ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਸ਼ੇਰ ਇਕੱਲਾ ਹੀ ਬਹੁਤ ਹੁੰਦੈ: ਮਾਨ

Posted On June - 19 - 2019

ਤਰਲੋਚਨ ਸਿੰਘ
ਚੰਡੀਗੜ੍ਹ, 18 ਜੂਨ
ਆਮ ਆਦਮੀ ਪਾਰਟੀ (ਆਪ) ਦੇ ਲੋਕ ਸਭਾ ਹਲਕਾ ਸੰਗਰੂਰ ਦੇ ਸੰਸਦ ਮੈਂਬਰ ਭਗਵੰਤ ਮਾਨ ਦੀ ਅੱਜ ਪਾਰਲੀਮੈਂਟ ਵਿੱਚ ਸਹੁੰ ਚੁੱਕਣ ਵੇਲੇ ਹੀ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰਾਂ ਨਾਲ ਟੋਟਕੇਬਾਜ਼ੀ ਸ਼ੁਰੂ ਹੋ ਗਈ।
ਅੱਜ ਪਾਰਲੀਮੈਂਟ ਵਿੱਚ ਜਦੋਂ ਸ੍ਰੀ ਮਾਨ ਨੂੰ ਸਹੁੰ ਚੁੱਕਣ ਦੀ ਆਵਾਜ਼ ਪਈ ਤਾਂ ਉਹ ਡਾਇਸ ਵੱਲ ਇਸ ਤਰ੍ਹਾਂ ਜਾ ਰਿਹੇ ਸਨ, ਜਿਵੇਂ ਕਿਸੇ ਰੈਲੀ ਨੂੰ ਸੰਬੋਧਨ ਕਰਨ ਜਾਣਾ ਹੋਵੇ। ਉਨ੍ਹਾਂ ਦੇ ਇਸ ਅੰਦਾਜ਼ ਨੂੰ ਦੇਖ ਕੇ ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਪ੍ਰਨੀਤ ਕੌਰ, ਗੁਰਜੀਤ ਸਿੰਘ ਔਜਲਾ ਅਤੇ ਜਸਬੀਰ ਸਿੰਘ ਡਿੰਪਾ ਆਦਿ ਮੁਸਕਰਾ ਕੇ ਮੇਜ ਥਪਥਪਾ ਰਹੇ ਸਨ। ਜਦੋਂ ਸ੍ਰੀ ਮਾਨ ਸੱਤਾਧਾਰੀ ਧਿਰ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਬੈਂਚਾਂ ਕੋਲ ਪੁੱਜੇ ਤਾਂ ਉਹ ਮੁਸਕਰਾ ਕੇ ਅਤੇ ਹੱਥ ਹਿਲਾ ਕੇ ਕਹਿ ਰਹੇ ਸਨ ਮੈਂ ਆ ਗਿਆ। ਇਸੇ ਦੌਰਾਨ ਭਾਜਪਾ ਦੇ ਕੁਝ ਸੰਸਦ ਮੈਂਬਰਾਂ ਨੇ ਮੁਸਕਰਾ ਕੇ ਕਿਹਾ ਕਿ ‘ਆਪ ਅਕੇਲੇ ਰਹਿ ਗਏ ਹੋ’। ਇਸ ਦੌਰਾਨ ਸ੍ਰੀ ਮਾਨ ਵੀ ਮੁਸਕਰਾਏ ਪਰ ਚੁੱਪ ਰਹੇ, ਫਿਰ ਭਗਵੰਤ ਮਾਨ ਨੇ ਜਦੋਂ ਪੰਜਾਬੀ ਵਿੱਚ ਸਹੁੰ ਚੁੱਕਣ ਤੋਂ ਬਾਅਦ ਇਕਦਮ ਹੈਰਾਨੀ ਭਰੇ ਅੰਦਾਜ਼ ਵਿੱਚ ਇਨਕਲਾਬ ਜ਼ਿੰਦਾਬਾਦ ਦਾ ਨਾਅਰਾ ਲਾਇਆ ਤਾਂ ਸਾਰੇ ਹੱਕੇ ਬੱਕੇ ਰਹਿ ਗਏ। ਫਿਰ ਮੁੜ ਭਾਜਪਾ ਦੇ ਕੁਝ ਸੰਸਦ ਮੈਂਬਰਾਂ ਨੇ ਸ੍ਰੀ ਮਾਨ ਨੂੰ ਕਿਹਾ ਕਿ ‘ਤੁਸੀਂ ਇਕੱਲੇ ਹੀ ਰਹਿ ਗਏ ਹੋ’। ਅੱਗੋਂ ਸ੍ਰੀ ਮਾਨ ਨੇ ਉਨ੍ਹਾਂ ਦੇ ਜਵਾਬ ਵਿੱਚ ਕਿਹਾ ਕਿ ਉਹ ਇਕੱਲਾ ਹੀ ਬੋਲੇਗਾ। ਭਾਜਪਾ ਦੇ ਸੰਸਦ ਮੈਂਬਰਾਂ ਨੇ ਮੋੜਵਾਂ ਜਵਾਬ ਦਿੰਦਿਆਂ ਕਿਹਾ ਕਿ ‘ਤੁਸੀਂ ਇਕੱਲੇ ਹੀ ਬੋਲਣ ਲਈ ਬਚੇ ਹੋ ਬਾਕੀ ਤਾਂ ਸਭ ਚਲੇ ਗਏ’। ਫਿਰ ਸ੍ਰੀ ਮਾਨ ਨੇ ਕਿਹਾ ਕਿ ‘ਸ਼ੇਰ ਤਾਂ ਇਕੋ ਹੀ ਹੁੰਦਾ ਹੈ’। ਸ੍ਰੀ ਮਾਨ ਨੇ ‘ਪੰਜਾਬੀ ਟ੍ਰਿਬਿਊਨ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਮੌਕੇ ਕਾਂਗਰਸ ਦੀ ਕੌਮੀ ਆਗੂ ਸੋਨੀਆ ਗਾਂਧੀ ਨੇ ਕਿਹਾ ਕਿ ਉਸ (ਮਾਨ) ਨੇ ਕਮਾਲ ਦੇ ਅੰਦਾਜ਼ ਵਿੱਚ ਸਹੁੰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਪਾਰਟੀ ਵੱਲੋਂ ਪੰਜਾਬ ਦੇ ਸਾਰੇ ਮੁੱਦੇ ਉਠਾਉਣ ਦੀ ਜ਼ਿੰਮੇਵਾਰੀ ਉਸ ਇਕੱਲੇ ਉਪਰ ਪਈ ਹੈ ਅਤੇ ਉਹ ਇਸ ਨੂੰ ਪੂਰੀ ਸੰਜੀਦਗੀ ਨਾਲ ਨਿਭਾਵੇਗਾ। ਉਨ੍ਹਾਂ ਕਿਹਾ ਕਿ ਉੁਹ ਪੰਜਾਬ ਦੇ ਕੌਮੀ ਪੱਧਰ ਦੇ ਮੁੱਦਿਆਂ ਬਾਰੇ ਬਕਾਇਦਾ ਸੂਬੇ ਦੇ ਬੁੱਧੀਜੀਵੀਆਂ ਅਤੇ ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਨਾਲ ਮੰਥਨ ਕਰਕੇ ਉਨ੍ਹਾਂ ਨੂੰ ਪੂਰੀ ਤਿਆਰੀ ਨਾਲ ਪਾਰਲੀਮੈਂਟ ਵਿੱਚ ਉਠਾਵੇਗਾ।


Comments Off on ਸ਼ੇਰ ਇਕੱਲਾ ਹੀ ਬਹੁਤ ਹੁੰਦੈ: ਮਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.