ਇਨ੍ਹਾਂ ਵਿਚ ਇੰਡੀਅਨ ਰੈਵੇਨਿਊ ਸਰਵਿਸਿਜ਼ ਦੇ ਅਧਿਕਾਰੀ ਵੀ ਸ਼ਾਮਲ ਹਨ। ਮੋਦੀ ਸਰਕਾਰ ਵੱਲੋਂ ਭ੍ਰਿਸ਼ਟ ਗਤੀਵਿਧੀਆਂ ਵਿਚ ਸ਼ਾਮਲ ਅਧਿਕਾਰੀਆਂ ਖ਼ਿਲਾਫ਼ ਇਹ ਵੱਡੀ ਕਾਰਵਾਈ ਹੈ। ਜ਼ਬਰੀ ਸੇਵਾਮੁਕਤ ਕੀਤੇ ਜਾਣ ਵਾਲਿਆਂ ਵਿਚ ਸ਼ਾਮਲ ਜੁਆਇੰਟ ਕਮਿਸ਼ਨਰ (ਆਈਟੀ) ਅਸ਼ੋਕ ਅਗਰਵਾਲ 1999 ਤੋਂ 2014 ਤੱਕ ਮੁਅੱਤਲ ਵੀ ਰਹਿ ਚੁੱਕੇ ਹਨ। ਮੋਦੀ ਸਰਕਾਰ ਨੇ ਰਿਸ਼ਵਤਖੋਰੀ ਦੇ ਮਾਮਲਿਆਂ ਵਿਚ ਸਰਕਾਰੀ ਅਧਿਕਾਰੀਆਂ ਨੂੰ ਪਹਿਲਾਂ ਹੀ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ।

-ਪੀਟੀਆਈ


Comments Off on ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਘਿਰੇ ਟੈਕਸ ਅਧਿਕਾਰੀ ਜਬਰੀ ਸੇਵਾਮੁਕਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.