ਯਹੂਦੀ ਘੱਲੂਘਾਰੇ ਦਾ ਪ੍ਰਮਾਣਿਕ ਹਸਤਾਖਰ !    ਗੋਰੀ ਦੀਆਂ ਝਾਂਜਰਾਂ ਵਾਲਾ ਨੰਦ ਲਾਲ ਨੂਰਪੁਰੀ !    ਸਿੱਧੂ ਮਗਰੋਂ ਸੋਨੀ ਵੀ ਨਵੇਂ ਮਹਿਕਮੇ ਦਾ ਚਾਰਜ ਲੈਣ ਤੋਂ ਇਨਕਾਰੀ !    ਅਜੋਕੇ ਦੌਰ ਦਾ ਪੰਜਾਬੀ ਚਿੰਤਨ !    ਮਨੁੱਖੀ ਨਸਲ ਦਾ ਅਨਿਸ਼ਚਿਤ ਭਵਿੱਖ !    ਇਨਕਲਾਬੀ ਗੁਰੀਲੇ ਦਾ ਘਰ !    ਨਦੀਨ !    ਸੰਜੀਦਗੀ ਭਰਪੂਰ ਸ਼ਾਇਰੀ !    ਅਜੋਕੇ ਮਨੁੱਖ ਦੀ ਵੇਦਨਾ-ਸੰਵੇਦਨਾ !    ਮਨੁੱਖੀ ਮਨ ਨੂੰ ਸਮਝਣ ਦੀ ਕੋਸ਼ਿਸ਼ !    

ਮੁੰਬਈ ਦੀ ਆਰਥਰ ਜੇਲ੍ਹ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਲਈ ਤਿਆਰ

Posted On June - 12 - 2019

ਮੁੰਬਈ, 11 ਜੂਨ
ਪੰਜਾਬ ਨੈਸ਼ਨਲ ਬੈਂਕ ਨਾਲ 2 ਅਰਬ ਅਮਰੀਕੀ ਡਾਲਰ ਦੀ ਧੋਖਾਧੜੀ ਤੇ ਕਾਲੇ ਧਨ ਨੂੰ ਸਫ਼ੇਦ ਕਰਨ ਦੇ ਮਾਮਲੇ ਵਿੱਚ ਲੋੜੀਂਦੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਜੇਕਰ ਯੂਕੇ ਸਰਕਾਰ ਭਾਰਤ ਹਵਾਲੇ ਕਰ ਦਿੰਦੀ ਹੈ ਤਾਂ ਉਸ ਨੂੰ ਮੁੰਬਈ ਦੀ ਆਰਥਰ ਰੋਡ ਜੇਲ੍ਹ ਦੀ 12 ਨੰਬਰ ਬੈਰਕ ਵਿੱਚ ਰੱਖਿਆ ਜਾਵੇਗਾ।
ਗ੍ਰਹਿ ਵਿਭਾਗ ਦੇ ਇਕ ਅਧਿਕਾਰੀ ਨੇ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਨੇ ਨੀਰਵ ਮੋਦੀ ਨੂੰ ਉੱਚ ਸੁਰੱਖਿਆ ਵਾਲੇ ਇਸ ਸੈੱਲ ਵਿੱਚ ਰੱਖਣ ਲਈ ਪੂਰੀ ਤਿਆਰੀ ਖਿੱਚ ਲਈ ਹੈ। ਅਧਿਕਾਰੀ ਨੇ ਕਿਹਾ ਕਿ ਜੇਲ੍ਹਾਂ ਬਾਰੇ ਵਿਭਾਗ ਨੇ ਆਰਥਰ ਰੋਡ ਜੇਲ੍ਹ ਦੀ ਮੌਜੂਦਾ ਸਥਿਤੀ ਤੇ ਇਥੇ ਮੁਹੱਈਆ ਸਹੂਲਤਾਂ ਬਾਰੇ ਪਿਛਲੇ ਹਫ਼ਤੇ ਰਾਜ ਦੇ ਗ੍ਰਹਿ ਵਿਭਾਗ ਨਾਲ ਤਫ਼ਸੀਲ ’ਚ ਜਾਣਕਾਰੀ ਸਾਂਝੀ ਕੀਤੀ ਹੈ। ਕੇਂਦਰ ਸਰਕਾਰ ਨੇ ਪਿਛਲੇ ਦਿਨੀਂ ਰਾਜ ਸਰਕਾਰ ਤੋਂ ਇਸ ਸਬੰਧੀ ਜਾਣਕਾਰੀ ਮੰਗੀ ਸੀ। ਨੀਰਵ ਮੋਦੀ ਇਸ ਵੇਲੇ ਲੰਡਨ ਦੀ ਜੇਲ੍ਹ ਵਿੱਚ ਬੰਦ ਹੈ। ਕਾਰੋਬਾਰੀ ਨੂੰ ਲੰਡਨ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ।
-ਪੀਟੀਆਈ

ਨੀਰਵ ਮੋਦੀ ਦੀ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਅੱਜ

ਲੰਡਨ: ਯੂਕੇ ਹਾਈ ਕੋਰਟ ਨੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਹੇਠਲੀ ਅਦਾਲਤ ਵੱਲੋਂ ਜ਼ਮਾਨਤ ਅਰਜ਼ੀ ਰੱਦ ਕਰਨ ਦੇ ਫੈਸਲੇ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਣਵਾਈ ਅੱਜ ਮੁਕੰਮਲ ਕਰ ਲਈ ਹੈ। ਪਟੀਸ਼ਨ ਦੀ ਸੁਣਵਾਈ ਕਰ ਰਹੇ ਜੱਜ ਇੰਗ੍ਰਿਡ ਸਿਮਲਰ ਵੱਲੋਂ ਭਲਕੇ ਬੁੱਧਵਾਰ ਨੂੰ ਫ਼ੈਸਲਾ ਸੁਣਾਇਆ ਜਾਵੇਗਾ।
-ਪੀਟੀਆਈ


Comments Off on ਮੁੰਬਈ ਦੀ ਆਰਥਰ ਜੇਲ੍ਹ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਲਈ ਤਿਆਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.