ਬੂੰਦ ਬੂੰਦ ਤਰਸ ਗਏ, ਅਸੀਂ ਪੁੱਤ ਦਰਿਆਵਾਂ ਦੇ... !    ਜਮਹੂਰੀਅਤ ਵਿਚ ਵਿਰੋਧੀ ਸੁਰਾਂ ਦੀ ਅਹਿਮੀਅਤ !    ਅੰਕੜਿਆਂ ਦੀ ਖੇਡ, ਵਿਕਾਸ ਦੀ ਹਨੇਰੀ ਤੇ ਬਾਸ਼ਾ ਡਰਾਈਵਰ !    ਮੋਗਾ ਦੀਆਂ ਤਿੰਨ ਮੁਟਿਆਰਾਂ ’ਤੇ ਡਾਕੂਮੈਂਟਰੀ ਰਿਲੀਜ਼ !    ਘੱਗਰ ਕਰੇ ਤਬਾਹੀ: ਸੁੱਤੀਆਂ ਸਰਕਾਰਾਂ ਨਾ ਲੈਣ ਸਾਰਾਂ !    ਆੜ੍ਹਤੀਏ ਖ਼ਿਲਾਫ਼ 34 ਲੱਖ ਰੁਪਏ ਦੀ ਠੱਗੀ ਦਾ ਕੇਸ ਦਰਜ !    ਸੈਲਾਨੀਆਂ ਲਈ 24 ਤੋਂ 31 ਜੁਲਾਈ ਤਕ ਬੰਦ ਰਹੇਗਾ ਵਿਰਾਸਤ-ਏ-ਖਾਲਸਾ !    ਅਕਾਲੀ ਦਲ ਨੇ ਜੇਲ੍ਹਾਂ ਵਿਚ ਅਪਰਾਧੀਆਂ ਦੀਆਂ ਹੋਈਆਂ ਮੌਤਾਂ ਦੀ ਜਾਂਚ ਮੰਗੀ !    ਕੋਇਨਾ ਮਿੱਤਰਾ ਨੂੰ ਛੇ ਮਹੀਨੇ ਦੀ ਕੈਦ !    ਮਾਲੇਗਾਓਂ ਧਮਾਕਾ: ਹਾਈ ਕੋਰਟ ਵਲੋਂ ਸੁਣਵਾਈ ਮੁਕੰਮਲ ਹੋਣ ਤੱਕ ਦਾ ਸ਼ਡਿਊਲ ਦੇਣ ਦੇ ਆਦੇਸ਼ !    

ਅਦਾਲਤ ਨੇ ਪਹਿਲੂ ਖਾਨ ਦੇ ਪੁੱਤਰਾਂ ਖ਼ਿਲਾਫ਼ ਕੇਸ ਦੀ ਮੁੜ ਜਾਂਚ ਦੀ ਇਜਾਜ਼ਤ ਦਿੱਤੀ

Posted On July - 12 - 2019

ਜੈਪੁਰ, 11 ਜੁਲਾਈ
ਅਲਵਰ ਦੀ ਇਕ ਅਦਾਲਤ ਨੇ ਇਕ ਟਰੱਕ ਡਰਾਈਵਰ ਪਹਿਲੂ ਖਾਨ ਅਤੇ ਉਸ ਦੇ ਦੋ ਪੁੱਤਰਾਂ ਖ਼ਿਲਾਫ਼ ਦਰਜ ਗਊਆਂ ਦੀ ਤਸਕਰੀ ਦੇ ਕੇਸ ਦੀ ਮੁੜ ਜਾਂਚ ਕਰਨ ਸਬੰਧੀ ਪੁਲੀਸ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ।
ਜ਼ਿਕਰਯੋਗ ਹੈ ਕਿ ਦੋ ਸਾਲ ਪਹਿਲਾਂ ਪਸ਼ੂਆਂ ਨੂੰ ਵਾਹਨ ’ਤੇ ਲੱਦ ਕੇ ਲਿਜਾ ਰਹੇ ਉਕਤ ਟਰੱਕ ਡਰਾਈਵਰ ਅਤੇ ਉਸ ਦੇ ਦੋ ਪੁੱਤਰ ਹਜੂਮੀ ਹਿੰਸਾ ਦਾ ਸ਼ਿਕਾਰ ਹੋ ਗਏ ਸਨ। ਹਾਲ ਹੀ ਵਿੱਚ ਪਹਿਲੂ ਖਾਨ ਦੇ ਪੁੱਤਰਾਂ ਇਰਸ਼ਾਦ ਖਾਨ (25) ਅਤੇ ਆਰਿਫ਼ ਖਾਨ (22) ਖ਼ਿਲਾਫ਼ ਚਾਰਜਸ਼ੀਟ ਦਾਇਰ ਕਰਨ ’ਤੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਰਾਜਸਥਾਨ ਵਿੱਚ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਸੀ। ਇਸ ’ਤੇ ਮੁੱਖ ਮੰਤਰੀ ਸ੍ਰੀ ਗਹਿਲੋਤ ਨੇ ਕਿਹਾ ਸੀ ਕਿ ਪੁਲੀਸ ਮਾਮਲੇ ਦੀ ਮੁੜ ਤੋਂ ਜਾਂਚ ਕਰ ਸਕਦੀ ਹੈ। ਉਪਰੰਤ ਪੁਲੀਸ ਨੇ ਅਦਾਲਤ ’ਚ ਕੇਸ ਦੀ ਮੁੜ ਜਾਂਚ ਲਈ ਅਰਜ਼ੀ ਦਾਇਰ ਕੀਤੀ ਸੀ, ਜਿਸ ’ਤੇ ਸੁਣਵਾਈ ਕਰਦਿਆਂ ਬਹਿਰੌਰ ਦੇ ਵਧੀਕ ਚੀਫ਼ ਜੁਡੀਸ਼ਲ ਮੈਜਿਸਟਰੇਟ ਦੀ ਅਦਾਲਤ ਨੇ ਪੁਲੀਸ ਦੀ ਅਰਜ਼ੀ ਮਨਜ਼ੂਰ ਕਰ ਲਈ।
-ਪੀਟੀਆਈ


Comments Off on ਅਦਾਲਤ ਨੇ ਪਹਿਲੂ ਖਾਨ ਦੇ ਪੁੱਤਰਾਂ ਖ਼ਿਲਾਫ਼ ਕੇਸ ਦੀ ਮੁੜ ਜਾਂਚ ਦੀ ਇਜਾਜ਼ਤ ਦਿੱਤੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.