85 ਪਿੰਡਾਂ ਦੇ ਲੋਕਾਂ ਨੂੰ ਮਾਰੂ ਰੋਗਾਂ ਤੋਂ ਬਚਾਏਗਾ ਨਹਿਰੀ ਸ਼ੁੱਧ ਪਾਣੀ !    ਕੋਰੇਗਾਓਂ-ਭੀਮਾ ਕੇਸ ਵਾਪਸ ਲੈਣਾ ਚਾਹੁੰਦੇ ਹਾਂ: ਪਾਟਿਲ !    ਮੋਬਾਈਲ ’ਚੋਂ ਵਾਇਰਸ ਰਾਹੀਂ ਜਾਸੂਸੀ ਚਿੰਤਾ ਦਾ ਵਿਸ਼ਾ !    ਯੂਨਾਈਟਿਡ ਏਅਰਲਾਈਨਜ਼ ਨੇ 50 ਏਅਰਬੱਸ ਜਹਾਜ਼ਾਂ ਦਾ ਆਰਡਰ ਦਿੱਤਾ !    ਸਰਹੱਦਾਂ ’ਤੇ ਤਾਇਨਾਤ ਭਾਰਤੀ ਫ਼ੌਜ ਪੂਰੀ ਚੌਕਸ: ਰਾਜਨਾਥ !    ਡਿਜੀਟਲ ਮੀਡੀਆ ’ਤੇ ਸਰਕਾਰੀ ਲਗਾਮ ਕੱਸਣ ਦੀਆਂ ਤਿਆਰੀਆਂ !    ਸੋਸ਼ਲ ਮੀਡੀਆ ਤੇ ਧੋਖਾਧੜੀਆਂ: ਬਚਾਅ ਵਿਚ ਹੀ ਬਚਾਅ ਹੈ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਨੌਜਵਾਨ ਸੋਚ: ਪੰਜਾਬ ’ਚ ਵਾਤਾਵਰਨ ਦਾ ਸੰਕਟ !    ਵਿਧਾਇਕ ਚੱਬੇਵਾਲ ਵੱਲੋਂ ਨਿਰਮਾਣ ਕਾਰਜਾਂ ਦਾ ਜਾਇਜ਼ਾ !    

