ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਮੰਤਰੀਆਂ ਦੀ ਡਿਊਟੀ ਲਾਈ !    ਆਨੰਦਪੁਰ ਸਾਹਿਬ ਦਾ ਪਿੰਡ ਹਰਸਾ ਬੇਲਾ ਪਾਣੀ ਵਿੱਚ ਘਿਰਿਆ !    ਪ੍ਰਕਾਸ਼ ਪੁਰਬ: ਭਾਰਤ-ਪਾਕਿ ਤਣਾਅ ਕਾਰਨ ਘਟ ਸਕਦੀ ਹੈ ਸੰਗਤ ਦੀ ਗਿਣਤੀ !    ਗੁਰੂ ਰਵਿਦਾਸ ਮੰਦਰ ਢਾਹੁਣ ’ਤੇ ਸਿਆਸਤ ਗਰਮਾਈ !    ਮਹਾਨ ਕਿਸਾਨ ਆਗੂ ਅਤੇ ਸੰਘਰਸ਼ੀ ਯੋਧਾ ਜਗੀਰ ਸਿੰਘ ਜੋਗਾ !    ਸਾਉਣੀ ਰੁੱਤ ਦੇ ਪਿਆਜ਼ ਦੀ ਕਾਸ਼ਤ ਦੇ ਨੁਕਤੇ !    ਝੋਨੇ ਦੀ ਸ਼ੀਥ ਬਲਾਈਟ ਤੇ ਝੂਠੀ ਕਾਂਗਿਆਰੀ !    ਗੋਲਚੀ ਗੁਰਪ੍ਰੀਤ ਸੰਧੂ ਤੇ ਥਰੋਅਰ ਤੇਜਿੰਦਰਪਾਲ ਤੂਰ ਦੀ ਅਰਜੁਨਾ ਐਵਾਰਡ ਲਈ ਚੋਣ !    ਸੁਰਾਂ ਦੀ ਮਿਠਾਸ ਦਾ ਨੱਕਾਸ਼ !    ਸ਼ਾਹਕਾਰ ਨਗ਼ਮਿਆਂ ਦੀ ਗਾਇਕਾ ਮੁਨੱਵਰ ਸੁਲਤਾਨਾ !    

ਸ਼ੋਪੀਆਂ ਵਿਚ ਦੋ ਅਤਿਵਾਦੀ ਹਲਾਕ

Posted On June - 12 - 2019

ਸ੍ਰੀਨਗਰ, 11 ਜੂਨ
ਇਸਲਾਮਿਕ ਸਟੇਟ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਦੋ ਸਥਾਨਕ ਅਤਿਵਾਦੀ ਅੱਜ ਸੁਰੱਖਿਆ ਬਲਾਂ ਨਾਲ ਜੰਮੂ ਕਸ਼ਮੀਰ ਦੇ ਜ਼ਿਲ੍ਹਾ ਸ਼ੋਪੀਆਂ ਵਿਚ ਹੋਏ ਮੁਕਾਬਲੇ ਵਿਚ ਮਾਰੇ ਗਏ ਹਨ। ਪੁਲੀਸ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਲਾਕੇ ਵਿਚ ਅਤਿਵਾਦੀਆਂ ਦੇ ਮੌਜੂਦ ਹੋਣ ਦੀ ਸੂਚਨਾ ਮਿਲਣ ’ਤੇ ਸ਼ੋਪੀਆਂ ਦੇ ਅਵਨੀਰਾ ਇਲਾਕੇ ਵਿਚ ਤੜਕੇ ਸਵੇਰੇ ਤਲਾਸ਼ੀ ਮੁਹਿੰਮ ਵਿੱਢੀ ਗਈ ਸੀ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਵਲੋਂ ਅਤਿਵਾਦੀਆਂ ਉੱਤੇ ਕੀਤੀ ਗੋਲੀਬਾਰੀ ਕਾਰਨ ਤਲਾਸ਼ੀ ਮੁਹਿੰਮ ਮੁਕਾਬਲੇ ਵਿਚ ਤਬਦੀਲ ਹੋ ਗਈ। ਪੁਲੀਸ ਬੁਲਾਰੇ ਨੇ ਦੱਸਿਆ,‘ਸੁਰੱਖਿਆ ਬਲਾਂ ਵਲੋਂ ਜੁਆਬੀ ਕਾਰਵਾਈ ਦੌਰਾਨ ਦੋ ਅਤਿਵਾਦੀ ਮਾਰੇ ਗਏ। ਮੁਕਾਬਲੇ ਵਾਲੀ ਥਾਂ ਤੋਂ ਹਥਿਆਰ ਤੇ ਅਸਲਾ ਬਰਾਮਦ ਹੋਇਆ ਹੈ।’ ਮ੍ਰਿਤਕਾਂ ਦੀ ਪਛਾਣ ਸਯਾਰ ਅਹਿਮਦ ਭੱਟ ਵਾਸੀ ਕੁਲਗਾਮ ਅਤੇ ਸ਼ਾਕਿਰ ਅਹਿਮਦ ਵਾਘੇ ਵਾਸੀ ਅਵਨੀਰਾ ਵਜੋਂ ਹੋਈ ਹੈ। ਬੁਲਾਰੇ ਨੇ ਦੱਸਿਆ,‘ਪੁਲੀਸ ਰਿਕਾਰਡ ਮੁਤਾਬਕ, ਮਾਰੇ ਗਏ ਦੋਵੇਂ ਅਤਿਵਾਦੀ ਆਈਐੱਸ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਸਨ।’ -ਪੀਟੀਆਈ

ਬਾਰਾਮੂਲਾ ਵਿਚ ਅਤਿਵਾਦੀਆਂ ਤੇ ਸੁਰੱਖਿਆ ਬਲਾਂ ’ਚ ਗੋਲੀਬਾਰੀ ਸ਼ੁਰੂ
ਸ੍ਰੀਨਗਰ: ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ ਵਿਚ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਗੋਲੀਬਾਰੀ ਸ਼ੁਰੂ ਹੋ ਗਈ। ਪੁਲੀਸ ਮੁਤਾਬਕ ਇਹ ਗੋਲੀਬਾਰੀ ਤਲਾਸ਼ੀ ਮੁਹਿੰਮ ਦੌਰਾਨ ਹੋਈ। ਉਨ੍ਹਾਂ ਦੱਸਿਆ ਕਿ ਅਜੇ ਤਕ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ।-ਪੀਟੀਆਈ


Comments Off on ਸ਼ੋਪੀਆਂ ਵਿਚ ਦੋ ਅਤਿਵਾਦੀ ਹਲਾਕ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.