ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਮੰਤਰੀਆਂ ਦੀ ਡਿਊਟੀ ਲਾਈ !    ਆਨੰਦਪੁਰ ਸਾਹਿਬ ਦਾ ਪਿੰਡ ਹਰਸਾ ਬੇਲਾ ਪਾਣੀ ਵਿੱਚ ਘਿਰਿਆ !    ਪ੍ਰਕਾਸ਼ ਪੁਰਬ: ਭਾਰਤ-ਪਾਕਿ ਤਣਾਅ ਕਾਰਨ ਘਟ ਸਕਦੀ ਹੈ ਸੰਗਤ ਦੀ ਗਿਣਤੀ !    ਗੁਰੂ ਰਵਿਦਾਸ ਮੰਦਰ ਢਾਹੁਣ ’ਤੇ ਸਿਆਸਤ ਗਰਮਾਈ !    ਮਹਾਨ ਕਿਸਾਨ ਆਗੂ ਅਤੇ ਸੰਘਰਸ਼ੀ ਯੋਧਾ ਜਗੀਰ ਸਿੰਘ ਜੋਗਾ !    ਸਾਉਣੀ ਰੁੱਤ ਦੇ ਪਿਆਜ਼ ਦੀ ਕਾਸ਼ਤ ਦੇ ਨੁਕਤੇ !    ਝੋਨੇ ਦੀ ਸ਼ੀਥ ਬਲਾਈਟ ਤੇ ਝੂਠੀ ਕਾਂਗਿਆਰੀ !    ਗੋਲਚੀ ਗੁਰਪ੍ਰੀਤ ਸੰਧੂ ਤੇ ਥਰੋਅਰ ਤੇਜਿੰਦਰਪਾਲ ਤੂਰ ਦੀ ਅਰਜੁਨਾ ਐਵਾਰਡ ਲਈ ਚੋਣ !    ਸੁਰਾਂ ਦੀ ਮਿਠਾਸ ਦਾ ਨੱਕਾਸ਼ !    ਸ਼ਾਹਕਾਰ ਨਗ਼ਮਿਆਂ ਦੀ ਗਾਇਕਾ ਮੁਨੱਵਰ ਸੁਲਤਾਨਾ !    

