ਪੰਜਾਬ ਦੇ ਕਲਾਕਾਰਾਂ ਦਾ ਸਹਾਰਾ ਬਣੇਗੀ ਆਰਟਿਸਟ ਐਸੋਸੀਏਸ਼ਨ !    ਅਸਤੀਫਾ ਦੇ ਚੁੱਕੇ ‘ਆਪ’ ਵਿਧਾਇਕਾਂ ਨੂੰ ਕਮੇਟੀਆਂ ’ਚ ਨਾਮਜ਼ਦ ਕਰਨ ਦਾ ਵਿਰੋਧ !    ਸ਼ੇਰ ਇਕੱਲਾ ਹੀ ਬਹੁਤ ਹੁੰਦੈ: ਮਾਨ !    ਛੇਵੀਂ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ’ਤੇ ਲੱਗੀਆਂ ਰੌਣਕਾਂ !    ਇਰਾਨ ਵਲੋਂ ਸੀਆਈਏ ਦੇ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼ !    ਪਾਕਿ ਸਿੱਖ ਆਗੂ ਵਲੋਂ ਕਰਤਾਰਪੁਰ ਲਈ ਦੋਹਰੀ ਦਾਖ਼ਲਾ ਵੀਜ਼ਾ ਸਹੂਲਤ ਦੀ ਸ਼ਲਾਘਾ !    ਅਯੁੱਧਿਆ ਦਹਿਸ਼ਤੀ ਹਮਲਾ ਕੇਸ ’ਚ ਚਾਰ ਨੂੰ ਉਮਰ ਕੈਦ !    ਗੁਜਰਾਤ: ਰਾਜ ਸਭਾ ਸੀਟਾਂ ’ਤੇ ਵੱਖ-ਵੱਖ ਜ਼ਿਮਨੀ ਚੋਣਾਂ ਖ਼ਿਲਾਫ਼ ਸੁਣਵਾਈ ਅੱਜ !    ਪੰਥ ਰਤਨ ਮਾਸਟਰ ਤਾਰਾ ਸਿੰਘ !    ਸਿੱਖ ਰੈਫਰੈਂਸ ਲਾਇਬਰੇਰੀ ਬਾਰੇ ਵਾਦ-ਵਿਵਾਦ !    

