ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਮਹੀਨੇ ਦੇ ਅਖੀਰ ਤੱਕ ਡਰੇਨਾਂ ਦੀ ਸਫ਼ਾਈ ਕਰਨ ਦਾ ਹੁਕਮ

Posted On June - 20 - 2019

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 19 ਜੂਨ
ਜ਼ਿਲ੍ਹਾ ਸੰਗਰੂਰ ਵਿਚ 208.27 ਕਿਲੋਮੀਟਰ ਲੰਬੀਆਂ 11 ਡਰੇਨਾਂ ਦੀ ਸਫ਼ਾਈ ਲਈ ਲਗਭਗ 1.61 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਜਲ ਨਿਕਾਸ ਉਸਾਰੀ ਮੰਡਲ ਦੇ ਅਧਿਕਾਰੀਆਂ ਨੂੰ 30 ਜੂਨ ਤੋਂ ਪਹਿਲਾਂ ਪਹਿਲਾਂ ਜ਼ਿਲ੍ਹੇ ਦੀਆਂ ਸਾਰੀਆਂ ਡਰੇਨਾਂ ਤੇ ਚੋਆਂ ਦੀ ਸਫ਼ਾਈ ਮੁਕੰਮਲ ਕਰਨ ਦੇ ਆਦੇਸ਼ ਦੇ ਦਿੱਤੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਨਿਰਧਾਰਿਤ ਸਮੇਂ ਅੰਦਰ ਟੀਚਾ ਪੂਰਾ ਨਾ ਕੀਤੇ ਜਾਣ ਦੀ ਸੂਰਤ ਵਿੱਚ ਸਬੰਧਤ ਅਧਿਕਾਰੀਆਂ ਖਿਲਾਫ਼ ਬਣਦੀ ਕਾਰਵਾਈ ਲਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਨੂੰ ਲਿੱਖ ਦਿੱਤਾ ਜਾਵੇਗਾ।
ਸ੍ਰੀ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਡਰੇਨਾਂ ਦੀ ਲੰਬਾਈ 208.27 ਕਿਲੋਮੀਟਰ ਹੈ ਜਿਨ੍ਹਾਂ ਦੀ ਸਫ਼ਾਈ ਲਈ ਕਰੀਬ 1.61 ਕਰੋੜ ਰੁਪਏ ਖਰਚ ਹੋਣਗੇ। ਉਨ੍ਹਾਂ ਨੇ ਅਧਿਕਾਰੀਆਂ ਕੋਲੋਂ ਜ਼ਿਲ੍ਹੇ ਵਿਚ ਪੈਂਦੀਆਂ ਲਹਿਰਾਗਾਗਾ ਲਿੰਕ ਡਰੇਨ, ਲਹਿਰਾਗਾਗਾ ਮੇਨ ਡਰੇਨ, ਸੰਗਰੂਰ ਡਰੇਨ, ਲਦਾਲ ਲਿੰਕ ਡਰੇਨ, ਬਰੇਟਾ ਡਰੇਨ, ਸਰਹਿੰਦ ਚੋਅ, ਭਗਵਾਨਪੁਰਾ ਲਿੰਕ ਡਰੇਨ, ਧੂਰੀ ਡਰੇਨ, ਭਗਵਾਨਪੁਰਾ ਆਊਟ ਫਾਲ ਡਰੇਨ ਅਤੇ ਬਹਾਦਰ ਸਿੰਘ ਵਾਲਾ ਡਰੇਨ ਦੇ ਸਫ਼ਾਈ ਕਾਰਜਾਂ ਦੇ ਪ੍ਰਗਤੀ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਹਦਾਇਤ ਕੀਤੀ ਕਿ ਬਰਸਾਤਾਂ ਤੋਂ ਪਹਿਲਾਂ ਪਹਿਲਾਂ ਡਰੇਨਾਂ ਤੇ ਚੋਆਂ ਵਿੱਚੋਂ ਸਰਕੰਡਾ, ਵੀਡ, ਜਾਲਾ, ਬੂਟੀ ਆਦਿ ਦੀ ਜੇ.ਸੀ.ਬੀ ਰਾਹੀਂ ਸਫ਼ਾਈ ਕਰਵਾ ਦਿੱਤੀ ਜਾਵੇ।
ਸ਼੍ਰੀ ਥੋਰੀ ਨੇ ਦੱਸਿਆ ਕਿ ਖਨੌਰੀ ਤੋਂ ਮਕਰੋੜ ਸਾਹਿਬ ਤੱਕ ਘੱਗਰ ਦਰਿਆ ਦੇ ਦੋਵੇਂ ਪਾਸੇ ਬਣੇ ਬੰਨ੍ਹਾਂ ਦੀ ਮਜ਼ਬੂਤੀ, ਸੀਮੇਂਟ ਦੇ ਖਾਲੀ ਥੈਲੇ ਮਿੱਟੀ ਨਾਲ ਭਰ ਕੇ ਲਗਾਉਣ ਅਤੇ ਕਿਸੇ ਵੀ ਸੰਭਾਵੀ ਹੰਗਾਮੀ ਹਾਲਤ ਨਾਲ ਸਮੇਂ ਸਿਰ ਨਜਿੱਠਣ ਲਈ ਜੇ.ਸੀ.ਬੀ ਮਸ਼ੀਨਾਂ ਕਿਰਾਏ ’ਤੇ ਲੈਣ ਲਈ ਉਚ ਅਧਿਕਾਰੀਆਂ ਕੋਲੋਂ ਜਲ ਨਿਕਾਸ ਉਸਾਰੀ ਮੰਡਲ ਵੱਲੋਂ ਵੱਖਰੇ ਤੌਰ ’ਤੇ 25 ਲੱਖ ਰੁਪਏ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੁੱਕੀਆਂ ਤੇ ਲਿੰਕ ਡਰੇਨਾਂ ਦੀ ਸਫਾਈ ਦਾ ਕੰਮ ਮਗਨਰੇਗਾ ਸਕੀਮ ਅਧੀਨ ਕਰਵਾਇਆ ਜਾ ਰਿਹਾ ਹੈ।

 


Comments Off on ਮਹੀਨੇ ਦੇ ਅਖੀਰ ਤੱਕ ਡਰੇਨਾਂ ਦੀ ਸਫ਼ਾਈ ਕਰਨ ਦਾ ਹੁਕਮ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.