ਸੁਪਰੀਮ ਕੋਰਟ ਵਲੋਂ ਪੱਤਰਕਾਰ ਪ੍ਰਸ਼ਾਂਤ ਕਨੌਜੀਆ ਨੂੰ ਜ਼ਮਾਨਤ

Posted On June - 12 - 2019

ਨਵੀਂ ਦਿੱਲੀ, 11 ਜੂਨ
ਸੁਪਰੀਮ ਕੋਰਟ ਨੇ ਅੱਜ ਪੱਤਰਕਾਰ ਪ੍ਰਸ਼ਾਂਤ ਕਨੌਜੀਆ ਦੀ ਤੁਰੰਤ ਰਿਹਾਈ ਦੇ ਹੁਕਮ ਦਿੱਤੇ ਹਨ, ਜਿਸਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਬਾਰੇ ਸੋਸ਼ਲ ਮੀਡੀਆ ਉੱਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਅਦਾਲਤ ਨੇ ਕਿਹਾ ਕਿ ਸੁਤੰਤਰਤਾ ਦਾ ਅਧਿਕਾਰ ‘ਪਵਿੱਤਰ’ ਹੈ ਅਤੇ ਇਸ ਉੱਤੇ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਜਸਟਿਸ ਇੰਦਰਾ ਬੈਨਰਜੀ ਅਤੇ ਅਜੈ ਰਸਤੋਗੀ ਦੇ ਬੈਂਚ ਨੇ ਕਿਹਾ ਕਿ ਅਦਾਲਤ ਵਲੋਂ ਅਪੀਲਕਰਤਾ ਨੂੰ ਜ਼ਮਾਨਤ ਦਿੱਤੀ ਜਾਂਦੀ ਹੈ ਕਿਉਂਕਿ ਇਹ ਰਾਜ ਵਲੋਂ ਕਿਸੇ ਵਿਅਕਤੀ ਨੂੰ ਸੁਤੰਤਰਤਾ ਦੇ ਅਧਿਕਾਰ ਤੋਂ ਵਾਂਝੇ ਰੱਖਣ ਦਾ ਆਗਿਆ ਨਹੀਂ ਦਿੰਦੀ। ਪੱਤਰਕਾਰ ਕਨੌਜੀਆ ਖ਼ਿਲਾਫ਼ ਹਜ਼ਰਤਗੰਜ ਪੁਲੀਸ ਸਟੇਸ਼ਨ ਵਿਚ ਸ਼ੁੱਕਰਵਾਰ ਰਾਤ ਨੂੰ ਕੇਸ ਦਰਜ ਕੀਤਾ ਗਿਆ ਸੀ, ਜਿਸ ਮੁਤਾਬਕ ਉਸ ਉੱਤੇ ਪ੍ਰਮੁੱਖ ਮੰਤਰੀ ਯੋਗੀ ਆਦਿਤਿਆਨਾਥ ਉੱਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਤੇ ਉਨ੍ਹਾਂ ਦਾ ਅਕਸ ਖਰਾਬ ਕਰਨ ਦਾ ਦੋਸ਼ ਸੀ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੱਤਰਕਾਰ ਕਨੌਜੀਆ ਖ਼ਿਲਾਫ ਕਾਰਵਾਈ ਕਾਨੂੰਨ ਮੁਤਾਬਕ ਚੱਲਦੀ ਰਹੇਗੀ। ਬੈਂਚ ਨੇ ਇਹ ਵੀ ਕਿਹਾ ਕਿ ਅਦਾਲਤਾਂ ਨੂੰ ਸੋਸ਼ਲ ਮੀਡੀਆ ਦਾ ਸੰਤਾਪ ਭੁਗਤਣਾ ਪੈਂਦਾ ਹੈ।ਇਸ ਦੌਰਾਨ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਪੱਤਰਕਾਰ ਪ੍ਰਸ਼ਾਂਤ ਕਨੌਜੀਆ ਅਤੇ ਨੋਇਡਾ ਆਧਾਰਤ ਟੀਵੀ ਚੈਨਲ ਦੇ ਸੰਪਾਦਕ ਤੇ ਮੁਖੀ ਦੀ ਗ੍ਰਿਫ਼ਤਾਰੀ ਦੇ ਮਾਮਲੇ ’ਚ ਉੱਤਰ ਪ੍ਰਦੇਸ਼ ਸਰਕਾਰ ਦੀ ਨਿਖੇਧੀ ਕੀਤੀ ਹੈ। ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਜੇਕਰ ਉਨ੍ਹਾਂ ਖ਼ਿਲਾਫ਼ ਗਲਤ ਰਿਪੋਰਟ ਜਾਂ ਉਨ੍ਹਾਂ ਖਿਲਾਫ਼ ਝੂਠੀ, ਮਾੜੀ ਆਰਐਸਐਸ/ਭਾਜਪਾ ਦੇ ਸਪਾਂਸਰਸ਼ਿਪ ਵਾਲੇ ਪ੍ਰਾਪੇਗੰਡਾ ਤਿਆਰ ਕਰਨ ਵਾਲੇ ਹਰ ਪੱਤਰਕਾਰ ਨੂੰ ਜੇਲ੍ਹ ਵਿਚ ਸੁੱਟਿਆ ਜਾਂਦਾ ਹੈ ਤਾਂ ਜ਼ਿਆਦਾਤਰ ਅਖਬਾਰਾਂ ਜਾਂ ਨਿਊਜ਼ ਚੈਨਲਾਂ ਵਿਚ ਸਟਾਫ਼ ਦੀ ਵੱਡੀ ਗਿਣਤੀ ਵਿਚ ਕਮੀ ਹੋ ਜਾਵੇਗੀ। ਉਨ੍ਹਾਂ ਟਵੀਟ ਕੀਤਾ,‘ਯੂਪੀ ਦੇ ਸੀ ਐੱਮ ਮੂਰਖਤਾ ਭਰੇ ਢੰਗ ਨਾਲ ਵਿਵਹਾਰ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਪੱਤਰਕਾਰਾਂ ਨੂੰ ਰਿਹਾਅ ਕਰਨ ਦੀ ਲੋੜ ਹੈ। ਰਾਹੁਲ ਗਾਂਧੀ ਦੇ ਟਵੀਟ ਨੂੰ ਰੀ-ਟਵੀਟ ਕਰਦਿਆਂ ਪ੍ਰਿਯੰਕਾ ਗਾਂਧੀ ਨੇ ਵੀ ਇਸ ਮਾਮਲੇ ’ਤੇ ਸੂਬਾ ਸਰਕਾਰ ਦੀ ਖਿਚਾਈ ਕੀਤੀ। -ਪੀਟੀਆਈ

