ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਸੁਖਬੀਰ ਬਾਦਲ ਨੇ ਫਿਰੋਜ਼ਪੁਰ ਪੀਜੀਆਈ ਬਾਰੇ ਕੇਂਦਰ ਨੂੰ ਪੱਤਰ ਲਿਖਿਆ

Posted On June - 25 - 2019

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 24 ਜੂਨ
ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਆਪਣੇ ਲੋਕ ਸਭਾ ਹਲਕੇ ’ਚ ਪੀਜੀਆਈ ਹਸਪਤਾਲ ਦੀ ਉਸਾਰੀ ਸ਼ੁਰੂ ਕਰਨ ਲਈ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ ਨੂੰ ਪੱਤਰ ਲਿਖਿਆ ਹੈ। ਸ੍ਰੀ ਬਾਦਲ ਨੇ ਮੰਗ ਕੀਤੀ ਕਿ ਇਸ ਹਸਪਤਾਲ ਲਈ ਲੋੜੀਂਦੀਆਂ ਰਸਮੀ ਕਾਰਵਾਈਆਂ ਪੂਰੀਆਂ ਕਰਕੇ ਨੀਂਹ ਪੱਥਰ ਰੱਖਣ ਲਈ ਸਮਾਗਮ ਉਲੀਕਿਆ ਜਾਵੇ।
ਸ੍ਰੀ ਬਾਦਲ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਆਵਾਜਾਈ ਦੀਆਂ ਮਾੜੀਆਂ ਸਹੂਲਤਾਂ ਹੋਣ ਕਰਕੇ ਗਰੀਬ ਮਰੀਜ਼ਾਂ ਨੂੰ ਚੰਡੀਗੜ੍ਹ ਜਾਣਾ ਔਖਾ ਹੁੰਦਾ ਹੈ, ਇਸ ਲਈ ਪੀਜੀਆਈ ਦਾ ਇਹ ‘ਸੈਟੇਲਾਈਟ ਸੈਂਟਰ’ ਸਥਾਨਕ ਲੋਕਾਂ ਨੂੰ ਬਹੁਤ ਰਾਹਤ ਦੇਵੇਗਾ। ਉਨ੍ਹਾਂ ਜ਼ਿਕਰ ਕੀਤਾ ਕਿ ਫਿਰੋਜ਼ਪੁਰ ਦੇ ਨਾਲ ਹੀ ਐਲਾਨੇ ਗਏ ਸੰਗਰੂਰ ਜ਼ਿਲ੍ਹੇ ਦੇ ‘ਸੈਟੇਲਾਈਟ ਸੈਂਟਰ’ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਸਰਹੱਦੀ ਜ਼ਿਲ੍ਹੇ ਵਿੱਚ ਇਹ ਕੇਂਦਰ ਝਮੇਲਿਆਂ ਵਿੱਚ ਉਲਝ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕੇਂਦਰ ਬਾਬੂਸ਼ਾਹੀ ਦੀਆਂ ਰੁਕਾਵਟਾਂ ਵਿੱਚ ਫਸ ਗਿਆ ਹੈ। ਸ੍ਰੀ ਬਾਦਲ ਨੇ ਕੇਂਦਰੀ ਮੰਤਰੀ ਹਰਸ਼ ਵਰਧਨ ਨੂੰ ਅਪੀਲ ਕੀਤੀ ਹੈ ਕਿ ਇਸ ਕਾਰਜ ਵਿੱਚ ਤੇਜ਼ੀ ਲਿਆਂਦੀ ਜਾਵੇ ਤੇ ਨੀਂਹ-ਪੱਥਰ ਰੱਖਣ ਲਈ ਸਮਾਗਮ ਦਾ ਪ੍ਰਬੰਧ ਕੀਤਾ ਜਾਵੇ।


Comments Off on ਸੁਖਬੀਰ ਬਾਦਲ ਨੇ ਫਿਰੋਜ਼ਪੁਰ ਪੀਜੀਆਈ ਬਾਰੇ ਕੇਂਦਰ ਨੂੰ ਪੱਤਰ ਲਿਖਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.