ਕਾਇਨਾਤ, ਕਿਆਮਤ ਅਤੇ ਬਰਫ਼ਾਨੀ ਢਾਲ !    ਜਾਗਰੂਕ ਵੋਟਰ ਸਿਹਤਮੰਦ ਜਮਹੂਰੀਅਤ !    ਮੈਂ ਤੇ ਮੀਆਂ ਸਕੇ ਭਰਾ !    ਇੱਕੋਂ ਸਮੇਂ ਇੱਕ ਤੋਂ ਵੱਧ ਡਿਗਰੀਆਂ ਕਰਨ ਦੀ ਮਿਲ ਸਕਦੀ ਹੈ ਇਜਾਜ਼ਤ !    ਭਾਰਤੀਆਂ ਦੇ ਸੁਫ਼ਨਿਆਂ ਨੂੰ ਅੱਜ ਪਰਵਾਜ਼ ਦੇਵੇਗਾ ਚੰਦਰਯਾਨ-2 !    ਬਿਜਲੀ ਡਿਗਣ ਕਾਰਨ ਉੱਤਰ ਪ੍ਰਦੇਸ਼ ਵਿੱਚ 32 ਲੋਕਾਂ ਦੀ ਮੌਤ !    ਪਾਕਿ ਸਰਹੱਦ ’ਤੇ ਜੰਗੀ ਗਰੁੱਪ ਤਾਇਨਾਤ ਕਰਨ ਦੀ ਤਿਆਰੀ !    ਸੂਬਾਈ ਚੋਣਾਂ ’ਚ ਇਮਰਾਨ ਖ਼ਾਨ ਦੀ ਪਾਰਟੀ ਦੇ ਪੰਜ ਉਮੀਦਵਾਰ ਜਿੱਤੇ !    ਪ੍ਰਕਾਸ਼ ਪੁਰਬ: ਪਾਕਿਸਤਾਨ ਰਵਾਨਾ ਹੋਏ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ !    ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ: ਸੁਖਬੀਰ !    

ਅਕਾਲੀ-ਭਾਜਪਾ ਉਮੀਦਵਾਰਾਂ ਦੇ ਕਾਗ਼ਜ਼ ਦਾਖ਼ਲ ਨਾ ਕਰਨ ਦਾ ਦੋਸ਼

Posted On July - 12 - 2019

ਗੁਰਪ੍ਰੀਤ ਸਿੰਘ ਰਾਜੂ ਖੰਨਾ, ਭਾਈ ਰਵਿੰਦਰ ਸਿੰਘ ਖ਼ਾਲਸਾ ਅਤੇ ਹੋਰ ਆਗੂ ਧਰਨਾ ਦਿੰਦੇ ਹੋਏ।-ਫੋਟੋ: ਸੂਦ