ਸੰਵਿਧਾਨ ਵਿਚ ਮੇਰਾ ਯਕੀਨ ਹੋਰ ਪੱਕਾ ਹੋਿੲਆ: ਜਗਿਸ਼ਾ
ਨਵੀਂ ਦਿੱਲੀ: ਪੱਤਰਕਾਰ ਪ੍ਰਸ਼ਾਂਤ ਕਨੌਜੀਆ ਦੀ ਪਤਨੀ ਜਗਿਸ਼ਾ ਅਰੋੜਾ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਦੇ ਫ਼ੈਸਲੇ ਨੇ ਸੰਵਿਧਾਨ ਵਿਚ ਉਸ ਦੇ ਭਰੋਸੇ ਨੂੰ ਪੱਕਾ ਕੀਤਾ ਹੈ। ਉਸ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੀ ਪੁਲੀਸ ਨੇ ਉਸਦੇ ਪਤੀ ਨੂੰ ਗ੍ਰਿਫ਼ਤਾਰ ਕਰ ਕੇ ਗੈਰ-ਸੰਵਿਧਾਨਕ ਢੰਗ ਨਾਲ ਕੰਮ ਕੀਤਾ ਸੀ। ਉਸਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੱਜਾਂ ਨੇ ਇਹ ਟਿੱਪਣੀ ਕੀਤੀ ਹੈ ਕਿ ਪੱਤਰਕਾਰ ਵਲੋਂ ਕੀਤੇ ਗਏ ਟਵੀਟ ਦੇ ਆਧਾਰ ਉੱਤੇ ਪੁਲੀਸ ਵਲੋਂ ਕੀਤੀ ਗਈ ਕਾਰਵਾਈ ਉਚਿਤ ਨਹੀਂ ਸੀ ਤੇ ਅਜਿਹਾ ਨਹੀਂ ਕੀਤਾ ਜਾਣਾ ਚਾਹੀਦਾ ਸੀ। -ਪੀਟੀਆਈ

ਕਨੌਜੀਆ ਦੀ ਗ੍ਰਿਫ਼ਤਾਰੀ ’ਤੇ ਉੱਚ ਅਦਾਲਤ ਨੇ ਸਵਾਲ ਉਠਾਏ
ਬੈਂਚ ਨੇ ਕਨੌਜੀਆ ਦੇ ਟਵੀਟ ਦੇਖਣ ਬਾਅਦ ਕਿਹਾ, ‘‘ ਅਸੀਂ ਇਨ੍ਹਾਂ ਟਵੀਟਾਂ ਦੀ ਸ਼ਲਾਘਾ ਨਹੀਂ ਕਰਦੇ ਪਰ ਸਵਾਲ ਇਹ ਹੈ ਕਿ ਕੀ ਇਨ੍ਹਾਂ ਸੋਸ਼ਲ ਮੀਡੀਆ ਪੋਸਟਾਂ ਲਈ ਉਸ ਨੂੰ ਸਲਾਖ਼ਾਂ ਪਿੱਛੇ ਰੱਖਣਾ ਚਾਹੀਦਾ ਹੈ। ’’ ਬੈਂਚ ਨੇ ਕਿਹਾ, ਕਈ ਵਾਰ ਸੋਸ਼ਲ ਮੀਡੀਆ ਸਹੀ ਹੁੰਦਾ ਹੈ ਅਤੇ ਕਈ ਵਾਰ ਇਹ ਗਲਤ ਹੁੰਦਾ ਹੈ, ਪਰ ਸਾਨੂੰ ਆਪਣੇ ਅਧਿਕਾਰਾਂ ਦਾ ਇਸਤੇਮਾਲ ਕਰਨਾ ਹੁੰਦਾ ਹੈ। ’’