ਸੂਰਾਂ ਦੇ ਖੁੱਲ੍ਹਾ ਫਿਰਨ ਨਾਲ ਸ਼ਹਿਰੀਆਂ ਨੂੰ ਦੁੱਖ, ਅਧਿਕਾਰੀ ਚੁੱਪ

Posted On June - 12 - 2019

ਪਾਬੰਦੀ ਦੇ ਬਾਵਜੂਦ ਮਾਨਸਾ ਦੀ ਇਕ ਰਿਹਾਇਸ਼ੀ ਸੜਕ ਤੋਂ ਲੰਘ ਰਹੇ ਸੂਰ। -ਫੋਟੋ: ਸੁਰੇਸ਼

ਪੱਤਰ ਪ੍ਰੇਰਕ
ਮਾਨਸਾ, 11 ਜੂਨ
ਸ਼ਹਿਰ ਦੀਆਂ ਗਰੀਬ ਬਸਤੀਆਂ ਵਿੱਚ ਵਸਦੇ ਲੋਕਾਂ ਵੱਲੋਂ ਪਾਲੇ ਹੋਏ ਸੂਰ, ਲਾਗਲੇ ਮੁਹੱਲਿਆਂ ਵਾਲਿਆਂ ਲਈ ਸਿਰਦਰਦੀ ਬਣਨ ਲੱਗੇ ਹਨ। ਖੁੱਲ੍ਹੇ ਫਿਰਦੇ ਇਹ ਸੂਰ ਸ਼ਹਿਰ ਵਿੱਚ ਆਵਾਰਾ ਪਸ਼ੂਆਂ ਤੋਂ ਵੱਧ ਗੰਦਗੀ ਫੈਲਾਉਣ ਲੱਗੇ ਹਨ। ਭਾਵੇਂ ਪ੍ਰਸ਼ਾਸਨ ਨੇ ਇਨ੍ਹਾਂ ਸੂਰਾਂ ਦੇ ਖੁੱਲ੍ਹਾ ਫਿਰਨ ’ਤੇ ਪਾਬੰਦੀ ਲਾਈ ਹੋਈ ਹੈ, ਪਰ ਇਹ ਸ਼ਰੇਆਮ ਮੁੱਖ ਸੜਕਾਂ ’ਤੇ ਫਿਰਦੇ ਹਨ, ਜਿਨ੍ਹਾਂ ਨੂੰ ਰੋਕਣ ਲਈ ਅਧਿਕਾਰੀਆਂ ਨੇ ਅੱਖਾਂ ਬੰਦ ਕਰ ਰੱਖੀਆਂ ਹਨ। ਸ਼ਹਿਰ ਵਾਸੀਆਂ ਨੇ ਦੱਸਿਆ ਕਿ ਉਹ ਇਸ ਮਾਮਲੇ ਵਿੱਚ ਕਈ ਵਾਰ ਪਹਿਲਾਂ ਵੀ ਪ੍ਰਸ਼ਾਸਨ ਨੂੰ ਮਿਲ ਚੁੱਕੇ ਹਨ ਪਰ ਪ੍ਰਸ਼ਾਸਨ ਵੱਲੋਂ ਨਗਰ ਕੌਸਲ ਦੇ ਕਾਰਜ ਸਾਧਕ ਅਫ਼ਸਰ ਨੂੰ ਇਸ ਮਾਮਲੇ ਸਬੰਧੀ ਤੁਰੰਤ ਆਦੇਸ਼ ਤਾਂ ਕੀਤੇ ਜਾਂਦੇ ਹਨ ਪਰ ਅੱਗੋਂ ਕਾਰਜ ਸਾਧਕ ਅਫ਼ਸਰ ਇਸ ਸਮੱਸਿਆ ਵਿਚ ਸੁਧਾਰ ਲਿਆਉਣ ਲਈ ਕੋਈ ਯੋਗ ਉਪਰਾਲਾ ਨਹੀਂ ਕਰਦੇ ਹਨ।
ਇਸੇ ਦੌਰਾਨ ਹੀ ਸ਼ਹਿਰੀਆਂ ਦਾ ਇੱਕ ਵਫ਼ਦ ਮਾਨਸਾ ਦੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਲਿਖਤੀ ਰੂਪ ਵਿਚ ਇਸ ਮਾਮਲੇ ਦੇ ਹੱਲ ਲਈ ਬੇਨਤੀ ਕੀਤੀ। ਉਨ੍ਹਾਂ ਨੇ ਇਸ ਮਾਮਲੇ ਦੀ ਪੂਰੀ ਤਹਿ ਜਾਨਣ ਲਈ ਜਾਂਚ ਕਰਵਾਈ। ਉਧਰ ਜਿਉਂ ਇਸ ਮਾਮਲੇ ਦਾ ਪਤਾ ਡਿਪਟੀ ਕਮਿਸ਼ਨਰ ਨੂੰ ਲੱਗਿਆ ਉਨ੍ਹਾਂ ਫੌਜਦਾਰੀ ਸੰਘਤਾ 1973 ਦੀ ਅਧੀਨ ਧਾਰਾ 144 ਤਹਿਤ ਜ਼ਿਲ੍ਹੇ ਦੇ ਲੋਕਾਂ ਵੱਲੋਂ ਘਰਾਂ ਵਿੱਚ ਪਾਲੇ ਹੋਏ ਸੂਰਾਂ ਨੂੰ ਖੁਰਾਕ ਖਾਣ ਜਾਂ ਚਰਨ ਲਈ ਸੜਕਾਂ ਅਤੇ ਰਿਹਾਇਸ਼ੀ ਇਲਾਕਿਆਂ ਵਿਚ ਖੁੱਲ੍ਹੇ ਛੱਡਣ ’ਤੇ ਪਾਬੰਦੀ ਲਾ ਦਿੱਤੀ ਹੈ। ਡਿਪਟੀ ਕਮਿਸ਼ਨਰ, ਜੋ ਜ਼ਿਲ੍ਹਾ ਮੈਜਿਸਟਰੇਟ ਹਨ ਨੇ ਕਿਹਾ ਕਿ ਇਨ੍ਹਾਂ ਸੂਰਾਂ ਕਾਰਨ ਪੈਦਾ ਹੁੰਦੀ ਗੰਦਗੀ ਕਾਰਨ ਲੋਕਾਂ ਵਿੱਚ ਬਿਮਾਰੀਆਂ ਫੈਲਣ ਦਾ ਖ਼ਤਰਾ ਹੈ। ਡਿਪਟੀ ਕਮਿਸ਼ਨਰ ਦਾ ਕਹਿਣਾ ਹੈ ਕਿ ਉਹ ਸ਼ਹਿਰ ਦੀ ਸਫਾਈ ਅਤੇ ਸੂਰਾਂ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਯਾਤ ਦਵਾਉਣ ਲਈ ਕਾਰਜਸਾਧਕ ਅਫ਼ਸਰ ਨੂੰ ਆਦੇਸ਼ ਜਾਰੀ ਕਰ ਚੁੱਕੇ ਹਨ।


Comments Off on ਸੂਰਾਂ ਦੇ ਖੁੱਲ੍ਹਾ ਫਿਰਨ ਨਾਲ ਸ਼ਹਿਰੀਆਂ ਨੂੰ ਦੁੱਖ, ਅਧਿਕਾਰੀ ਚੁੱਪ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.