ਨੌਸ਼ਹਿਰਾ ਸੈਕਟਰ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਤਿੰਨ ਦਹਿਸ਼ਤਗਰਦ ਹਲਾਕ !    ਨਾਰਕੋ ਟੈਰਰ ਮਾਡਿਊਲ ਦਾ ਪਰਦਾਫਾਸ਼, ਜੈਸ਼ ਦੇ 6 ਮੈਂਬਰ ਗ੍ਰਿਫ਼ਤਾਰ !    ਕਰੋਨਾ ਨਾਲ 5934 ਮੌਤਾਂ, ਭਾਰਤ ਨੌਵੇਂ ਤੋਂ ਸੱਤਵੇਂ ਸਥਾਨ ’ਤੇ ਪੁੱਜਾ !    ਸੰਗੀਤਕਾਰ ਵਾਜਿਦ ਖ਼ਾਨ ਦੀ ਕਰੋਨਾ ਨਾਲ ਮੌਤ !    ਕਰੋਨਾ: ਪਟਿਆਲਾ ’ਚ ਆਸ਼ਾ ਵਰਕਰ ਸਮੇਤ 4 ਪਾਜ਼ੇਟਿਵ ਕੇਸ !    ਪੀੜਤ ਪਰਿਵਾਰ ਵੱਲੋਂ ਪੁਲੀਸ ’ਤੇ ਬਿਆਨ ਨਾ ਲੈਣ ਦੇ ਦੋਸ਼ !    ਵੇ ਹੋਵੇ ਅਨਲੌਕ ਵਿੱਚ ਇਨ੍ਹਾਂ ਨੂੰ ਕਰੋਨਾ, ਉਭਰੇ ਕੋਈ ਖੂਨ ਨਵਾਂ !    ਨਾਉਮੀਦੀ ਦੇ ਦੌਰ ’ਚ ਨਗ਼ਮਾ-ਏ-ਉਮੀਦ... !    ਅੱਜ ਤੋਂ ਚੱਲਣਗੀਆਂ 200 ਵਿਸ਼ੇਸ਼ ਰੇਲਗੱਡੀਆਂ !    ਸਨਅਤਕਾਰਾਂ ਨੂੰ ਭਲਕੇ ਸੰਬੋਧਨ ਕਰਨਗੇ ਮੋਦੀ !    

ਰਾਜੀਵ ਹੱਤਿਆ ਕਾਂਡ: ਨਲਿਨੀ ਨੂੰ ਆਪਣਾ ਕੇਸ ਲੜਨ ਦਾ ਹੱਕ: ਹਾਈ ਕੋਰਟ

Posted On June - 12 - 2019

* ਮਾਮਲੇ ਦੀ ਅਗਲੀ ਸੁਣਵਾਈ 18 ਨੂੰ
* ਧੀ ਦੇ ਵਿਆਹ ਦੀਆਂ ਤਿਆਰੀਆਂ ਲਈ ਛੇ ਮਹੀਨੇ ਦੀ ਛੁੱਟੀ ਲਈ ਦਾਖ਼ਲ ਕੀਤੀ ਹੈ ਅਰਜ਼ੀ