ਪ੍ਰਿਯੰਕਾ ਸ਼ਰਮਾ ਤੇ ਕਨੌਜੀਆ ਦੀ ਗ੍ਰਿਫ਼ਤਾਰੀ ’ਚ ਅੰਤਰ: ਅਦਾਲਤ
ਨਵੀਂ ਦਿੱਲੀ: ਸੋਸ਼ਲ ਮੀਡੀਆ ਉੱਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਦੋਸ਼ ਹੇਠ ਭਾਜਪਾ ਦੀ ਯੂਥ ਵਿੰਗ ਦੀ ਆਗੂ ਪ੍ਰਿਯੰਕਾ ਸ਼ਰਮਾ ਤੇ ਪੱਤਰਕਾਰ ਪ੍ਰਸ਼ਾਂਤ ਕਨੌਜੀਆ ਦੀ ਗ੍ਰਿਫ਼ਤਾਰੀ ਨਾਲ ਸਬੰਧਤ ਕੇਸਾਂ ’ਚ ਸੁਪਰੀਮ ਕੋਰਟ ਨੇ ਅੰਤਰ ਦੱਸਿਆ ਹੈ। ਜਸਟਿਸ ਇੰਦਰਾ ਬੈਨਰਜੀ ਤੇ ਅਜੈ ਰਸਤੋਗੀ ਦੇ ਬੈਂਚ ਨੇ ਕਿਹਾ,‘ਪ੍ਰਿਯੰਕਾ ਸ਼ਰਮਾ ਦੇ ਕੇਸ ਵਿਚ, ਅਸੀਂ ਸੋਸ਼ਲ ਮੀਡੀਆ ’ਤੇ ਪਾਈ ਪੋਸਟ ਵੇਖੀ ਸੀ ਜੋ ਅਪਮਾਨਜਨਕ ਸੀ ਤੇ ਇਸ ਲਈ ਹੀ ਉਸਨੂੰ ਮੁਆਫ਼ੀ ਮੰਗਣ ਲਈ ਕਿਹਾ ਗਿਆ ਸੀ।’ ਅਦਾਲਤ ਨੇ ਉਸ ਸਮੇਂ ਕਿਹਾ ਸੀ ਕਿ ਕਿਸੇ ਵਿਅਕਤੀ ਦੀ ਪ੍ਰਗਟਾਵੇ ਦੀ ਆਜ਼ਾਦੀ ਉਸ ਜਗ੍ਹਾ ਮੁੱਕ ਜਾਂਦੀ ਹੈ, ਜਿੱਥੇ ਇਹ ਦੂਜਿਆਂ ਦੇ ਅਧਿਕਾਰਾਂ ਦੀ ਉਲੰਘਣਾ ਕਰਦੀ ਹੋਵੇ। -ਪੀਟੀਆਈ

 

 

 

 


Comments Off on ਸੁਪਰੀਮ ਕੋਰਟ ਵਲੋਂ ਪੱਤਰਕਾਰ ਪ੍ਰਸ਼ਾਂਤ ਕਨੌਜੀਆ ਨੂੰ ਜ਼ਮਾਨਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.