ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    ਚਰਿੱਤਰ ਪ੍ਰਧਾਨ ਪਾਤਰਾਂ ਦੀ ਜੀਵੰਤ ਕਹਾਣੀ !    ਸੱਚ ਲੱਭਦੀ ਕਵਿਤਾ !    

ਸੰਗਰੂਰ, ਧੂਰੀ ਤੇ ਮਾਲੇਰਕੋਟਲਾ ਦੀ ਉਪ ਚੋਣ 21 ਨੂੰ

Posted On June - 13 - 2019

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 12 ਜੂਨ
ਚੋਣ ਕਮਿਸ਼ਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 21 ਜੂਨ ਨੂੰ ਜ਼ਿਲ੍ਹਾ ਸੰਗਰੂਰ ਦੇ ਤਿੰਨ ਵਾਰਡਾਂ ਵਿੱਚ ਉਪ ਚੋਣ ਹੋਵੇਗੀ। ਇਸ ਵਿਚ ਸੰਗਰੂਰ, ਧੂਰੀ ਅਤੇ ਮਾਲੇਰਕੋਟਲਾ ਸ਼ਹਿਰ ਦੇ ਇੱਕ-ਇੱਕ ਵਾਰਡ ਸ਼ਾਮਲ ਹਨ। ਇਨ੍ਹਾਂ ਵਾਰਡਾਂ ’ਚ ਉਪ ਚੋਣ ਲਈ ਕਾਗਜ਼ਾਂ ਦੀ ਪੜਤਾਲ ਮਗਰੋਂ ਕੁੱਲ 12 ਉਮੀਦਵਾਰ ਚੋਣ ਮੈਦਾਨ ਵਿਚ ਹਨ।
ਇਸ ਸਬੰਧੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ ਨੇ ਦੱਸਿਆ ਕਿ ਸੰਗਰੂਰ, ਧੂਰੀ ਅਤੇ ਮਾਲੇਰਕੋਟਲਾ ਦੇ ਇੱਕ-ਇੱਕ ਵਾਰਡ ਦੀ ਉਪ ਚੋਣ ਲਈ 21 ਜੂਨ ਨੂੰ ਹੋਣ ਵਾਲੀ ਚੋਣ ਲਈ ਨਾਮਜ਼ਦਗੀ ਕਾਗਜ਼ਾਂ ਦੀ ਪੜਤਾਲ ਮਗਰੋਂ ਕੁੱਲ 12 ਉਮੀਦਵਾਰ ਚੋਣ ਮੈਦਾਨ ਵਿਚ ਹਨ। ਉਮੀਦਵਾਰ 13 ਜੂਨ ਤੱਕ ਆਪਣੇ ਕਾਗਜ਼ ਵਾਪਸ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵੋਟਾਂ 21 ਜੂਨ ਨੂੰ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਅਤੇ ਵੋਟਿੰਗ ਪ੍ਰਕਿਰਿਆ ਖ਼ਤਮ ਹੋਣ ਤੋਂ ਬਾਅਦ ਵੋਟਾਂ ਵਾਲੇ ਸਥਾਨ ’ਤੇ ਹੀ ਵੋਟਾਂ ਦੀ ਗਿਣਤੀ ਹੋਵੇਗੀ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਗਰ ਕੌਂਸਲ ਸੰਗਰੂਰ ਦੇ ਵਾਰਡ ਨੰਬਰ 23 (ਐਸਸੀ) ਲਈ 5, ਧੂਰੀ ਦੇ ਵਾਰਡ ਨੰਬਰ-6 ਜਨਰਲ ਲਈ 5 ਤੇ ਮਾਲੇਰਕੋਟਲਾ ਦੇ ਵਾਰਡ ਨੰਬਰ-29 ਜਨਰਲ ਲਈ ਕੁੱਲ ਦੋ ਉਮੀਦਵਾਰ ਚੋਣ ਮੈਦਾਨ ਵਿੱਚ ਹਨ।

ਪੰਜ ਉਮੀਦਵਾਰਾਂ ਨੇ ਕਾਗਜ਼ ਭਰੇ
ਧੂਰੀ (ਨਿੱਜੀ ਪੱਤਰ ਪ੍ਰੇਰਕ): ਧੂਰੀ ਸ਼ਹਿਰ ਦੇ ਵਾਰਡ ਨੰਬਰ-6 ਦੀ 21 ਜੂਨ ਨੂੰ ਹੋ ਰਹੀ ਜ਼ਿਮਨੀ ਚੋਣ ਲਈ ਵੱਖ-ਵੱਖ ਉਮੀਦਵਾਰਾਂ ਨੇ ਆਪਣੇ ਸਮਰਥਕਾਂ ਦੇ ਨਾਲ਼ ਰਿਟਰਨਿੰਗ ਅਧਿਕਾਰੀ ਕੋਲ ਨਾਮਜ਼ਦਗੀ ਪਰਚੇ ਦਾਖ਼ਲ ਕੀਤੇ। ਇਸ ਵਾਰਡ ਦੇ ਕੌਂਸਲਰ ਪ੍ਰਧਾਨ ਪ੍ਰਸ਼ੋਤਮ ਕਾਂਸਲ ਦੀ ਪਿਛਲੇ ਸਾਲ ਮੌਤ ਹੋਣ ਕਾਰਨ ਇਹ ਸੀਟ ਖਾਲੀ ਹੋਈ ਸੀ। ਤਕਰੀਬਨ 2200 ਵੋਟਾਂ ਵਾਲੇ ਇਸ ਵਾਰਡ ’ਚ ਅਸ਼ਵਨੀ ਕੁਮਾਰ ਮਿੱਠਾ, ਮੁਨੀਸ਼ ਜਿੰਦਲ, ਕ੍ਰਿਸ਼ਨ ਗੋਪਾਲ ਅਤੇ ਹੈਪੀ ਗਰਗ ਨੇ ਨਾਮਜ਼ਦਗੀ ਪਰਚੇ ਭਰੇ ਹਨ। ਇਨ੍ਹਾਂ ਉਮੀਦਵਾਰਾਂ ਨੇ ਵਾਰਡ ਵਿੱਚ ਚੋਣ ਅਖਾੜਾ ਭਖਾ ਲਿਆ ਹੈ ਅਤੇ ਆਪਣੇ ਸਮਰਥਕਾਂ ਨਾਲ਼ ਵੋਟਰਾਂ ਨੂੰ ਘਰ-ਘਰ ਮਿਲ ਰਹੇ ਹਨ।

 


Comments Off on ਸੰਗਰੂਰ, ਧੂਰੀ ਤੇ ਮਾਲੇਰਕੋਟਲਾ ਦੀ ਉਪ ਚੋਣ 21 ਨੂੰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.