ਬੂੰਦ ਬੂੰਦ ਤਰਸ ਗਏ, ਅਸੀਂ ਪੁੱਤ ਦਰਿਆਵਾਂ ਦੇ... !    ਜਮਹੂਰੀਅਤ ਵਿਚ ਵਿਰੋਧੀ ਸੁਰਾਂ ਦੀ ਅਹਿਮੀਅਤ !    ਅੰਕੜਿਆਂ ਦੀ ਖੇਡ, ਵਿਕਾਸ ਦੀ ਹਨੇਰੀ ਤੇ ਬਾਸ਼ਾ ਡਰਾਈਵਰ !    ਮੋਗਾ ਦੀਆਂ ਤਿੰਨ ਮੁਟਿਆਰਾਂ ’ਤੇ ਡਾਕੂਮੈਂਟਰੀ ਰਿਲੀਜ਼ !    ਘੱਗਰ ਕਰੇ ਤਬਾਹੀ: ਸੁੱਤੀਆਂ ਸਰਕਾਰਾਂ ਨਾ ਲੈਣ ਸਾਰਾਂ !    ਆੜ੍ਹਤੀਏ ਖ਼ਿਲਾਫ਼ 34 ਲੱਖ ਰੁਪਏ ਦੀ ਠੱਗੀ ਦਾ ਕੇਸ ਦਰਜ !    ਸੈਲਾਨੀਆਂ ਲਈ 24 ਤੋਂ 31 ਜੁਲਾਈ ਤਕ ਬੰਦ ਰਹੇਗਾ ਵਿਰਾਸਤ-ਏ-ਖਾਲਸਾ !    ਅਕਾਲੀ ਦਲ ਨੇ ਜੇਲ੍ਹਾਂ ਵਿਚ ਅਪਰਾਧੀਆਂ ਦੀਆਂ ਹੋਈਆਂ ਮੌਤਾਂ ਦੀ ਜਾਂਚ ਮੰਗੀ !    ਕੋਇਨਾ ਮਿੱਤਰਾ ਨੂੰ ਛੇ ਮਹੀਨੇ ਦੀ ਕੈਦ !    ਮਾਲੇਗਾਓਂ ਧਮਾਕਾ: ਹਾਈ ਕੋਰਟ ਵਲੋਂ ਸੁਣਵਾਈ ਮੁਕੰਮਲ ਹੋਣ ਤੱਕ ਦਾ ਸ਼ਡਿਊਲ ਦੇਣ ਦੇ ਆਦੇਸ਼ !    

ਅਥਲੀਟ ਮਨਦੀਪ ਕੌਰ ਦਾ ਸਨਮਾਨ

Posted On July - 11 - 2019

ਮਨਦੀਪ ਕੌਰ ਦਾ ਸਨਮਾਨ ਕਰਦੇ ਹੋਏ ਬਹਾਦਰ ਸਿੰਘ ਮੱਲੀਆਂ ਅਤੇ ਹੋਰ।

ਪੱਤਰ ਪ੍ਰੇਰਕ
ਕਰਤਾਰਪੁਰ, 10 ਜੁਲਾਈ
ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲਿਆਂ ਨੂੰ ਸੂਬਾ ਸਰਕਾਰ ਪਿੰਡ ਸਰਾਏ ਖਾਸ ਦੀ ਅਥਲੀਟ ਮਨਦੀਪ ਕੌਰ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਦੇਣ ਕਾਰਨ ਪਿੰਡ ਵਿੱਚ ਖ਼ੁਸ਼ੀ ਦਾ ਮਹੌਲ ਬਣਿਆ ਹੋਇਆ ਹੈ। ਮਨਦੀਪ ਨੇ ਹੁਣ ਤੱਕ ਆਲ ਇੰਡੀਆ ਯੂਨੀਵਰਸਿਟੀ ਅਥਲੈਟਿਕਸ ਮੁਕਾਬਲਿਆਂ ਵਿੱਚੋਂ ਦੋ ਸੋਨ ਤਗਮੇ ਅਤੇ ਨੈਸ਼ਨਲ ਖੇਡਾਂ ਵਿੱਚ ਅੱਠ ਵਾਰ ਸੋਨ ਤਗ਼ਮੇ ਜਿੱਤ ਕੇ ਸੂਬੇ ਦਾ ਮਾਣ ਵਧਾਇਆ। ਮਨਦੀਪ ਕੌਰ ਦੀ ਹੌਸਲਾ ਅਫਜਾਈ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਬਲਾਕ ਕਰਤਾਰਪੁਰ ਦੇ ਪ੍ਰਧਾਨ ਬਹਾਦਰ ਸਿੰਘ ਮੱਲ੍ਹੀਆਂ ਜਨਰਲ ਸਕੱਤਰ ਸਰਬਜੀਤ ਸਿੰਘ ਬਾਠ ਅਤੇ ਹੋਰ ਆਗੂਆਂ ਨੇ ਪਿੰਡ ਸਰਾਏ ਖਾਸ ਮਨਦੀਪ ਦੇ ਘਰ ਪਹੁੰਚ ਕੇ ਉਸ ਦਾ ਮਾਣ ਸਨਮਾਨ ਕੀਤਾ ਅਤੇ ਪਿਤਾ ਨੰਬਰਦਾਰ ਗੁਰਮੇਲ ਸਿੰਘ ਨੂੰ ਵਧਾਈ ਦਿੱਤੀ। ਇਸ ਮੌਕੇ ਮਨਦੀਪ ਕੌਰ ਨੇ ਕਿਹਾ ਕਿ ਲੜਕੀਆਂ ਹਰ ਖੇਤਰ ਵਿੱਚ ਮੱਲਾਂ ਮਾਰ ਰਹੀਆਂ ਹਨ। ਪਿੰਡਾਂ ਵਿਚ ਬਣੀਆਂ ਖੇਡ ਕਲੱਬਾਂ ਰਾਹੀਂ ਚੰਗੇ ਕੋਚਾਂ ਕੋਲੋਂ ਲੜਕੀਆਂ ਨੂੰ ਵਿਸ਼ੇਸ਼ ਟ੍ਰੇਨਿੰਗ ਦੇਣ ਦੇ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ। ਬਹਾਦਰ ਸਿੰਘ ਮੱਲੀਆਂ ਨੇ ਕਿਹਾ ਕਿ ਲੋਕਾਂ ਨੂੰ ਮਨਦੀਪ ਵੱਲ ਦੇਖ ਕੇ ਸੇਧ ਲੈਣੀ ਚਾਹੀਦੀ ਹੈ।


Comments Off on ਅਥਲੀਟ ਮਨਦੀਪ ਕੌਰ ਦਾ ਸਨਮਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.