85 ਪਿੰਡਾਂ ਦੇ ਲੋਕਾਂ ਨੂੰ ਮਾਰੂ ਰੋਗਾਂ ਤੋਂ ਬਚਾਏਗਾ ਨਹਿਰੀ ਸ਼ੁੱਧ ਪਾਣੀ !    ਕੋਰੇਗਾਓਂ-ਭੀਮਾ ਕੇਸ ਵਾਪਸ ਲੈਣਾ ਚਾਹੁੰਦੇ ਹਾਂ: ਪਾਟਿਲ !    ਮੋਬਾਈਲ ’ਚੋਂ ਵਾਇਰਸ ਰਾਹੀਂ ਜਾਸੂਸੀ ਚਿੰਤਾ ਦਾ ਵਿਸ਼ਾ !    ਯੂਨਾਈਟਿਡ ਏਅਰਲਾਈਨਜ਼ ਨੇ 50 ਏਅਰਬੱਸ ਜਹਾਜ਼ਾਂ ਦਾ ਆਰਡਰ ਦਿੱਤਾ !    ਸਰਹੱਦਾਂ ’ਤੇ ਤਾਇਨਾਤ ਭਾਰਤੀ ਫ਼ੌਜ ਪੂਰੀ ਚੌਕਸ: ਰਾਜਨਾਥ !    ਡਿਜੀਟਲ ਮੀਡੀਆ ’ਤੇ ਸਰਕਾਰੀ ਲਗਾਮ ਕੱਸਣ ਦੀਆਂ ਤਿਆਰੀਆਂ !    ਸੋਸ਼ਲ ਮੀਡੀਆ ਤੇ ਧੋਖਾਧੜੀਆਂ: ਬਚਾਅ ਵਿਚ ਹੀ ਬਚਾਅ ਹੈ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਨੌਜਵਾਨ ਸੋਚ: ਪੰਜਾਬ ’ਚ ਵਾਤਾਵਰਨ ਦਾ ਸੰਕਟ !    ਵਿਧਾਇਕ ਚੱਬੇਵਾਲ ਵੱਲੋਂ ਨਿਰਮਾਣ ਕਾਰਜਾਂ ਦਾ ਜਾਇਜ਼ਾ !    

ਅਨੁਸੂਈਆ ਛੱਤੀਸਗੜ੍ਹ ਤੇ ਹਰੀਚੰਦਨ ਆਂਧਰਾ ਦੇ ਰਾਜਪਾਲ ਨਿਯੁਕਤ

Posted On July - 17 - 2019

ਨਵੀਂ ਦਿੱਲੀ: ਭਾਜਪਾ ਆਗੂ ਅਨੁਸੂਈਆ ਯੂਕੀ ਤੇ ਬਿਸਵਾ ਭੂਸਨ ਹਰੀਚੰਦਨ ਨੂੰ ਅੱਜ ਕ੍ਰਮਵਾਰ ਛੱਤੀਸਗੜ੍ਹ ਤੇ ਆਂਧਰਾ ਪ੍ਰਦੇਸ਼ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ ਉਨ੍ਹਾਂ ਦੇ ਨਾਵਾਂ ਨੂੰ ਪ੍ਰਵਾਨਗੀ ਦੇਣ ਮਗਰੋਂ ਰਾਸ਼ਟਰਪਤੀ ਭਵਨ ਵੱਲੋਂ ਇਸ ਸਬੰਧੀ ਸੂਚਨਾ ਜਾਰੀ ਕੀਤੀ ਗਈ ਹੈ। ਹਰੀਚੰਦਨ, ਜੋ ਕਿ ਉੜੀਸਾ ਤੋਂ ਭਾਜਪਾ ਆਗੂੁ ਹਨ, ਈ.ਐੱਸ.ਐੱਲ ਨਰਸਿਮ੍ਹਾ ਦੀ ਜਗ੍ਹਾ ਲੈਣਗੇ, ਜੋ ਪਿਛਲੇ ਇਕ ਦਹਾਕੇ ਤੋਂ ਆਂਧਰਾ ਪ੍ਰਦੇਸ਼ ਦੇ ਰਾਜਪਾਲ ਸਨ। ਯੂਕੀ ਮੱਧ ਪ੍ਰਦੇਸ਼ ਨਾਲ ਸਬੰਧਤ ਹਨ।
-ਪੀਟੀਆਈ


Comments Off on ਅਨੁਸੂਈਆ ਛੱਤੀਸਗੜ੍ਹ ਤੇ ਹਰੀਚੰਦਨ ਆਂਧਰਾ ਦੇ ਰਾਜਪਾਲ ਨਿਯੁਕਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.