ਅਣਅਧਿਕਾਰਤ ਕਲੋਨੀਆਂ ਰੈਗੂਲਰ ਕਰਾਉਣ ਦੀ ਤਾਰੀਖ ਵਧਾਈ: ਸਰਕਾਰੀਆ

Posted On July - 17 - 2019

ਪੁੱਡਾ ਭਵਨ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਜੁਲਾਈ
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅਣਅਧਿਕਾਰਤ ਕਲੋਨੀਆਂ, ਪਲਾਟਾਂ ਅਤੇ ਇਮਾਰਤਾਂ ਨੂੰ ਰੈਗੂਲਰ ਕਰਾਉਣ ਦੀ ਤਾਰੀਖ ਵਿਚ ਇਸ ਸਾਲ 31 ਅਕਤੂਬਰ ਤੱਕ ਦਾ ਵਾਧਾ ਕੀਤਾ ਹੈ। ਪੁੱਡਾ ਭਵਨ ਵਿਚ ਕਲੋਨਾਈਜ਼ਰਾਂ ਦੀ ਐਸੋਸੀਏਸ਼ਨ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਐਲਾਨ ਕੀਤਾ ਕਿ ਅਣਅਧਿਕਾਰਤ ਕਲੋਨੀਆਂ ਨੂੰ ਰੈਗੂਲਰ ਕਰਾਉਣ ਲਈ ਲਾਗੂ ਨੀਤੀ ਤਹਿਤ 31 ਅਕਤੂਬਰ ਤੱਕ ਅਰਜ਼ੀਆਂ ਦੇ ਕੇ ਅਜਿਹੀਆਂ ਕਲੋਨੀਆਂ ਨੂੰ ਰੈਗੂਲਰ ਕਰਵਾਇਆ ਜਾ ਸਕਦਾ ਹੈ।
ਕਲੋਨਾਈਜ਼ਰਾਂ ਨੇ ਅੱਜ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅੱਗੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਰੱਖੀਆਂ। ਕੁਝ ਦਿਨ ਪਹਿਲਾਂ ਵੀ ਸ੍ਰੀ ਸਰਕਾਰੀਆ ਨੇ ਐਸੋਸੀਏਸ਼ਨ ਮੈਂਬਰਾਂ ਨਾਲ ਮੀਟਿੰਗ ਕੀਤੀ ਸੀ ਜਿਸ ਵਿਚ ਕਲੋਨਾਈਜ਼ਰਾਂ ਨੇ ਕਿਹਾ ਸੀ ਕਿ ਉਹ ਆਪਣੀਆਂ ਕਲੋਨੀਆਂ ਰੈਗੂਲਰ ਕਰਵਾਉਣਾ ਚਾਹੁੰਦੇ ਹਨ ਪਰ ਨੀਤੀ ਵਿਚਲੇ ਕੁਝ ਨੁਕਤਿਆਂ ਵਿਚ ਬਦਲਾਅ ਕੀਤਾ ਜਾਣਾ ਚਾਹੀਦਾ ਹੈ। ਐਸੋਸੀਏਸ਼ਨ ਨੇ ਕਿਹਾ ਸੀ ਕਿ ਜਿਹੜਾ ਕਲੋਨਾਈਜ਼ਰ ਕਲੋਨੀ ਜਾਂ ਪਲਾਟ ਨੂੰ ਰੈਗੂਲਰ ਕਰਾਉਣ ਦੀ ਅਰਜ਼ੀ ਦਿੰਦਾ ਹੈ ਉਸ ਤੋਂ ਲਿਆ ਜਾਣ ਵਾਲਾ 8 ਫੀਸਦੀ ਵਿਆਜ ਵਿਭਾਗ ਨੇ ਹਟਾ ਦਿੱਤਾ ਹੋਇਆ ਹੈ ਪਰ ਇਸ ਦੇ ਬਾਵਜੂਦ ਅਰਜ਼ੀ ਦੇਣ ਵਾਲਿਆਂ ਤੋਂ ਸਜ਼ਾ ਵਜੋਂ ਵਿਆਜ ਲਿਆ ਜਾ ਰਿਹਾ ਹੈ। ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਅਣਅਧਿਕਾਰਤ ਕਲੋਨੀਆਂ ਤੋਂ ਅਜਿਹਾ ਕੋਈ ਵਿਆਜ ਜਾਂ ਦੰਡ ਵਿਆਜ ਨਹੀਂ ਲਿਆ ਜਾਵੇਗਾ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਵੱਖ-ਵੱਖ ਵਿਕਾਸ ਅਥਾਰਟੀਆਂ ਵਿਚ ਅਣਅਧਿਕਾਰਤ ਕਲੋਨੀਆਂ ਅਤੇ ਪਲਾਟਾਂ ਵਾਲਿਆਂ ਦੀ ਸਹੂਲਤ ਲਈ ਹਰੇਕ ਬੁੱਧਵਾਰ ਨੂੰ ਵਿਸ਼ੇਸ਼ ਕੈਂਪ ਲਾਏ ਜਾਣਗੇ ਤੇ ਜਲਦੀ ਹੀ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਜਾਵੇਗਾ। ਇਸ ਮੌਕੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ, ਗਮਾਡਾ ਦੀ ਮੁੱਖ ਪ੍ਰਸ਼ਾਸਕ ਕਵਿਤਾ ਸਿੰਘ ਮੌਜੂਦ ਸਨ।


Comments Off on ਅਣਅਧਿਕਾਰਤ ਕਲੋਨੀਆਂ ਰੈਗੂਲਰ ਕਰਾਉਣ ਦੀ ਤਾਰੀਖ ਵਧਾਈ: ਸਰਕਾਰੀਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.