ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਮੰਤਰੀਆਂ ਦੀ ਡਿਊਟੀ ਲਾਈ !    ਆਨੰਦਪੁਰ ਸਾਹਿਬ ਦਾ ਪਿੰਡ ਹਰਸਾ ਬੇਲਾ ਪਾਣੀ ਵਿੱਚ ਘਿਰਿਆ !    ਪ੍ਰਕਾਸ਼ ਪੁਰਬ: ਭਾਰਤ-ਪਾਕਿ ਤਣਾਅ ਕਾਰਨ ਘਟ ਸਕਦੀ ਹੈ ਸੰਗਤ ਦੀ ਗਿਣਤੀ !    ਗੁਰੂ ਰਵਿਦਾਸ ਮੰਦਰ ਢਾਹੁਣ ’ਤੇ ਸਿਆਸਤ ਗਰਮਾਈ !    ਮਹਾਨ ਕਿਸਾਨ ਆਗੂ ਅਤੇ ਸੰਘਰਸ਼ੀ ਯੋਧਾ ਜਗੀਰ ਸਿੰਘ ਜੋਗਾ !    ਸਾਉਣੀ ਰੁੱਤ ਦੇ ਪਿਆਜ਼ ਦੀ ਕਾਸ਼ਤ ਦੇ ਨੁਕਤੇ !    ਝੋਨੇ ਦੀ ਸ਼ੀਥ ਬਲਾਈਟ ਤੇ ਝੂਠੀ ਕਾਂਗਿਆਰੀ !    ਗੋਲਚੀ ਗੁਰਪ੍ਰੀਤ ਸੰਧੂ ਤੇ ਥਰੋਅਰ ਤੇਜਿੰਦਰਪਾਲ ਤੂਰ ਦੀ ਅਰਜੁਨਾ ਐਵਾਰਡ ਲਈ ਚੋਣ !    ਸੁਰਾਂ ਦੀ ਮਿਠਾਸ ਦਾ ਨੱਕਾਸ਼ !    ਸ਼ਾਹਕਾਰ ਨਗ਼ਮਿਆਂ ਦੀ ਗਾਇਕਾ ਮੁਨੱਵਰ ਸੁਲਤਾਨਾ !    

ਵੇਰਕਾ ਦੁੱਧ ਅੱਜ ਤੋਂ ਦੋ ਰੁਪਏ ਮਹਿੰਗਾ

Posted On June - 12 - 2019

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਜੂਨ
ਪੰਜਾਬ ਰਾਜ ਸਹਿਕਾਰੀ ਦੁੱਧ ਉਤਪਾਦਕ ਸੰਘ ਲਿਮਟਿਡ (ਮਿਲਕਫੈਡ) ਵੱਲੋਂ ਦੁੱਧ ਉਤਪਾਦਕ ਕਿਸਾਨਾਂ ਤੋਂ ਕੀਤੀ ਜਾਂਦੀ ਦੁੱਧ ਦੀ ਖਰੀਦ ਦੀਆਂ ਕੀਮਤਾਂ ਵਿੱਚ 20 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ ਕੀਤਾ ਗਿਆ ਹੈ। ਇਹ ਵਾਧਾ ਅੱਜ ਤੋਂ ਹੀ ਲਾਗੂ ਹੋ ਗਿਆ ਹੈ। ਇਸ ਫੈਸਲੇ ਨਾਲ 12 ਜੂਨ ਤੋਂ ਵੇਰਕਾ ਦੁੱਧ ਦੋ ਰੁਪਏ ਪ੍ਰਤੀ ਕਿਲੋ ਮਹਿੰਗਾ ਮਿਲੇਗਾ। ਇਹ ਜਾਣਕਾਰੀ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਮਿਲਕਫੈਡ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਵਾਧੇ ਦਾ ਮੁੱਖ ਕਾਰਨ ਪਸ਼ੂ ਖੁਰਾਕ ਅਤੇ ਚਾਰੇ ਦੀਆਂ ਕੀਮਤਾਂ ਵਿੱਚ ਵਾਧਾ ਹੋਣਾ ਹੈ ਜਿਸ ਕਰਕੇ ਦੁੱਧ ਉਤਪਾਦਕਾਂ ਨੂੰ ਰਾਹਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵੇਰਕਾ ਵੱਲੋਂ ਪਹਿਲਾਂ ਵੀ 21 ਅਪਰੈਲ ਨੂੰ 10 ਰੁਪਏ ਤੋਂ 20 ਰੁਪਏ ਅਤੇ 21 ਮਈ ਨੂੰ 20 ਰੁਪਏ ਪ੍ਰਤੀ ਕਿਲੋ ਫੈਟ ਰੇਟ ਵਧਾਏ ਗਏ ਹਨ। ਮੀਟਿੰਗ ਵਿੱਚ ਮਿਲਕਫੈਡ ਦੇ ਪ੍ਰਬੰਧ ਨਿਰਦੇਸ਼ਕ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਵੇਰਕਾ ਹਮੇਸ਼ਾ ਆਪਣੇ ਦੁੱਧ ਉਤਪਾਦਕਾਂ ਨੂੰ ਸਹੀ ਕੀਮਤ ’ਤੇ ਦੁੱਧ ਮੁਹੱਈਆ ਕਰਵਾਉਂਦਾ ਹੈ।


Comments Off on ਵੇਰਕਾ ਦੁੱਧ ਅੱਜ ਤੋਂ ਦੋ ਰੁਪਏ ਮਹਿੰਗਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.