ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਸਿਵਲ ਸਰਜਨ ਵੱਲੋਂ ਸਿਵਲ ਹਸਪਤਾਲ ਦਾ ਦੌਰਾ

Posted On June - 12 - 2019

ਪੱਤਰ ਪ੍ਰੇਰਕ
ਫ਼ਤਿਹਗੜ੍ਹ ਸਾਹਿਬ, 11 ਜੂਨ
ਸਿਵਲ ਸਰਜਨ ਡਾ. ਸਿਮਰਨ ਕੌਰ ਨੇ ਅੱਜ ਜ਼ਿਲ੍ਹਾ ਹਸਪਤਾਲ ਫ਼ਤਿਹਗੜ੍ਹ ਸਾਹਿਬ ਦਾ ਦੌਰਾ ਕੀਤਾ। ਉਨ੍ਹਾਂ ਐਮਰਜੈਂਸੀ, ਬਲੱਡ ਬੈਂਕ, ਓਪੀਡੀ, ਆਪ੍ਰੇਸ਼ਨ ਥੀਏਟਰ, ਲੈਬਾਰਟਰੀ, ਨਸ਼ਾ ਛੁਡਾਊ ਕੇਂਦਰ ਵਿਚ ਜਾ ਕੇ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦੀ ਜਾਂਚ ਕਰਕੇ ਤਸੱਲੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਲਈ ਉੱਚ ਅਧਿਕਾਰੀਆਂ ਨੂੰ ਲਿਖਿਆ ਗਿਆ ਹੈ, ਆਸ ਹੈ ਕਿ ਜਲਦੀ ਹੀ ਸਟਾਫ਼ ਦੀ ਘਾਟ ਪੂਰੀ ਹੋ ਜਾਵੇਗੀ। ਇਸ ਮੌਕੇ ਉਨ੍ਹਾਂ ਸਿਵਲ ਹਸਪਤਾਲ ਦੇ ਅਧਿਕਾਰੀ ਅਤੇ ਕਰਮਚਾਰੀਆਂ ਨੂੰ ਸੇਵਾਵਾਂ ਦੇਣ ਮੌਕੇ ਆ ਰਹੀਆਂ ਮੁਸ਼ਕਲਾਂ ਵੀ ਸੁਣੀਆਂ ਤੇ ਉਹਨਾਂ ਨੂੰ ਮੌਕੇ ’ਤੇ ਹੀ ਹੱਲ ਕਰ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਸਿਵਲ ਸਰਜਨ ਡਾ. ਕਿਰਪਾਲ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਗਦੀਸ਼ ਸਿੰਘ, ਐੱਸਐੱਮਓ ਡਾ. ਤਰਸੇਮ ਖੁਰਾਣਾ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਪਰਮਿੰਦਰ ਸਿੰਘ ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ ਹਾਜ਼ਰ ਸਨ।


Comments Off on ਸਿਵਲ ਸਰਜਨ ਵੱਲੋਂ ਸਿਵਲ ਹਸਪਤਾਲ ਦਾ ਦੌਰਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.