ਚੇਨਈ, 11 ਜੂਨ
ਮਦਰਾਸ ਹਾਈ ਕੋਰਟ ਨੇ ਅੱਜ ਕਿਹਾ ਕਿ ਨਲਿਨੀ ਨੂੰ ਆਪਣੀ ਅਰਜ਼ੀ ’ਤੇ ਬਹਿਸ ਕਰਨ ਦੇ ਅਧਿਕਾਰ ਤੋਂ ਵਾਂਝਾ ਨਹੀਂ ਕੀਤਾ ਜਾ ਸਕਦਾ। ਨਲਿਨੀ ਨੂੰ ਰਾਜੀਵ ਗਾਂਧੀ ਹੱਤਿਆ ਕਾਂਡ ਵਿੱਚ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਜ਼ਿਕਰਯੋਗ ਹੈ ਕਿ ਨਲਿਨੀ ਨੇ ਹਾਈ ਕੋਰਟ ਵਿੱਚ ਅਪੀਲ ਦਾਇਰ ਕਰ ਕੇ ਆਪਣੀ ਧੀ ਦੇ ਵਿਆਹ ਦੀਆਂ ਤਿਆਰੀਆਂ ਲਈ ਛੇ ਮਹੀਨੇ ਦੀ ਛੁੱਟੀ ਦੀ ਮੰਗ ਵਾਲੀ ਅਰਜ਼ੀ ’ਤੇ ਖੁਦ ਬਹਿਸ ਕਰਨ ਦੀ ਇਜਾਜ਼ਤ ਮੰਗੀ ਹੈ। ਅਦਾਲਤ ਨੇ ਨਲਿਨੀ ਨੂੰ ਅਰਜ਼ੀ ’ਤੇ ਬਹਿਸ ਦੀ ਇਜਾਜ਼ਤ ਦੇਣ ਦੇ ਸਵਾਲ ’ਤੇ ਸੂਬਾ ਸਰਕਾਰ ਤੋਂ ਪੱਖ ਮੰਗਿਆ ਹੈ। ਸਰਕਾਰੀ ਵਕੀਲ ਨੇ ਨਲਿਨੀ ਨੂੰ ਅਦਾਲਤ ਵਿੱਚ ਪੇਸ਼ ਕਰਨ ਸਮੇਂ ਉਸ ਦੀ ਸੁਰੱਖਿਆ ਦੀਆਂ ਤਿਆਰੀਆਂ ਸਬੰਧੀ ਸਰਕਾਰ ਦੀਆਂ ਹਦਾਇਤਾਂ ਲਈ ਸਮਾਂ ਮੰਗਿਆ ਹੈ।
ਜਸਟਿਸ ਐਮ ਐਮ ਸੁੰਦਰੇਸ਼ ਅਤੇ ਐਮ ਨਿਰਮਲ ਕੁਮਾਰ ਦੀ ਡਿਵੀਜ਼ਨ ਬੈਂਚ ਨੇ ਕਿਹਾ ਕਿ ਨਲਿਨੀ ਨੂੰ ਆਪਣੇ ਕੇਸ ਦੀ ਪੈਰਵੀ ਦੇ ਅਧਿਕਾਰ ਤੋਂ ਵਿਰਵਾ ਨਹੀਂ ਕੀਤਾ ਜਾ ਸਕਦਾ। ਮਾਮਲੇ ਦੀ ਅਗਲੀ ਸੁਣਵਾਈ 18 ਜੂਨ ਨੂੰ ਹੋਵੇਗੀ। ਨਲਿਨੀ ਦੀ ਅਰਜ਼ੀ ’ਤੇ ਬੈਂਚ ਨੇ ਪੁੱਛਿਆ ਕਿ ਉਸ ਨੂੰ ਆਪਣੇ ਕੇਸ ਦੀ ਪੈਰਵੀ ਦੀ ਮਨਜ਼ੁੂਰੀ ਦੇਣ ਤੋਂ ਸਰਕਾਰ ਨੂੰ ਕੀ ਪ੍ਰੇਸ਼ਾਨੀ ਹੈ?
ਦੱਸਣਯੋਗ ਹੈ ਕਿ ਨਲਿਨੀ ਬੀਤੇ 27 ਸਾਲਾਂ ਤੋਂ ਜੇਲ੍ਹ ਵਿੱਚ ਹੈ ਅਤੇ ਉਸ ਨੇ ਅਦਾਲਤ ਤੋਂ ਮੰਗ ਕੀਤੀ ਸੀ ਕਿ ਉਹ ਵੈਲੋਰ ਵਿੱਚ ਸਥਿਤ ਮਹਿਲਾਵਾਂ ਲਈ ਵਿਸ਼ੇਸ਼ ਜੇਲ੍ਹ ਦੇ ਐਸਪੀ ਨੂੰ ਹਦਾਇਤ ਕਰੇ ਕਿ ਉਹ ਉਸ ਨੂੰ ਅਦਾਲਤ ਵਿੱਚ ਪੇਸ਼ ਕਰੇ ਤਾਂ ਜੋ ਉਹ ਛੁੱਟੀ ਦੇ ਆਪਣੇ ਕੇਸ ਦੀ ਪੈਰਵੀ ਕਰ ਸਕੇ। ਅਸਲ ਵਿੱਚ ਨਲਿਨੀ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ, ਪਰ ਤਾਮਿਲਨਾਡੂ ਸਰਕਾਰ ਨੇ 24 ਅਪਰੈਲ 2000 ਨੂੰ ਉਸ ਦੀ ਸਜ਼ਾ ਨੂੰ ਤਾਉਮਰ ਕੈਦ ਵਿੱਚ ਬਦਲ ਦਿੱਤਾ ਸੀ।
-ਪੀਟੀਆਈ


Comments Off on ਰਾਜੀਵ ਹੱਤਿਆ ਕਾਂਡ: ਨਲਿਨੀ ਨੂੰ ਆਪਣਾ ਕੇਸ ਲੜਨ ਦਾ ਹੱਕ: ਹਾਈ ਕੋਰਟ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.