ਸਰਪੰਚ ਨੇ ਮਜ਼ਦੂਰ ਦੇ ਘਰ ਨੂੰ ਤਾਲਾ ਲਗਾਇਆ !    ਨੌਜਵਾਨ ਸੋਚ: ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਨੋ ਵਹੀਕਲ ਜ਼ੋਨ: ਅੱਧੀ ਤਿਆਰੀ ਕਾਰਨ ਦੁਕਾਨਦਾਰ ਤੇ ਲੋਕ ਹੋਏ ਪ੍ਰੇਸ਼ਾਨ !    ਜੇ ਪੰਜਾਬ ਦਾ ਪਾਣੀ ਰੋਕਿਆ ਤਾਂ ਰਾਜਸਥਾਨ ਦਾ ਵੀ ਬੰਦ ਕਰਾਂਗੇ: ਲੱਖੋਵਾਲ !    ਸੋਨੇ ਵਿੱਚ ਆਈ ਤੇਜ਼ੀ !    ਇਰਾਨ ਦੇ ਰਾਸ਼ਟਰਪਤੀ ਦਾ ਭਰਾ 5 ਸਾਲ ਲਈ ਜੇਲ੍ਹ ਵਿੱਚ ਬੰਦ !    ਹਰਿਆਣਾ ’ਚ ਜਜਪਾ ਨੂੰ ਹਮਾਇਤ ਦਿੱਤੀ: ਤੰਵਰ !    ਪੀਸਾ ਪ੍ਰੀਖਿਆ: ਨਿਰੀਖਣ ਕਮੇਟੀਆਂ ਵੱਲੋਂ ਸਕੂਲਾਂ ਦਾ ਜਾਇਜ਼ਾ !    ਮੁਹਾਲੀ ਦਾ ਬੱਸ ਅੱਡਾ: ਨਵਾਂ ਚੱਲਿਆ ਨਹੀਂ ਤੇ ਪੁਰਾਣਾ ਕੀਤਾ ਬੰਦ !    

ਅਮਨਜੋਤ ਤੇ ਹਰਿੰਦਰ ਸੇਖੋਂ ਥਾਣਾ ਮੁਖੀ ਲਗਾਏ

Posted On July - 11 - 2019

ਹਰਿੰਦਰ ਸਿੰਘ ਸੇਖੋਂ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਜੁਲਾਈ
ਚੰਡੀਗੜ੍ਹ ਪੁਲੀਸ ਵਿਚ ਅੱਜ ਹੋਏ ਤਬਾਦਲਿਆਂ ਵਿਚ ਅਪਰਾਧ ਸ਼ਾਖਾ ਦੇ ਇੰਚਾਰਜ ਇੰਸਪੈਕਟਰ ਅਮਨਜੋਤ ਸਿੰਘ ਨੂੰ ਸੈਕਟਰ 39 ਥਾਣੇ ਅਤੇ ਸੀਆਈਡੀ ਦੇ ਇੰਸਪੈਕਟਰ ਹਰਿੰਦਰ ਸਿੰਘ ਸੇਖੋਂ ਨੂੰ ਮਲੋਆ ਥਾਣਿਆਂ ਦੇ ਐੱਸਐਚਓਜ਼ ਵਜੋਂ ਨਿਯੁਕਤ ਕੀਤਾ ਗਿਆ ਹੈ। ਦੂਸਰੇ ਪਾਸੇ ਸੈਕਟਰ-39 ਥਾਣੇ ਦੇ ਐੱਸਐਚਓ ਮਨਿੰਦਰ ਸਿੰਘ ਅਤੇ ਮਲੌਆ ਥਾਣੇ ਦੇ ਐੱਸਐਚਓ ਮਲਕੀਅਤ ਸਿੰਘ ਨੂੰ ਪੁਲੀਸ ਲਾਈਨ ਭੇਜ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਟਰੈਫਿਕ ਪੁਲੀਸ ਵਿਚ ਨਿਯੁਕਤ ਇੰਸਪੈਕਟਰ ਜਸਮਿੰਦਰ ਸਿੰਘ ਨੂੰ ਅਪਰੇਸ਼ਨ ਸੈੱਲ ਵਿਚ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਤੋਂ ਇਲਾਵਾ ਦਾਨਿਪਸ ਕੇਡਰ ਦੇ ਅਪਰਾਧ ਸ਼ਾਖਾ ਦੇ ਡੀਐੱਸਪੀ ਰਾਜੀਵ ਅੰਬਸਟਾ ਨੂੰ ਡੀਐੱਸਪੀ ਹੈੱਡਕੁਆਰਟਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਸੂਤਰਾਂ ਅਨੁਸਾਰ ਇੰਸਪੈਕਟਰ ਅਮਨਜੋਤ ਦੀ ਬਦਲੀ ਹੋਣ ਕਾਰਨ ਖਾਲੀ ਹੋਈ ਅਪਰਾਧ ਸ਼ਾਖਾ ਦੇ ਇੰਚਾਰਜ ਦੀ ਅਸਾਮੀ ਲਈ ਕੁਝ ਇੰਸਪੈਕਟਰ ਲੱਗਣ ਲਈ ਜ਼ੋਰ ਅਜ਼ਮਾਈ ਕਰ ਰਹੇ ਹਨ ਅਤੇ ਅਧਿਕਾਰੀਆਂ ਨੇ ਇਹ ਨਿਯੁਕਤੀ ਬਾਅਦ ਵਿਚ ਕਰਨ ਦਾ ਫੈਸਲਾ ਕੀਤਾ ਹੈ।


Comments Off on ਅਮਨਜੋਤ ਤੇ ਹਰਿੰਦਰ ਸੇਖੋਂ ਥਾਣਾ ਮੁਖੀ ਲਗਾਏ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.