ਪੱਤਰ ਪ੍ਰੇਰਕ
ਅਮਲੋਹ, 11 ਜੁਲਾਈ
ਦਿ ਖਨਿਆਣ ਕੋਆਪਰੇਟਿਵ ਪੇਂਡੂ ਬੈਂਕ ਖਨਿਆਣ ਦੀ ਚੋਣ ਸਮੇਂ ਚੋਣ ਅਮਲੇ ਵੱਲੋਂ ਕਾਂਗਰਸ ਨਾਲ ਸਬੰਧਤ 11 ਉਮੀਦਵਾਰਾਂ ਦੇ ਕਾਗ਼ਜ਼ ਦਾਖਲ ਕਰਵਾ ਲਏ ਜਾਣ ਪਰ ਅਕਾਲੀ-ਭਾਜਪਾ ਉਮੀਦਵਾਰਾਂ ਦੇ ਕਾਗ਼ਜ਼ ਦਾਖਲ ਕਰਨ ਆਏ ਉਮੀਦਵਾਰਾਂ ਦੇ ਕਾਗ਼ਜ਼ ਨਿਸ਼ਚਿਤ ਸਮੇਂ ਤੋਂ ਬਾਅਦ ਲੈ ਕੇ ਆਉਣ ਬਾਰੇ ਆਖ ਕੇ ਨਾ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਅਕਾਲੀ-ਭਾਜਪਾ ਉਮੀਦਵਾਰਾਂ ਦਾ ਕਹਿਣਾ ਸੀ ਕਿ ਕਾਗ਼ਜ਼ ਫੜਨ ਦਾ ਸਮਾਂ 10 ਤੋਂ 11 ਵਜੇ ਤੱਕ ਸੀ ਅਤੇ ਉਹ ਸਹੀ 10:30 ਵਜੇ ਆਪਣੇ ਕਾਗ਼ਜ਼ ਲੈ ਕੇ ਦਫ਼ਤਰ ਪੁੱਜੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਉਹ ਅੰਦਰ ਕਾਗ਼ਜ਼ ਦਾਖ਼ਲ ਕਰਨ ਲਈ ਜਾਣ ਲੱਗੇ ਤਾਂ ਚੋਣ ਅਮਲੇ ਨੇ ਪੁਲੀਸ ਅਧਿਕਾਰੀਆਂ ਦੀ ਕਥਿਤ ਸ਼ੈਅ ਉੱਤੇ ਉਨ੍ਹਾਂ ਨੂੰ ਰੋਕ ਕੇ ਦਰਵਾਜ਼ੇ ਉੱਤੇ ਜਿੰਦਰਾ ਲਗਾ ਦਿੱਤਾ। ਇਸ ਮਾਮਲੇ ਨੂੰ ਲੈ ਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਤੇ ਹਲਕਾ ਅਮਲੋਹ ਦੇ ਅਕਾਲੀ ਆਗੂ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਨੇ ਖਨਿਆਣ ਸੁਸਾਇਟੀ ਦੇ ਗੇਟ ਅੱਗੇ ਧਰਨਾ ਲਗਾ ਦਿੱਤਾ। ਇਸ ਮੌਕੇ ਸ੍ਰੀ ਰਾਜੂ ਖੰਨਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਆਪਣੀ ਹਾਰ ਨੂੰ ਦੇਖਦੇ ਹੋਏ ਪ੍ਰਸ਼ਾਸਨ ਦੀ ਸ਼ੈਅ ਤੇ ਅਕਾਲੀ ਉਮੀਦਵਾਰਾਂ ਦੇ ਕਾਗ਼ਜ਼ ਦਾਖਿਲ ਨਹੀਂ ਹੋਣ ਦਿੱਤੇ।
ਧਰਨਾਕਾਰੀਆਂ ਨੂੰ ਸ਼ਾਂਤ ਕਰਨ ਲਈ ਥਾਣਾ ਅਮਲੋਹ ਦੇ ਮੁਖੀ ਇੰਸਪੈਕਟਰ ਮਹਿੰਦਰ ਸਿੰਘ ਵੱਡੀ ਗਿਣਤੀ ਵਿਚ ਪੁਲੀਸ ਪਾਰਟੀ ਸਮੇਤ ਪਹੁੰਚੇ।
ਸਹਿਕਾਰਤਾ ਵਿਭਾਗ ਦੇ ਏ.ਆਰ ਕਰਨਵੀਰ ਸਿੰਘ ਅਤੇ ਇੰਸਪੈਕਟਰ ਕਮਲਜੀਤ ਸਿੰਘ ਨੇ ਕਿਹਾ ਕਿ ਚੋਣ ਵਿਭਾਗ ਦੇ ਨਿਯਮਾਂ ਅਨੁਸਾਰ ਪਾਰਦਰਸ਼ੀ ਢੰਗ ਨਾਲ ਕਰਵਾਈ ਜਾ ਰਹੀ ਹੈ। ਅਕਾਲੀ-ਭਾਜਪਾ ਦੇ ਉਮੀਦਵਾਰਾਂ ਦੇ ਕਾਗ਼ਜ਼ ਨਾ ਲੈਣ ਬਾਰੇ ਪੁੱਛੇ ਸਵਾਲ ਦੇ ਜੁਆਬ ਚ ਉਨ੍ਹਾਂ ਕਿਹਾ ਕਿ ਕਾਗ਼ਜ਼ ਦਾਖਿਲ ਕਰਨ ਦਾ ਸਮਾਂ 10 ਤੋਂ 11 ਵਜੇ ਤੱਕ ਦਾ ਸੀ ਪਰ ਅਕਾਲੀ ਭਾਜਪਾ ਦੇ ਉਮੀਦਵਾਰ 11 ਵਜੇ ਤੋਂ ਬਾਅਦ ਆਪਣੇ ਕਾਗ਼ਜ਼ ਲੈ ਕੇ ਆਏ ਸਨ। ਕਾਗ਼ਜ਼ ਦਾਖਿਲ ਕਰਵਾਉਣ ਆਏ ਉਮੀਦਵਾਰ ਕਰਨੈਲ ਸਿੰਘ ਕੈਲੀ ਅਤੇ ਗੁਰਦੀਪ ਸਿੰਘ ਜੰਜੂਆ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਹ ਮਿੱਥੇ ਸਮੇਂ ਅੰਦਰ 10:30 ਵਜੇ ਆਪਣੇ ਕਾਗ਼ਜ਼ ਦਾਖਿਲ ਕਰਨ ਲਈ ਆਏ ਸਨ ਪਰ ਕਥਿਤ ਸਾਜ਼ਿਸ਼ ਅਧੀਨ ਉਨ੍ਹਾਂ ਦੇ ਕਾਗ਼ਜ਼ ਨਹੀਂ ਲਏ ਗਏ।


Comments Off on ਅਕਾਲੀ-ਭਾਜਪਾ ਉਮੀਦਵਾਰਾਂ ਦੇ ਕਾਗ਼ਜ਼ ਦਾਖ਼ਲ ਨਾ ਕਰਨ ਦਾ ਦੋਸ਼
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.