85 ਪਿੰਡਾਂ ਦੇ ਲੋਕਾਂ ਨੂੰ ਮਾਰੂ ਰੋਗਾਂ ਤੋਂ ਬਚਾਏਗਾ ਨਹਿਰੀ ਸ਼ੁੱਧ ਪਾਣੀ !    ਕੋਰੇਗਾਓਂ-ਭੀਮਾ ਕੇਸ ਵਾਪਸ ਲੈਣਾ ਚਾਹੁੰਦੇ ਹਾਂ: ਪਾਟਿਲ !    ਮੋਬਾਈਲ ’ਚੋਂ ਵਾਇਰਸ ਰਾਹੀਂ ਜਾਸੂਸੀ ਚਿੰਤਾ ਦਾ ਵਿਸ਼ਾ !    ਯੂਨਾਈਟਿਡ ਏਅਰਲਾਈਨਜ਼ ਨੇ 50 ਏਅਰਬੱਸ ਜਹਾਜ਼ਾਂ ਦਾ ਆਰਡਰ ਦਿੱਤਾ !    ਸਰਹੱਦਾਂ ’ਤੇ ਤਾਇਨਾਤ ਭਾਰਤੀ ਫ਼ੌਜ ਪੂਰੀ ਚੌਕਸ: ਰਾਜਨਾਥ !    ਡਿਜੀਟਲ ਮੀਡੀਆ ’ਤੇ ਸਰਕਾਰੀ ਲਗਾਮ ਕੱਸਣ ਦੀਆਂ ਤਿਆਰੀਆਂ !    ਸੋਸ਼ਲ ਮੀਡੀਆ ਤੇ ਧੋਖਾਧੜੀਆਂ: ਬਚਾਅ ਵਿਚ ਹੀ ਬਚਾਅ ਹੈ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਨੌਜਵਾਨ ਸੋਚ: ਪੰਜਾਬ ’ਚ ਵਾਤਾਵਰਨ ਦਾ ਸੰਕਟ !    ਵਿਧਾਇਕ ਚੱਬੇਵਾਲ ਵੱਲੋਂ ਨਿਰਮਾਣ ਕਾਰਜਾਂ ਦਾ ਜਾਇਜ਼ਾ !    

ਅਕਾਲੀ ਦਲ ਨੇ ਜੇਲ੍ਹਾਂ ਵਿਚ ਅਪਰਾਧੀਆਂ ਦੀਆਂ ਹੋਈਆਂ ਮੌਤਾਂ ਦੀ ਜਾਂਚ ਮੰਗੀ

Posted On July - 23 - 2019

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਜੁਲਾਈ
ਸ਼੍ਰੋਮਣੀ ਅਕਾਲੀ ਦਲ ਨੇ ਨਿਆਂਇਕ ਹਿਰਾਸਤ ਵਿਚ ਅਪਰਾਧੀਆਂ ਦੀਆਂ ਹੋਈਆਂ ਮੌਤਾਂ ਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਨਿਗਰਾਨੀ ਹੇਠ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਪਾਰਟੀ ਨੇ ਪੰਜਾਬ ਦੀਆਂ ਜੇਲ੍ਹਾਂ ਵਿਚ ਪ੍ਰਸ਼ਾਸਨਿਕ ਪ੍ਰਬੰਧ ਤਹਿਸ-ਨਹਿਸ ਹੋਣ ਲਈ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਬਰਖ਼ਾਸਤ ਕੀਤੇ ਜਾਣ ਦੀ ਮੰਗ ਵੀ ਕੀਤੀ ਹੈ।
ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ 548 ਕਿੱਲੋ ਹੈਰੋਇਨ ਬਰਾਮਦਗੀ ਦੇ ਮਾਮਲੇ ’ਚ ਮੁੱਖ ਮੁਲਜ਼ਮ ਗੁਰਪਿੰਦਰ ਦੀ ਅੰਮ੍ਰਿਤਸਰ ਜੇਲ੍ਹ ਵਿਚ ਹੋਈ ਮੌਤ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਗੁਰਪਿੰਦਰ ਦਾ ਢੁਕਵਾਂ ਇਲਾਜ ਨਹੀਂ ਕਰਵਾਇਆ ਗਿਆ। ਮਾਮਲੇ ਸਬੰਧੀ ਇਹ ਘੋਖਣ ਦੀ ਲੋੜ ਹੈ ਕਿ ਇਹ ਜਾਣਬੁੱਝ ਕੇ ਕੀਤਾ ਗਿਆ ਹੈ ਜਾਂ ਇਸ ਪਿੱਛੇ ਕੋਈ ਸਾਜ਼ਿਸ਼ ਹੈ। ਅਕਾਲੀ ਆਗੂ ਨੇ ਕਿਹਾ ਕਿ ਇਸ ਤੋਂ ਪਹਿਲਾਂ ਬੇਅਦਬੀ ਕਾਂਡ ਦੇ ਦੋਸ਼ੀ ਮਹਿੰਦਰਪਾਲ ਬਿੱਟੂ ਦਾ ਨਾਭਾ ਜੇਲ੍ਹ ਵਿਚ ਕਤਲ ਹੋ ਗਿਆ ਸੀ। ਬਿੱਟੂ ਨੂੰ ਵੱਖਰੀ ਬੈਰਕ ਵਿਚ ਰੱਖਣ ਅਤੇ ਬਾਕੀ ਕੈਦੀਆਂ ਤੋਂ ਦੂਰ ਰੱਖਣ ਦੇ ਨਿਰਦੇਸ਼ਾਂ ਦੇ ਬਾਵਜੂਦ ਜੇਲ੍ਹ ਪ੍ਰਸ਼ਾਸਨ ਨੇ ਉਸ ਨੂੰ ਆਪਣੇ ਸੈੱਲ ਵਿਚੋਂ ਬਾਹਰ ਆਉਣ ਦੀ ਆਗਿਆ ਦਿੱਤੀ ਸੀ। ਲੁਧਿਆਣਾ ਜੇਲ੍ਹ ਵਿਚ ਵੀ ਇਕ ਕੈਦੀ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ ਸੀ, ਜਿਸ ਮਗਰੋਂ ਪ੍ਰਦਰਸ਼ਨ ਕਰ ਰਹੇ ਕੈਦੀਆਂ ਉੱਤੇ ਕੀਤੀ ਗੋਲੀਬਾਰੀ ਵਿਚ ਇਕ ਹੋਰ ਕੈਦੀ ਮਾਰਿਆ ਗਿਆ ਸੀ। ਇਸੇ ਤਰ੍ਹਾਂ ਪਟਿਆਲਾ ਜੇਲ੍ਹ ਵਿਚ ਫਿਰੌਤੀ ਲੈਣ ਦੇ ਮਾਮਲੇ ਵੀ ਸਾਹਮਣੇ ਆ ਚੁੱਕੇ ਹਨ, ਜਿੱਥੇ ਗੈਂਗਸਟਰਾਂ ਵੱਲੋਂ ਜੇਲ੍ਹ ਅਧਿਕਾਰੀਆਂ ਨਾਲ ਮਿਲ ਕੇ ਕੈਦੀਆਂ ਨਾਲ ਬਦਫੈਲੀ ਕੀਤੀ ਜਾਂਦੀ ਸੀ।

 


Comments Off on ਅਕਾਲੀ ਦਲ ਨੇ ਜੇਲ੍ਹਾਂ ਵਿਚ ਅਪਰਾਧੀਆਂ ਦੀਆਂ ਹੋਈਆਂ ਮੌਤਾਂ ਦੀ ਜਾਂਚ ਮੰਗੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.