ਗੁੰਮਨਾਮ ਹੋਏ ਸੁਪਰਹਿੱਟ ਗਾਇਕ !    ਲਤਾ ਮੰਗੇਸ਼ਕਰ ਦੀ ਪੰਜਾਬੀ ਸੰਗੀਤ ਨਾਲ ਉਲਫ਼ਤ !    ਵਿਲਾਸ ਦੇ ਖੁਮਾਰ ਨੂੰ ਦਰਸਾਉਂਦੀ ਰੋਕੋਕੋ ਕਲਾ !    ਲੋਕ ਗੀਤਾਂ ਵਿਚ ਸੁਆਲ ਜੁਆਬ !    ਛੋਟਾ ਪਰਦਾ !    ਖ਼ੁਸ਼ੀ ਭਰੀ ਜ਼ਿੰਦਗੀ ਦੀ ਰਾਹ !    ਠੱਗਾਂ ਤੋਂ ਬਚਣ ਦਾ ਸੁਨੇਹਾ ਦਿੰਦੀ ‘ਕਿੱਟੀ ਪਾਰਟੀ’ !    ਅਗਲੇ ਜਨਮ ’ਚ ਜ਼ਰੂਰ ਮਿਲਾਂਗੇ! !    ਰੰਗਕਰਮੀਆਂ ਦਾ ਭਵਨ !    ਕੱਖੋਂ ਹੌਲਾ ਹੋਇਆ ‘ਚੰਨ ਪ੍ਰਦੇਸੀ’ ਦਾ ਗੀਤਕਾਰ !    

ਅਮਰੀਕ ਸਿੰਘ ਵਿਸ਼ਵ ਕਬੱਡੀ ਕੱਪ ’ਚ ਅਧਿਕਾਰੀ ਨਿਯੁਕਤ

Posted On July - 16 - 2019

ਨਿੱਜੀ ਪੱਤਰ ਪ੍ਰੇਰਕ
ਜਲੰਧਰ, 15 ਜੁਲਾਈ
ਸੰਤ ਪ੍ਰੇਮ ਸਿੰਘ ਕਰਮਸਰ ਖਾਲਸਾ ਕਾਲਜ ਬੇਗੋਵਾਲ ਦੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਅਮਰੀਕ ਸਿੰਘ ਮਲੇਸ਼ੀਆ ਵਿੱਚ ਹੋਣ ਵਾਲੇ ਵਿਸ਼ਵ ਕਬੱਡੀ ਕੱਪ ਲਈ ਅਧਿਕਾਰੀ ਨਿਯੁਕਤ ਕੀਤੇ ਗਏ ਹਨ। ਇਹ ਵਿਸ਼ਵ ਕੱਪ ਮਲੇਸ਼ੀਆ ਦੇ ਸ਼ਹਿਰ ਮੈਲਾਇਕਾ ਵਿਚ 20 ਜੁਲਾਈ ਤੋਂ 28 ਜੁਲਾਈ ਤੱਕ ਹੋਵੇਗਾ। ਇਸ ਚੋਣ ਲਈ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ ਯੂਐਸਏ ਨੇ ਪ੍ਰੋ. ਅਮਰੀਕ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਪ੍ਰੋ. ਅਮਰੀਕ ਸਿੰਘ ਦੇ ਖੇਡਾਂ ਦੇ ਖੇਤਰ ਵਿਚ ਪਾਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਉਹ 2005, 2008, 2012 ਅਤੇ 2015 ਵਿਚ ਵੀ ਇੰਡੀਆ ਪੁਲੀਸ ਗੇਮਾਂ ਵਿਚ ਬਤੌਰ ਆਫੀਸ਼ਲ ਰਹਿ ਚੁੱਕੇ ਹਨ। ਕਾਲਜ ਦੇ ਪ੍ਰਿੰਸੀਪਲ ਡਾ. ਜਗਰਾਜ ਸਿੰਘ ਨੇ ਕਿਹਾ ਕਿ ਪ੍ਰੋ. ਅਮਰੀਕ ਸਿੰਘ ਆਪਣੇ ਸਮੇਂ ਦੇ ਰਾਸ਼ਟਰੀ ਪੱਧਰ ਦੇ ਖਿਡਾਰੀ ਰਹਿ ਚੁੱਕ ਹਨ। ਕਰਨਲ ਜੀਐਸ ਭੁੱਲਰ, ਕਰਨਲ ਹਿਤੈਸ਼ ਦੁੱਗਲ, ਕਰਨਲ ਸੁਖਦੇਵ ਸਿੰਘ, ਪ੍ਰੋ. ਬਲਵੀਰ ਸਿੰਘ ਮੋਮੀ, ਪ੍ਰੋ. ਮੰਗਤ ਰਾਮ ਨੇ ਵੀ ਉਨ੍ਹਾਂ ਦੀ ਇਸ ਨਿਯੁਕਤੀ ਲਈ ਵਧਾਈ ਦਿੱਤੀ ਹੈ। ਪ੍ਰੋ. ਅਮਰੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਲੇਸ਼ੀਆ ਕਬੱਡੀ ਫੈਡਰੇਸ਼ਨ ਵੱਲੋਂ ਬਕਾਇਦਾ ਸੱਦਾ ਪੱਤਰ ਪ੍ਰਾਪਤ ਹੋਇਆ ਹੈ ਤੇ ਉਹ 18 ਜੁਲਾਈ ਨੂੰ ਇਥੋਂ ਰਵਾਨਾ ਹੋ ਰਹੇ ਹਨ।

 


Comments Off on ਅਮਰੀਕ ਸਿੰਘ ਵਿਸ਼ਵ ਕਬੱਡੀ ਕੱਪ ’ਚ ਅਧਿਕਾਰੀ ਨਿਯੁਕਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.