ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਮੁਲਕ ਵਿਚ ਜਲਦੀ ਚੋਣ ਸੁਧਾਰਾਂ ਦੀ ਲੋੜ: ਯੇਚੁਰੀ

Posted On June - 11 - 2019

ਨਵੀਂ ਦਿੱਲੀ, 10 ਜੂਨ
ਸੀਪੀਆਈ (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਵਿਰੋਧੀ ਧਿਰ ’ਤੇ ਇਸ ਗੱਲ ਲਈ ਜ਼ੋਰ ਪਾਏਗੀ ਕਿ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਰਾਸ਼ਟਰਪਤੀ ਦੀ ਅਗਵਾਈ ਵਾਲੇ ਕੌਲਿਜੀਅਮ ਰਾਹੀਂ ਕੀਤੀ ਜਾਣੀ ਸੰਭਵ ਬਣਾਈ ਜਾਵੇ ਨਾ ਕਿ ਸਰਕਾਰ ਇਹ ਨਿਯੁਕਤੀਆਂ ਕਰੇ। ਉਨ੍ਹਾਂ ਕਿਹਾ ਕਿ ਹਾਲੀਆ ਲੋਕ ਸਭਾ ਚੋਣਾਂ ਦੌਰਾਨ ਚੋਣ ਸੁਧਾਰਾਂ ਦੀ ਲੋੜ ਮਹਿਸੂਸ ਹੋਈ ਹੈ। ਯੇਚੁਰੀ ਨੇ ਦਲੀਲ ਦਿੱਤੀ ਕਿ ਕੱਟੜ ਹਿੰਦੂਤਵ ਦਾ ਜਵਾਬ ਨਰਮ ਹਿੰਦੂਤਵ ਨਾਲ ਨਹੀਂ ਦਿੱਤਾ ਜਾ ਸਕਦਾ, ਇਸ ਲਈ ਖੱਬੇ ਪੱਖੀ ਹੀ ਇਕੋ ਇਕ ਬਦਲ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਨੂੰ ਚੋਣ ਕਮਿਸ਼ਨ ਵਿਚ ਜਲਦੀ ਸੁਧਾਰ ਕੀਤੇ ਜਾਣ ਲਈ ਮਨਾਇਆ ਜਾਵੇਗਾ ਤਾਂ ਕਿ ਇਹ ਬੇਦਾਗ਼ ਭੂੁਮਿਕਾ ਨਿਭਾ ਸਕੇ। ਉਨ੍ਹਾਂ ਕਿਹਾ ਕਿ ਭਾਜਪਾ ਕੋਲ ਪੈਸੇ ਦੀ ਤਾਕਤ ਸੀ, ਕੌਮਾਂਤਰੀ ਤੇ ਘਰੇਲੂ ਕਾਰਪੋਰੇਟ ਸਮਰਥਨ ਵੀ ਭਾਜਪਾ ਨੂੰ ਮਿਲਿਆ।

-ਪੀਟੀਆਈ

‘ਬੰਗਾਲ ਵਿਚ ਰਾਸ਼ਟਰਪਤੀ ਰਾਜ ਨਹੀਂ ਲੱਗਣਾ ਚਾਹੀਦਾ’

ਸੀਤਾਰਾਮ ਯੇਚੁਰੀ ਨੇ ਕਿਹਾ ਕਿ ਬੇਸ਼ੱਕ ਪੱਛਮੀ ਬੰਗਾਲ ਵਿਚ ਕਾਨੂੰਨ-ਵਿਵਸਥਾ ਦੀ ਹਾਲਤ ਮਾੜੀ ਹੈ ਪਰ ਰਾਸ਼ਟਰਪਤੀ ਰਾਜ ਸੂਬੇ ਵਿਚ ਨਹੀਂ ਲੱਗਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਜ਼ਮੀਨੀ ਹਕੀਕਤਾਂ ਬਾਰੇ ਪਹਿਲਾਂ ਜਾਣਕਾਰੀ ਲੈਣੀ ਬਣਦੀ ਹੈ। ਯੇਚੁਰੀ ਨੇ ਕਿਹਾ ਕਿ ਪਾਰਟੀ ਹਮੇਸ਼ਾ ਰਾਸ਼ਟਰਪਤੀ ਰਾਜ ਦੇ ਖ਼ਿਲਾਫ਼ ਰਹੀ ਹੈ।


Comments Off on ਮੁਲਕ ਵਿਚ ਜਲਦੀ ਚੋਣ ਸੁਧਾਰਾਂ ਦੀ ਲੋੜ: ਯੇਚੁਰੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.