ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਸ਼ਹੀਦੀ ਪੁਰਬ ਨੂੰ ਸਮਰਪਿਤ ਛਬੀਲ ਲਾਈ

Posted On June - 13 - 2019

ਬੱਚੇ ਛਬੀਲ ਦੌਰਾਨ ਸੇਵਾ ਕਰਦੇ ਹੋਏ।

ਕੁਲਦੀਪ ਸਿੰਘ
ਨਵੀਂ ਦਿੱਲੀ, 12 ਜੂਨ
ਗੁਰਦੁਆਰਾ ਗੁਰੂ ਸਿੰਘ ਸਭਾ ਜਿਤਾਰ ਨਗਰ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਪ੍ਰਧਾਨ ਜਗਤਾਰ ਸਿੰਘ ਜੱਗਾ, ਸੀਨੀਅਰ ਮੀਤ ਪ੍ਰਧਾਨ ਐਸ.ਪੀ. ਸਿੰਘ, ਮੀਤ ਪ੍ਰਧਾਨ, ਸਰਬਜੀਤ ਸਿੰਘ, ਸਕੱਤਰ ਗੁਰਦੀਪ ਸਿੰਘ, ਮੀਤ ਸਕੱਤਰ ਜਸਪਾਲ ਸਿੰਘ, ਜਾਇੰਟ ਸਕੱਤਰ ਤਰਲੋਕ ਸਿੰਘ ਵੱਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਗੁਰੂ ਅਰਜਨ ਦੇਵ ਦੀ ਸ਼ਹਾਦਤ ਨੂੰ ਸਮਰਪਤ ‘ਛਬੀਲ’ ਦਾ ਪ੍ਰਬੰਧ ਕੀਤਾ ਗਿਆ।
ਇਸ ਮੌਕੇ ਤੇ ਜਗਤਾਰ ਸਿੰਘ ਜੱਗਾ ਦਾ ਕਹਿਣਾ ਸੀ ਕਿ ਗੁਰੂ ਸਾਹਿਬ ਨੇ ਸੱਚ ’ਤੇ ਪਹਿਰਾ ਦਿੰਦੇ ਹੋਏ ਆਪਣੇ ਆਪ ਨੂੰ ਕੁਰਬਾਨ ਕੀਤਾ। ਇਹੋ ਜਿਹੀ ਮਹਾਨ ਗੁਰੂ ਦੀ ਯਾਦ ਅੱਜ ਗੁਰਦੁਆਰੇ ਵਿਚ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੀ ਸ਼ਹਾਦਤ ਤੋਂ ਜਾਣੂ ਕਰਾਉਣ ਲਈ ਤੇ ਗੁਰੂ ਸਾਹਿਬ ਦੇ ਦੱਸੇ ਹੋਏ ਰਾਹ ‘ਤੇ ਚੱਲਣ ਦੀ ਪ੍ਰੇਰਨਾ ਦੇਣ ਲਈ ਜਿੱਥੇ ਨਿੱਕੇ-ਨਿੱਕੇ ਬੱਚਿਆਂ ਨੂੰ ਜੋੜਿਆ ਹੈ, ਉੱਥੇ ਹੀ ਇਨ੍ਹਾਂ ਸਕੂਲੀ ਬੱਚਿਆਂ ਨੂੰ ‘ਹੱਥੀਂ ਸੇਵਾ’ ਦੀ ਮਹਾਨਤਾ ਬਾਰੇ ਵੀ ਦੱਸਣਾ ਚਾਹੁੰਦੇ ਹਨ। ਜਿਵੇਂ ਤਨ ਦੀ ਪਿਆਸ ਜਲ ਨਾਲ ਬੁਝ ਸਕਦੀ ਹੈ, ਉਸੇ ਤਰ੍ਹਾਂ ਨਾਲ ਹਿਰਦੇ ਦੀ ਅਗਨੀ ਨੂੰ ਗੁਰਬਾਣੀ ਦੇ ਨਾਲ ਠੰਢਕ ਪਹੁੰਚਾਈ ਜਾ ਸਕਦੀ ਹੈ।
ਇਸ ਮੌਕੇ ਬੱਚਿਆਂ ਵੱਲੋਂ ਰਾਹੀਆਂ ਠੰਢੇ-ਮਿੱਠੇ ਜਲ ਦੇ ਗਿਲਾਸ ਫੜਾਉਣ ਦੀ ਸੇਵਾ ਕੀਤੀ ਗਈ। ਉਨ੍ਹਾਂ ਨੇ ਫਲਾਂ ਦਾ ਲੰਗਰ ਵੀ ਵੰਡਿਆ। ਗੁਰਦੁਆਰਾ ਸਾਹਿਬ ਦੀ ਸਮੁੱਚੀ ਕਮੇਟੀ ਵੱਲੋਂ ਬੱਚਿਆਂ ਦਾ ਉਤਸ਼ਾਹ ਵਧਾਇਆ ਜਾ ਰਿਹਾ ਸੀ। ਇਸ ਮੌਕੇ ਲਗਾਤਾਰ ਗੁਰਬਾਣੀ ਦਾ ਗਾਇਨ ਕਰਦੇ ਹੋਏ ਨਾਮ ਸਿਮਰਨ ਵੀ ਕੀਤਾ ਜਾ ਰਿਹਾ ਸੀ। ਦੱਸਣਯੋਗ ਹੈ ਕਿ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਵਿਚ ਜੋ ਵੀ ਪ੍ਰੋਗਰਾਮ ਉਲੀਕਿਆ ਜਾਂਦਾ ਹੈ, ਉਸ ਵਿੱਚ ਬੱਚਿਆਂ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਂਦੀ ਹੈ। ਬੱਚਿਆਂ ਦੇ ਇਹੋ ਜਿਹੇ ਉਤਸ਼ਾਹ ਨੂੰ ਵੇਖਦੇ ਹੋਏ ਪ੍ਰਬੰਧਕਾਂ ਵੱਲੋਂ ਸਮੇਂ-ਸਮੇਂ ’ਤੇ ਇਨ੍ਹਾਂ ਬੱਚਿਆਂ ਦੀ ਹੌਸਲਾਅਫ਼ਜਾਈ ਕੀਤੀ ਜਾਂਦੀ ਹੈ।


Comments Off on ਸ਼ਹੀਦੀ ਪੁਰਬ ਨੂੰ ਸਮਰਪਿਤ ਛਬੀਲ ਲਾਈ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.