ਲੰਡਨ-ਅੰਮ੍ਰਿਤਸਰ ਸਿੱਧੀ ਉਡਾਣ ਸ਼ੁਰੂ ਕਰਨ ਲਈ ਢੇਸੀ ਵੱਲੋਂ ਇੰਗਲੈਂਡ ਦੀ ਹਵਾਬਾਜ਼ੀ ਮੰਤਰੀ ਨਾਲ ਮੀਟਿੰਗ !    ਮਾਲੀ ਦੀ ਮਹਿਲਾ ਟੀ-20 ਟੀਮ ਛੇ ਦੌੜਾਂ ’ਤੇ ਢੇਰ !    ਫੀਫਾ ਮਹਿਲਾ ਵਿਸ਼ਵ ਕੱਪ: ਮਾਰਟਾ ਦਾ ਗੋਲ, ਬ੍ਰਾਜ਼ੀਲ ਪ੍ਰੀ ਕੁਆਰਟਰਜ਼ ’ਚ !    ਵਿਕਸਤ ਭਾਰਤ ਹਾਲੇ ਬੜੀ ਦੂਰ ਦੀ ਗੱਲ !    ਅਜੋਕੀ ਪੰਜਾਬੀ ਨੌਜਵਾਨੀ ਦੀ ਹਾਲਤ ਨਾਜ਼ੁਕ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਗੈਰਕਾਨੂੰਨੀ ਹੁੱਕਾ ਬਾਰਾਂ ’ਤੇ ਪਾਬੰਦੀ !    ਨੌਜਵਾਨ ਸੋਚ : ਨੌਜਵਾਨ ਤੇ ਮਹਿੰਗੀ ਵਿੱਦਿਆ !    ਸਾਬਕਾ ਐੱਸਪੀ ਨਾਲ 25 ਲੱਖ ਦੀ ਧੋਖਾਧੜੀ !    ‘ਹੈਲਪਿੰਗ ਹੈਪਲੈਸ’ ਦੀ ਮਦਦ ਨਾਲ ਵਤਨ ਪਰਤਿਆ ਨੌਜਵਾਨ !    

ਮਜ਼ਦੂਰ ਮੁਕਤੀ ਮੋਰਚੇ ਵੱਲੋਂ ਬੀਡੀਪੀਓ ਦਫ਼ਤਰ ਅੱਗੇ ਧਰਨਾ

Posted On June - 12 - 2019

ਜੀਵਨ ਕ੍ਰਾਂਤੀ
ਝੁਨੀਰ, 11 ਜੂਨ
ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਮਜ਼ਦੂਰ ਮੁਕਤੀ ਮੋਰਚਾ ਦੀ ਅਗਵਾਈ ਵਿੱਚ ਬੀਡੀਓ ਦਫ਼ਤਰ ਝੁਨੀਰ ਅੱਗੇ ਧਰਨਾ ਲਗਾਇਆ। ਮੋਰਚੇ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਂ ਨੇ ਕਿਹਾ ਕੇਂਦਰ ਅਤੇ ਸੂਬਾਈ ਆਗੂਆਂ ਨੂੰ ਆਮ ਲੋਕਾਂ ਦੀ ਕੋਈ ਫਿਕਰ ਨਹੀਂ ਹੈ ਅਤੇ ਇਹ ਕਾਰਪੋਰੇਟ ਘਰਾਣਿਆਂ ਦੇ ਮੁਨਾਫ਼ੇ ਲਈ ਕੰਮ ਕਰ ਰਹੇ ਹਨ। ਸਿੱਖਿਆ ਸਿਹਤ ਪਾਣੀ ਸੜਕਾਂ ਨਦੀਆਂ ਜ਼ਮੀਨਾਂ ਨੂੰ ਕੌਡੀਆਂ ਦੇ ਭਾਅ ਵੇਚਿਆ ਜਾ ਰਿਹਾ ਹੈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੇ ਆਮ ਲੋਕਾਂ ਨੂੰ ਫਿਰਕੂ ਤਾਕਤਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਜ਼ਿਲ੍ਹਾ ਆਗੂ ਕਾਮਰੇਡ ਨਿੱਕਾ ਸਿੰਘ ਬਹਾਦਰਪੁਰ ਨੇ ਕਿਹਾ ਕਿ ਬੇਜ਼ਮੀਨੇ ਗਰੀਬਾਂ ਲਈ ਰਿਹਾਇਸ਼ੀ ਪਲਾਟ, ਰੁਜ਼ਗਾਰ, ਕਰਜ਼ਾ ਮੁਕਤੀ ਅਤੇ ਪੰਚਾਇਤੀ ਜ਼ਮੀਨਾਂ ਦਲਿਤਾਂ ਨੂੰ ਘੱਟ ਰੇਟ ’ਤੇ ਦਿੱਤੇ ਜਾਣ, ਬਿਜਲੀ ਦੇ ਰੇਟਾਂ ਨੂੰ ਅੱਧਾ ਕੀਤਾ ਜਾਵੇ ਅਤੇ ਹੋਰ ਮਜ਼ਦੂਰਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇ, ਜੇਕਰ ਅਜਿਹਾ ਨਹੀਂ ਹੁੰਦਾ ਤਾਂ ਮਜ਼ਦੂਰ ਵਰਗ ਵੱਲੋਂ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਮਜ਼ਦੂਰਾਂ ਨੇ ਆਪਣਾ ਮੰਗ ਪੱਤਰ ਪੰਚਾਇਤ ਅਫ਼ਸਰ ਭੁਪਿੰਦਰ ਸਿੰਘ ਨੂੰ ਦਿੱਤਾ।


Comments Off on ਮਜ਼ਦੂਰ ਮੁਕਤੀ ਮੋਰਚੇ ਵੱਲੋਂ ਬੀਡੀਪੀਓ ਦਫ਼ਤਰ ਅੱਗੇ ਧਰਨਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.